Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਨੂੰ ਹੱਥ ਵਿੱਚ ਸੈਂਟਾ ਕਲਾਜ਼ ਫੜੀ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
ਇੰਸਟਾਗ੍ਰਾਮ ਪੇਜ ‘ਆਈ ਐਮ ਪੰਜਾਬ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਹੁਣ ਇਹਨਾਂ ਦਾ ਕਿ ਰੌਲਾ ਪੈ ਗਿਆ।’
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੀ ਸ਼ੁਰੂਆਤ ਕਰਦਿਆਂ ਗੂਗਲ ਤੇ ਕੁਝ ਕੀ ਵਰਡ ਨਾਲ ਸਰਚ ਕੀਤਾ। ਇਸ ਦੌਰਾਨ ਸਾਨੂੰ ਇਹ ਵੀਡੀਓ ਦਿਸੰਬਰ 25, 2021 ਨੂੰ ਮੀਡਿਆ ਅਦਾਰਾ ‘ਵਨ ਇੰਡੀਆ’ ਦੁਆਰਾ ਅਪਲੋਡ ਮਿਲੀ।
ਵੀਡੀਓ ਨਾਲ ਦਿੱਤੀ ਗਈ ਡਿਸਕਰਪਸ਼ਨ ਦੇ ਮੁਤਾਬਕ,ਆਗਰਾ ਵਿੱਚ ਹਿੰਦੂ ਸਮੂਹ ਨੇ ਕਥਿਤ ਧਰਮ ਪਰਿਵਰਤਨ ਦੇ ਵਿਰੋਧ ਵਿੱਚ ਸੈਂਟਾ ਕਲਾਜ਼ ਦੇ ਪੁਤਲੇ ਨੂੰ ਜੁੱਤੀਆਂ ਨਾਲ ਕੁੱਟਿਆ ਅਤੇ ਸਾੜ ਦਿੱਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਤਰ੍ਹਾਂ ਹੀ ਸਾਨੂੰ ਇਹ ਵੀਡੀਓ ਮੀਡਿਆ ਅਦਾਰਾ ‘ਇੰਡੀਆ ਟੁਡੇ’ ਦੁਆਰਾ ਦਿਸੰਬਰ 25, 2021 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਮਿਲੀ। ਰਿਪੋਰਟ ਦੇ ਮੁਤਾਬਕ ਵੀ
ਆਗਰਾ ਵਿਖੇ ਹਿੰਦੂ ਸਮੂਹ ਨੇ ਕਥਿਤ ਧਰਮ ਪਰਿਵਰਤਨ ਦੇ ਵਿਰੋਧ ਵਿੱਚ ਸੈਂਟਾ ਕਲਾਜ਼ ਦੇ ਪੁਤਲੇ ਨੂੰ ਸਾੜਿਆ।
ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਦੋ ਸਾਲ ਪੁਰਾਣੀ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
Our Sources
Media report published by One India on December 25, 2021
Media report published by India Today on December 25, 2021
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।