ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਰਨਾਲਾ ਤੋਂ ਲੀਡਰ ਦਵਿੰਦਰ ਸਿੰਘ ਸਿੱਧੂ ਬਿਹਲਾ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਨੇ ਆਪਣੇ ਹੱਥ ਤੇ ਵਿੱਚ ਇੱਕ ਤਖਤੀ ਫੜੀ ਹੋਈ ਹੈ ਜਿਸ ਤੇ ਲਿਖਿਆ ਹੈ,”ਇੱਕੋ ਨਾਅਰਾ, ਵੱਡਾ ਬਾਦਲ ਨਾ ਜੰਮੇ ਦੁਬਾਰਾ”।
2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਸੋਸ਼ਲ ਮੀਡੀਆ ਉੱਤੇ ਹਰੇਕ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਇਸ ਵਿੱਚ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਪੋਸਟਾਂ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਰਨਾਲਾ ਤੋਂ ਲੀਡਰ ਦਵਿੰਦਰ ਸਿੰਘ ਸਿੱਧੂ ਬਿਹਲਾ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਨੇ ਆਪਣੇ ਹੱਥ ਤੇ ਵਿੱਚ ਇੱਕ ਤਖਤੀ ਫੜੀ ਹੋਈ ਹੈ ਜਿਸ ਤੇ ਲਿਖਿਆ ਹੈ,”ਇੱਕੋ ਨਾਅਰਾ, ਵੱਡਾ ਬਾਦਲ ਨਾ ਜੰਮੇ ਦੁਬਾਰਾ”।
ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਿਸ ਨੂੰ ਹੁਣ ਤੱਕ 1300 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਵਿੰਦਰ ਸਿੰਘ ਸਿੱਧੂ ਬਿਹਲਾ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ 2 ਅਕਤੂਬਰ ਨੂੰ ਅਪਲੋਡ ਕੀਤੀ ਗਈ ਇੱਕ ਤਸਵੀਰ ਮਿਲੀ ਜੋ ਵਾਇਰਲ ਹੋ ਰਹੀ ਤਸਵੀਰ ਦੇ ਨਾਲ ਹੂ ਬ ਹੂ ਮਿਲਦੀ ਹੈ। ਅਸੀਂ ਪਾਇਆ ਕਿ ਇਹ ਤਸਵੀਰ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਚੰਡੀਗੜ੍ਹ ਤੱਕ ਤੋਂ ਕਿਸਾਨਾਂ ਦੇ ਹੱਕ ਵਿੱਚ ਕੱਢੀ ਗਈ ਰੈਲੀ ਦੇ ਦੌਰਾਨ ਦੀ ਹੈ।
ਤੁਸੀਂ ਨੀਚੇ ਦਿੱਤੀ ਗਈ ਤਸਵੀਰਾਂ ਦੇ ਵਿੱਚ ਅੰਤਰ ਦੇਖ ਸਕਦੇ ਹੋ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਫੋਟੋਸ਼ਾਪ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Manipulated
Sources
https://www.facebook.com/devindersinghsidhubihla/posts/2740108776315468
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044