Claim
ਤਿਉਹਾਰਾਂ ਦੇ ਮੌਸਮ ਵਿੱਚ ਭਾਰਤੀਆਂ ਨੂੰ ਦੀਵਾਲੀ ਦੇ ਦਿਨ ਇਕ ਹੋਰ ਖ਼ੁਸ਼ੀ ਮਿਲ ਗਈ ਜਦੋਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਪਦ ਲਈ ਭਾਰਤੀ ਮੂਲ ਦੇ ਰਿਸ਼ੀ ਸੁਨਕ ਦੇ ਨਾਮ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਰਿਸ਼ੀ ਸੂਨਕ ਦੀ ਧਾਰਮਿਕ ਮਾਨਤਾ ਨੂੰ ਲੈ ਕੇ ਵੀ ਜੰਮ ਕੇ ਚਰਚਾ ਹੋ ਰਹੀ ਹੈ।
ਇਸ ਕੜੀ ਦੇ ਵਿੱਚ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿੱਥੇ ਬ੍ਰਿਟੇਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਆਪਣੇ ਪਤੀ ਪਤਨੀ ਦੇ ਨਾਲ ਗਊ ਦੀ ਪੂਜਾ ਕਰਦਿਆਂ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

Fact
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਨਣ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ।
ਇਸ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਮੀਡੀਆ ਅਦਾਰਾ ਵੰਨ ਇੰਡੀਆ ਨਿਊਜ਼ ਦੁਆਰਾ 26 ਅਗਸਤ 2022 ਨੂੰ ਉਨ੍ਹਾਂ ਦੇ ਯੂਟਿਊਬ ਅਕਾਊਂਟ ਤੇ ਅਪਲੋਡ ਮਿਲੀ। ਕੈਪਸ਼ਨ ਦੇ ਮੁਤਾਬਕ ਇੰਗਲੈਂਡ ਦੇ ਪ੍ਰਧਾਨ ਮੰਤਰੀ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਲੰਡਨ ਵਿਖੇ ਗਊ ਪੂਜਾ ਕੀਤੀ।
ਇਸ ਦੇ ਨਾਲ ਹੀ ਸਾਨੂੰ ਵਾਇਰਲ ਹੋਈ ਵੀਡੀਓ ਕਈ ਹੋਰ ਮੀਡੀਆ ਅਦਾਰਿਆਂ ਦੁਆਰਾ ਵੀ ਅਪਲੋਡ ਮਿਲੀ। Deccan Herald ਦੁਆਰਾ 26 ਅਗਸਤ 2022 ਨੂੰ ਪ੍ਰਕਾਸ਼ਿਤ ਕੀਤੇ ਗਏ ਆਰਟੀਕਲ ਦੇ ਵਿਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਮਿਲੀ। ਰਿਪੋਰਟ ਦੇ ਮੁਤਾਬਕ ਵੀ ਬ੍ਰਿਟੇਨ ਦੇ ਸਾਬਕਾ ਵਿੱਤ ਮੰਤਰੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਭਾਵੀ ਉਮੀਦਵਾਰ ਰਿਸ਼ੀ ਸੁਨਕ ਨੇ ਲੰਡਨ ਵਿਖੇ ਗਊ ਪੂਜਾ ਕੀਤੀ।

ਸਾਡੀ ਜਾਂਚ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਦੋ ਮਹੀਨੇ ਪੁਰਾਣੀ ਹੈ। ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।
Result: Missing Context
Our Sources
Media report published by One India News on August 26,2022
Media report published by Deccan Herald on August 26,2022
ਜੇਕਰ ਤੁਹਾਨੂੰ ਇਹ ਫੈਕਟ ਚੈਕ ਪਸੰਦ ਆਇਆ ਤਾਂ ਤੁਸੀਂ ਇਸ ਤਰ੍ਹਾਂ ਦੇ ਹੋਰ ਫੈਕਟ ਚੈਕ ਪੜ੍ਹਨਾ ਚਾਹੁੰਦੇ ਹੋ ਤਾਂ ਇੱਥੇ ਕਲਿੱਕ ਕਰੋ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ