ਮੰਗਲਵਾਰ, ਅਪ੍ਰੈਲ 30, 2024
ਮੰਗਲਵਾਰ, ਅਪ੍ਰੈਲ 30, 2024

HomeFact Checkਭਗਵੰਤ ਮਾਨ ਸਾਮ੍ਹਣੇ ਰਣਜੀਤ ਬਾਵਾ ਨੇ ਗਾਇਆ ਚਿੱਟਾ ਗੀਤ?

ਭਗਵੰਤ ਮਾਨ ਸਾਮ੍ਹਣੇ ਰਣਜੀਤ ਬਾਵਾ ਨੇ ਗਾਇਆ ਚਿੱਟਾ ਗੀਤ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਭਗਵੰਤ ਮਾਨ ਸਾਮ੍ਹਣੇ ਰਣਜੀਤ ਬਾਵਾ ਨੇ ਗਾਇਆ ਚਿੱਟਾ ਗੀਤ

Fact
ਵਾਇਰਲ ਹੋ ਰਹੀ ਵੀਡੀਓ ਨੂੰ ਐਡਿਟ ਕਰਕੇ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਦੇ ਵਿੱਚ ਰਣਜੀਤ ਬਾਵਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਥੀਮ ਗਾਣਾ ਗਾ ਰਹੇ ਸਨ।

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਮ੍ਹਣੇ ਗਾਣਾ ਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਰਣਜੀਤ ਬਾਵਾ ਦਾ ਮਸ਼ਹੂਰ ਗੀਤ ਚਿੱਟਾ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਣਜੀਤ ਬਾਵਾ ਨੇ ਭਗਵੰਤ ਮਾਨ ਦੇ ਸਾਮ੍ਹਣੇ ਚਿੱਟਾ ਗੀਤ ਗਾਇਆ।

ਸ਼ੇਅਰਚੈਟ ਯੂਜ਼ਰ ਤਰਸੇਮ ਸੰਧੂ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਬਾਵੇ ਨੇ ਮਾਨ ਸਾਮ੍ਹਣੇ ਗਾ ਦਿੱਤਾ ਚਿੱਟਾ ਗਾਣਾ।’

ਭਗਵੰਤ ਮਾਨ ਸਾਮ੍ਹਣੇ ਰਣਜੀਤ ਬਾਵਾ ਨੇ ਗਾਇਆ ਚਿੱਟਾ ਗੀਤ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਵੀਡੀਓ ਨੂੰ ਇਨਵਿਡ ਟੂਲ ਦੀ ਮਦਦ ਦੇ ਨਾਲ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।ਸਾਨੂੰ ਇਸ ਪ੍ਰੋਗਰਾਮ ਦੀ ਵੀਡੀਓ ‘ਪੰਜਾਬੀ ਬੁਲਿਟਨ’ ਦੁਆਰਾ ਅਪਲੋਡ ਮਿਲੀ। ਅਸੀਂ ਵੀਡੀਓ ਨੂੰ ਦੇਖਣ ਤੇ ਪਾਇਆ ਕਿ ਰਣਜੀਤ ਬਾਵਾ ਖੇਡਾਂ ਵਤਨ ਪੰਜਾਬ ਦੀਆਂ ਦਾ ਥੀਮ ਗਾਣਾ ਗਾ ਰਹੇ ਸੀ। ਇਸ ਦੌਰਾਨ ਪੰਜਾਬੀ ਗਾਇਕ ਅੰਮ੍ਰਿਤ ਮਾਨ ਵੀ ਉਹਨਾਂ ਦੇ ਨਾਲ ਸਨ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਗੌਰਤਲਬ ਹੈ ਕਿ ਪਿਛਲੇ ਸਾਲ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਮਹਾਂ ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਨੇ ਖੇਡਾਂ ਦਾ ਝੰਡਾ ਲਹਿਰਾਉਣ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣ ਵਾਲੀਆਂ ਟੁਕੜੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਪ੍ਰੋਗਰਾਮ ਦੇ ਵਿੱਚ ਪੰਜਾਬੀ ਗਾਇਕ ਅੰਮ੍ਰਿਤ ਮਾਨ , ਰਣਜੀਤ ਬਾਵਾ ਸਮੇਤ ਕਈ ਹੋਰਾਂ ਨੇ ਭਾਗ ਲਿਆ।

ਇਸ ਵੀਡੀਓ ਨੂੰ ਕਈ ਮੀਡਿਆ ਸੰਸਥਾਨਾਂ ਦੁਆਰਾ ਅਪਲੋਡ ਕੀਤਾ ਗਿਆ ਹੈ।

ਹੁਣ ਅਸੀਂ ਰਣਜੀਤ ਬਾਵਾ ਦੁਆਰਾ ਗਾਏ ਗਏ ਚਿੱਟਾ ਗੀਤ ਨੂੰ ਲੈ ਕੇ ਸਰਚ ਕੀਤਾ। ਅਸੀਂ ਪਾਇਆ ਕਿ ਰਣਜੀਤ ਬਾਵਾ ਦੁਆਰਾ ਇਸ ਗੀਤ ਨੂੰ ਵੱਖ ਵੱਖ ਸਮੇਂ ਤੇ ਗਾਇਆ ਜਾ ਚੁਕਿਆ ਹੈ ਅਤੇ ਵਾਇਰਲ ਵੀਡੀਓ ਦੇ ਵਿੱਚ ਵੀ ਰਣਜੀਤ ਬਾਵਾ ਦੁਆਰਾ ਗਾਏ ਗਏ ਇਸ ਗੀਤ ਨੂੰ ਐਡਿਟ ਕਰਕੇ ਜੋੜਿਆ ਗਿਆ ਹੈ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਐਡਿਟ ਕਰਕੇ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਦੇ ਵਿੱਚ ਰਣਜੀਤ ਬਾਵਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਥੀਮ ਗਾਣਾ ਗਾ ਰਹੇ ਸਨ।

Result: Altered Photo/Video

Our Sources

Video published by Punjab Bulletin on August 30, 2022
Video uploaded on YouTube Channel Manjot Thind on November 15, 2017

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular