ਸੋਸ਼ਲ ਮੀਡੀਆ ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਤਸਵੀਰਾਂ ਦੇ ਵਿਚ ਸੰਗਤਾਂ ਨੂੰ ਸੇਵਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀਆਂ ਤਸਵੀਰਾਂ ਨੂੰ ਹਾਲਤ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ ਸਿੱਖੀ ਖੰਡਿਓਂ ਤਿੱਖੀ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ,”ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਸਰੋਵਰ ਦੀ ਚੱਲ ਰਹੀ ਕਾਰ ਸੇਵਾ ਵਿਚ ਸੰਗਤਾਂ ਦਾ ਸੇਵਾ ਦੇ ਜਜ਼ਬੇ ਨਾਲ ਠਾਠਾਂ ਮਾਰਦਾ ਇਕੱਠ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Crowd tangle ਦੇ ਡਾਟਾ ਦੇ ਮੁਤਾਬਕ ਇਨ੍ਹਾਂ ਤਸਵੀਰਾਂ ਦੇ ਬਾਰੇ ਵਿਚ 23,555 ਤੋਂ ਵੱਧ ਲੋਕ ਚਰਚਾ ਕਰ ਰਹੇ ਹਨ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰਾਂ ਦੀ ਜਾਂਚ ਸ਼ੁਰੂ ਕੀਤੀ ਕਿ ਇਹ ਤਸਵੀਰਾਂ ਹਾਲ ਦੀਆਂ ਹਨ ਜਾਂ ਪੁਰਾਣੀਆਂ। ਅਸੀਂ ਤਸਵੀਰਾਂ ਨੂੰ ਲੈ ਕੇ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਸਰਚ ਦੇ ਦੌਰਾਨ ਸਾਨੂੰ ਮੀਡੀਆ ਏਜੰਸੀ ਪੰਜਾਬ ਟੂਡੇ ਦੁਆਰਾ 31 ਮਾਰਚ 2018 ਨੂੰ ਅਪਲੋਡ ਇੱਕ ਵੀਡੀਓ ਮਿਲੀ। ਵੀਡੀਓ ਦੀ ਡਿਸਕ੍ਰਿਪਸ਼ਨ ਦੇ ਮੁਤਾਬਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੀ ਕਾਰ ਸੇਵਾ ਕੀਤੀ ਗਈ ਅਤੇ ਇਸ ਦੌਰਾਨ ਹਵਾਈ ਜਹਾਜ਼ ਰਾਹੀਂ ਕਾਰ ਸੇਵਾ ਕਰ ਰਹੀ ਸੰਗਤਾਂ ਦੇ ਉੱਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ।
ਅਸੀਂ ਵਾਇਰਲ ਤਸਵੀਰਾਂ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ। ਸਰਚ ਦੇ ਦੌਰਾਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਸਾਨੂੰ ਇੱਕ ਫੇਸਬੁੱਕ ਪੇਜ ਦੁਆਰਾ ਮਾਰਚ 31,2018 ਨੂੰ ਅਪਲੋਡ ਮਿਲੀਆਂ।

ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ਜਗ ਬਾਣੀ ਦੇ ਦੁਆਰਾ ਅਪਲੋਡ ਵੀਡੀਓ ਵਿੱਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਾਲ 2018 ਨੂੰ ਕਰਵਾਈ ਗਈ ਕਾਰ ਸੇਵਾ ਦੀਆਂ ਕਈ ਤਸਵੀਰਾਂ ਮਿਲੀਆਂ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰਾਂ ਹਾਲ ਦੀਆਂ ਨਹੀਂ ਸਗੋਂ ਤਿੰਨ ਸਾਲ ਪੁਰਾਣੀਆਂ ਹਨ।
Result: False
Sources
https://www.youtube.com/watch?v=Sxx6mOeW-cs
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044