Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
29 ਮਈ 2024 ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੀ ਦੂਜੀ ਬਰਸੀ ਮਨਾਈ ਗਈ ਸੀ। ਪਿੰਡ ਦੇ ਹੀ ਗੁਰੂਦਵਾਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਇਸ ਦੌਰਾਨ ਬਰਸੀ ਨਾਲ ਜੋੜਕੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ 29 ਮਈ 2024 ਦਾ ਹੈ ਜਦੋਂ ਸਿੱਧੂ ਦੀ ਦੂਜੀ ਬਰਸੀ ਮੌਕੇ ਕਿਸਾਨ ਆਗੂ ਸਿੱਧੂ ਦੇ ਘਰ ਉਸਦੇ ਪਿਤਾ ਨਾਲ ਦੁੱਖ ਸਾਂਝਾ ਕਰਨ ਪਹੁੰਚੇ।
Instagram ਅਕਾਊਂਟ terachampionofficial ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, “ਰਾਕੇਸ਼ ਟਿਕੈਤ ਬਾਈ ਸਿੱਧੂ ਮੂਸੇ ਵਾਲੇ ਦੀ ਬਰਸੀ ਮੌਕੇ ਪੰਹੁਚੇ ਪਿੰਡ ਮੂਸੇ”
ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵੀਡੀਓ ਨੂੰ ਧਿਆਨ ਦੇ ਨਾਲ ਦੇਖਿਆ ਅਤੇ ਕੀ ਵਰਡ ਸਰਚ ਜਰੀਏ ਦੇ ਇਸ ਵੀਡੀਓ ਬਾਰੇ ਜਾਣਕਾਰੀ ਜੁਟਾਉਣੀ ਸ਼ੁਰੂ ਕੀਤੀ।
ਆਪਣੀ ਸਰਚ ਦੇ ਦੌਰਾਨ ਅਸੀਂ ਪਾਇਆ ਕਿ ਇਹ ਵੀਡੀਓ 13 ਸਿਤੰਬਰ 2023 ਦਾ ਹੈ ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਪ੍ਰਚਾਰਕ ਰਣਜੀਤ ਸਿੰਘ ਢਡਰੀਆਂਵਾਲੇ ਦੀ ਮਾਤਾ ਦੇ ਦੇਹਾਂਤ ਤੋਂ ਬਾਅਦ ਪਰਮੇਸ਼ਰ ਦੁਆਰ ਦੁੱਖ ਸਾਂਝਾ ਕਰਨ ਪਹੁੰਚੇ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਮੀਡੀਆ ਅਦਾਰੇ Pro Punjab ਦੀ ਖਬਰ ਵਿਚ ਵਾਇਰਲ ਦ੍ਰਿਸ਼ ਸਾਫ ਵੇਖੇ ਜਾ ਸਕਦੇ ਹਨ। ਮੀਡੀਆ ਅਦਾਰੇ ਨੇ ਮੁਲਾਕਾਤ ਦੀ ਖਬਰ ਸਾਂਝੀ ਕਰਦਿਆਂ ਲਿਖਿਆ, “ਢੱਡਰੀਆਂਵਾਲਿਆਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਾਪੂ ਬਲਕੌਰ ਸਿੰਘ ਤੇ ਰਾਕੇਸ਼ ਟਿਕੈਤ, ਦੇਖੋ ਪ੍ਰਮੇਸ਼ਵਰ ਦੁਆਰ ਤੋਂ ਸਿੱਧੀਆਂ ਤਸਵੀਰਾਂ”
ਇਸੇ ਤਰ੍ਹਾਂ ਇਸ ਮਾਮਲੇ ਨੂੰ ਲੈ ਕੇ Jagbani ਨੇ ਵੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ ਜਿਸਨੂੰ ਇਥੇ ਕਲਿਕ ਕਰ ਦੇਖਿਆ ਜਾ ਸਕਦਾ ਹੈ।
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਸਿੱਧੂ ਦੇ ਪਿਤਾ ਬਲਕੌਰ ਸਿੰਘ ਨਾਲ ਪ੍ਰਚਾਰਕ ਰਣਜੀਤ ਸਿੰਘ ਢਡਰੀਆਂਵਾਲੇ ਦੀ ਮਾਤਾ ਦੇ ਦੇਹਾਂਤ ਤੋਂ ਬਾਅਦ ਪਰਮੇਸ਼ਰ ਦੁਆਰ ਦੁੱਖ ਸਾਂਝਾ ਕਰਨ ਪਹੁੰਚੇ ਸਨ।
Our Sources
Media report published by Pro Punjab TV on Facebook page Dated 13 September 2013
Media report published by Jagbani on Facebook page Dated 13 September 2013
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
December 14, 2024
Komal Singh
December 11, 2024
Shaminder Singh
April 30, 2024