ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਕੜਾਕੇ ਦੀ ਠੰਢ ਕਾਰਨ ਇਕ ਬਜ਼ੁਰਗ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਕੀਤਾ ਜਾ ਚੁੱਕਾ ਹੈ।

ਸਰਦੀਆਂ ਦਾ ਮੌਸਮ ਬਹੁਤ ਸਾਰੇ ਲੋਕਾਂ ਲਈ ਬਹੁਤ ਸੁਹਾਵਣਾ ਹੁੰਦਾ ਹੈ, ਪਰ ਅਜਿਹੇ ਲੋਕ ਜੋ ਗਰੀਬੀ ਜਾਂ ਹੋਰ ਕਾਰਨਾਂ ਕਰਕੇ ਗਰਮ ਕੱਪੜੇ ਨਹੀਂ ਪਹਿਨ ਸਕਦੇ, ਉਨ੍ਹਾਂ ਲਈ ਸਰਦੀ ਦਾ ਮੌਸਮ ਕਾਫੀ ਦੁਖਦਾਈ ਹੁੰਦਾ ਹੈ। ਹਰ ਸਾਲ ਸੈਂਕੜੇ ਲੋਕਾਂ ਦੀ ਠੰਢ ਕਾਰਨ ਮੌਤ ਹੋ ਜਾਂਦੀ ਹੈ, ਜਿਨ੍ਹਾਂ ‘ਚੋਂ ਜ਼ਿਆਦਾਤਰ ਛੋਟੇ ਦੁਕਾਨਦਾਰ, ਬੇਘਰ, ਫੁੱਟਪਾਥ ‘ਤੇ ਸੌਣ ਵਾਲੇ, ਰਿਕਸ਼ਾ ਚਾਲਕ ਅਤੇ ਮਾਨਸਿਕ ਤੌਰ ‘ਤੇ ਅਸੰਤੁਲਿਤ ਲੋਕ ਹੁੰਦੇ ਹਨ।
ਇਸ ਸਿਲਸਿਲੇ ‘ਚ ਸੋਸ਼ਲ ਮੀਡੀਆ ਯੂਜ਼ਰਸ ਇਕ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਇਸ ਵਾਰ ਕੜਾਕੇ ਦੀ ਠੰਡ ਕਾਰਨ ਬਜ਼ੁਰਗ ਰਿਕਸ਼ਾ ਚਾਲਕ ਦੀ ਮੌਤ ਹੋ ਗਈ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਪੜਤਾਲ ਸ਼ੁਰੂ ਕੀਤੀ। ਤਸਵੀਰ ਨੂੰ ਗੂਗਲ ‘ਤੇ ਸਰਚ ਕਰਨ ਤੋਂ ਬਾਅਦ ਸਾਨੂੰ ਪਤਾ ਲੱਗਾ ਕਿ ਇਹ ਤਸਵੀਰ ਪਿਛਲੇ ਕਈ ਸਾਲਾਂ ਤੋਂ ਇੰਟਰਨੈੱਟ ‘ਤੇ ਮੌਜੂਦ ਹੈ। ਇਸ ਪ੍ਰਕਿਰਿਆ ਵਿਚ, ਸਾਨੂੰ ਇਹ ਵੀ ਪਤਾ ਲੱਗਾ ਕਿ ਵਾਇਰਲ ਤਸਵੀਰ ਨੂੰ ਕਈ ਸਾਲਾਂ ਤੋਂ ਵੱਖਰੇ ਵੱਖਰੇ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਫੇਸਬੁੱਕ ‘ਤੇ ‘ਰਿਕਸ਼ਾ ਚਾਲਕ ਦੀ ਮੌਤ’ ਕੀ ਵਰਡ ਨਾਲ ਸਰਚ ਕਰਨ ‘ਤੇ ਸਾਨੂੰ ਪਤਾ ਲੱਗਾ ਕਿ ਸਾਲ 2015 ‘ਚ ਕਈ ਫੇਸਬੁੱਕ ਯੂਜ਼ਰ ਨੇ ਵਾਇਰਲ ਤਸਵੀਰ ਨੂੰ ਪਟਨਾ ਏਅਰਪੋਰਟ ਨੇੜੇ ਦਿਲ ਦਾ ਦੌਰਾ ਪੈਣ ਕਾਰਨ ਰਿਕਸ਼ਾ ਚਾਲਕ ਦੀ ਮੌਤ ਦੇ ਨਾਂ ‘ਤੋਂ ਸ਼ੇਅਰ ਕੀਤਾ ਸੀ।

ਇਸ ਪ੍ਰਕਿਰਿਆ ਵਿੱਚ, ਸਾਨੂੰ 16 ਦਸੰਬਰ, 2015 ਨੂੰ ਫੇਸਬੁੱਕ ਪੇਜ ‘ਨੈਸ਼ਨਲ ਨਿਊਜ਼ ਸਟੋਰੀ’ ਦੁਆਰਾ ਅਪਲੋਡ ਕੀਤੀ ਗਈ ਇੱਕ ਪੋਸਟ ਵਿੱਚ ਵਾਇਰਲ ਤਸਵੀਰ ਦਾ ਸਪਸ਼ਟ ਵਰਜਨ ਮਿਲਿਆ। ਦੱਸ ਦੇਈਏ ਕਿ ਤਸਵੀਰ ਦੇ ਵੇਰਵੇ ਅਨੁਸਾਰ ਰਿਕਸ਼ਾ ਚਾਲਕ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ।
ਸ਼ੁਭਮ ਸ਼ੇਖਰ ਨਾਮ ਦੇ ਫੇਸਬੁੱਕ ਯੂਜ਼ਰ ਨੇ ਵੀ 12 ਦਸੰਬਰ, 2015 ਨੂੰ ਪਟਨਾ ਹਵਾਈ ਅੱਡੇ ਦੇ ਨੇੜੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਬਜ਼ੁਰਗ ਰਿਕਸ਼ਾ ਚਾਲਕ ਦੀ ਤਸਵੀਰ ਨੂੰ ਸਾਂਝਾ ਕੀਤਾ ਸੀ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਹਾਲ ਹੀ ਵਿੱਚ ਕੜਾਕੇ ਦੀ ਠੰਢ ਕਾਰਨ ਬਜ਼ੁਰਗ ਰਿਕਸ਼ਾ ਚਾਲਕ ਦੀ ਮੌਤ ਦੇ ਨਾਂ ‘ਤੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਦਰਅਸਲ ਵਾਇਰਲ ਤਸਵੀਰ ਸਾਲ 2015 ਤੋਂ ਇੰਟਰਨੈੱਟ ‘ਤੇ ਮੌਜੂਦ ਹੈ। ਹਾਲਾਂਕਿ, ਅਸੀਂ ਸੁਤੰਤਰ ਤੌਰ ‘ਤੇ ਇਹ ਪੁਸ਼ਟੀ ਨਹੀਂ ਕਰ ਸਕੇ ਹਾਂ ਕਿ ਵਾਇਰਲ ਤਸਵੀਰ ਨੂੰ ਕਦੋਂ, ਕਿੱਥੇ ਅਤੇ ਕਿਨ੍ਹਾਂ ਹਾਲਾਤਾਂ ਵਿੱਚ ਕਲਿੱਕ ਕੀਤਾ ਗਿਆ ਸੀ।
Result: Missing Context
Our Sources
Facebook posts from 2015
Social media posts since 2015
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ