Claim
ਸੋਸ਼ਲ ਮੀਡੀਆ ‘ਤੇ ਭਾਰਤੀ ਬੱਲੇਬਾਜ ਸ਼ੁਭਮਨ ਗਿੱਲ ਤੇ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਦੀ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ਵਿਚ ਦੋਵਾਂ ਨੂੰ ਇੱਕ ਦੂਜੇ ਨਾਲ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਵਾਇਰਲ ਕਰ ਯੂਜ਼ਰ ਸਾਰਾ ਤੇਂਦੁਲਕਰ ਤੇ ਸ਼ੁਭਮਨ ਗਿੱਲ ਦੇ ਰਿਸ਼ਤੇ ਦੀਆਂ ਗੱਲਾਂ ਕਰ ਰਹੇ ਹਨ।
ਟਵਿੱਟਰ (ਹੁਣ ਐਕਸ) ਯੂਜ਼ਰਧੋਨੀ ਪੋਪਾ ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਲਿਖਿਆ, “ਸ਼ੁਭਮਨ ਗਿੱਲ ਨਾਲ ਸਚਿਨ ਦੀ ਲਾਡਲੀ ਸਾਰਾ ਤੇਂਦੁਲਕਰ”

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਤਸਵੀਰ ਨੂੰ ਰਿਵਰਸ ਇਮੇਜ ਸਰਚ ਕੀਤਾ। ਸਾਨੂੰ ਅਸਲ ਤਸਵੀਰ ਸਾਰਾ ਤੇਂਦੁਲਕਰ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਂਝੀ ਕੀਤੀ ਮਿਲੀ। ਅਸਲ ਤਸਵੀਰ ਵਿਚ ਸ਼ੁਭਮਨ ਗਿੱਲ ਨਹੀਂ ਸਗੋਂ ਸਾਰਾ ਦੇ ਭਰਾ ਅਰਜੁਨ ਤੇਂਦੁਲਕਰ ਹਨ। ਸਾਰਾ ਨੇ ਅਸਲ ਤਸਵੀਰ ਸਾਂਝੀ ਕਰਦਿਆਂ ਆਪਣੇ ਭਰਾ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਸਨ।

ਵਾਇਰਲ ਤਸਵੀਰ ਤੇ ਅਸਲ ਤਸਵੀਰ ਦੇ ਕੋਲਾਜ਼ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

Conclusion
ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਤਸਵੀਰ ਐਡੀਟਡ ਹੈ। ਅਸਲ ਤਸਵੀਰ ਵਿੱਚ ਸਾਰਾ ਤੇਂਦੁਲਕਰ ਤੇ ਉਹਨਾਂ ਦੇ ਭਰਾ ਅਰਜੁਨ ਤੇਂਦੁਲਕਰ ਹਨ। ਤਸਵੀਰ ਨੂੰ ਐਡਿਟ ਕਰ ਸ਼ੁਭਮਨ ਗਿੱਲ ਦਾ ਚਿਹਰਾ ਲਗਾਇਆ ਗਿਆ ਹੈ।
Result: Altered Photo
Our Sources
Instagram post, Sara Tendulkar, September 24, 2023
Self Analysis
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।