Claim
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਆਪਸ ‘ਚ ਲੜਦੇ ਤੇ ਕੁਰਸੀਆਂ ਸੁੱਟਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਹਾਲੀਆ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਤੰਜ ਕੱਸਿਆ ਜਾ ਰਿਹਾ ਹੈ।
Fact Check/Verification
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀ ਫਰੇਮ ਨੂੰ ਗੂਗਲ ਰਿਵਰਸ ਇਮੇਜ ਦੀ ਮਦਦ ਦੇ ਨਾਲ ਖੰਗਾਲਿਆ।
ਸਾਨੂੰ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਰਿਪੋਰਟ ਮੁਤਾਬਕ ਇਹ ਵੀਡੀਓ 28 ਅਪ੍ਰੈਲ 2024 ਦਾ ਹੈ ਜਦੋਂ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੇ ਬਠਿੰਡਾ ਵਿਖੇ ਪ੍ਰੋਗਰਾਮ ਦੌਰਾਨ ਪਾਰਟੀ ਵਰਕਰ ਆਪਸ ‘ਚ ਭਿੜ ਗਏ ਸਨ।
ਹੁਬੂਹੁ ਵੀਡੀਓ ਸਾਨੂੰ ਮੀਡਿਆ ਅਦਾਰਾ ‘ਏਬੀਸੀ ਪੰਜਾਬ’ ਦੁਆਰਾ ਵੀ ਅਪ੍ਰੈਲ 28, 2024 ਨੂੰ ਅਪਲੋਡ ਮਿਲੀ। ਵੀਡੀਓ ਦੇ ਨਾਲ ਸਿਰਲੇਖ ਦਿੱਤਾ ਸੀ,’ਸ਼੍ਰੋਮਣੀ ਅਕਾਲੀ ਦਲ ਦੀ ਯੂਥ ਮੀਟਿੰਗ ਤੋਂ ਪਹਿਲਾ ਆਪਸ ‘ਚ ਭਿੜੇ ਨੌਜਵਾਨ ਇੱਕ ਦੂਸਰੇ ‘ਤੇ ਸੁੱਟੀਆਂ ਕੁਰਸੀਆਂ।’ ਇਸ ਮਾਮਲੇ ਦੇ ਵਿਚ ਬਠਿੰਡਾ ਪੁਲਿਸ ਨੇ 6 ਲੋਕਾਂ ਨੂੰ ਕਾਬੂ ਕਰ ਉਹਨਾਂ ਤੇ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ਼ ਕੀਤਾ ਸੀ।
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਇਹ ਵੀਡੀਓ 2024 ਲੋਕ ਸਭਾ ਚੋਣਾਂ ਦੀ ਹੈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ਦੌਰਾਨ ਪਾਰਟੀ ਵਰਕਰ ਆਪਸ ਵਿਚ ਭਿੜ ਗਏ ਸਨ।
Result: Missing Context
Sources
Report By ABC Punjabi, Dated April 28, 2024
Report By Punjabi Lok, Dated April 28, 2024
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।