Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਇਕ ਜਹਾਜ਼ ਦੇ ਅੰਦਰ ਦੀ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ 8600 ਕਰੋੜ ਦੀ ਲਾਗਤ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਮਾਨ ਨੂੰ ਤਿਆਰ ਕੀਤਾ ਗਿਆ ਹੈ।
ਅਸੀਂ ਪਾਇਆ ਕਿ ਟਵਿੱਟਰ ਤੇ ਪੰਖੁੜੀ ਪਾਠਕ ਨੇ ਵੀ ਇਸ ਤਸਵੀਰ ਨੂੰ ਸਾਂਝਾ ਕੀਤਾ। ਵਾਇਰਲ ਪੋਸਟ ਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਦੇਖਿਆ ਜਾ ਸਕਦਾ ਹੈ ਕਿ ਫੇਸਬੁੱਕ ਤੇ ਵੀ ਇਸ ਤਸਵੀਰ ਨੂੰ ਕਈ ਲੋਕਾਂ ਨੇ ਸ਼ੇਅਰ ਕੀਤਾ।
ਅਸੀਂ ਪਾਇਆ ਕਿ ਟਵਿੱਟਰ ਤੇ ਵੀ ਵੱਖ ਵੱਖ ਯੂਜ਼ਰਾਂ ਵੱਲੋਂ ਇਸ ਦਾ ਵੀ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਸੋਸ਼ਲ ਮੀਡੀਆ ਪਲੇਟਫਾਰਮ ਤੇ ਵਾਇਰਲ ਹੋਈ ਤਸਵੀਰ ਦੀ ਸੱਚਾਈ ਜਾਨਣ ਦੇ ਲਈ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। ਗੂਗਲ ਰਿਵਰਸ ਇਮੇਜ ਸਰਚ ਕਰਨ ਤੋਂ ਬਾਅਦ ਸਾਨੂੰ ਕੁਝ ਪਰਿਣਾਮ ਮਿਲੇ।
ਪੜਤਾਲ ਦੇ ਦੌਰਾਨ ਸਾਨੂੰ 25 ਮਈ 2020 ਨੂੰ Business Insider ਦੁਆਰਾ ਪ੍ਰਕਾਸ਼ਿਤ ਕੀਤੀ ਗਈ ਇੱਕ ਮੀਡੀਆ ਰਿਪੋਰਟ ਮਿਲੀ। ਇਸ ਲੇਖ ਵਿੱਚ Boeing 787 ਪ੍ਰਾਈਵੇਟ ਜੈੱਟ ਦੇ ਅੰਦਰ ਦੀਆਂ ਕੁਝ ਤਸਵੀਰਾਂ ਦਿਖਾਈ ਦੇ ਰਹੀਆਂ ਹਨ। ਇਸ ਲੇਖ ਦੇ ਵਿੱਚ ਇਸਤੇਮਾਲ ਕੀਤੀਆਂ ਗਈਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੇ ਨਾਲ ਹੂ ਬ ਹੂ ਮਿਲਦੀ ਹੈ।
ਸਰਚ ਦੇ ਦੌਰਾਨ ਸਾਨੂੰ Private Fly ਦੁਆਰਾ ਪ੍ਰਕਾਸ਼ਿਤ ਕੀਤੀ ਗਈ ਇੱਕ ਰਿਪੋਰਟ ਮਿਲੀ। ਪ੍ਰਾਈਵੇਟ ਫਲਾਇੰਗ ਉਹ ਕੰਪਨੀ ਹੈ ਜੋ ਚਾਰਟਡ ਪਲੇਨ ਦੀ ਸੁਵਿਧਾ ਪ੍ਰਦਾਨ ਕਰਦੀ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਕੁਝ ਅਲੱਗ ਅਲੱਗ ਗਿਫਟਸ ਦੀ ਮੰਦਰ ਦੇ ਨਾਲ ਖੋਜਣ ਤੇ ਸਾਨੂੰ Hindustan Times ਦੁਆਰਾ ਪ੍ਰਕਾਸ਼ਿਤ ਕੀਤੀ ਕਿ ਇਕ ਮੀਡੀਆ ਰਿਪੋਰਟ ਮਿਲੀ। ਇਸ ਮੀਡੀਆ ਰਿਪੋਰਟ ਦੇ ਮੁਤਾਬਕ ਇਸ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਹੋਰਨਾਂ ਲੋਕਾਂ ਦੇ ਲਈ ਦੋ ਬੋਇੰਗ-777 ਜਹਾਜ਼ ਭਾਰਤ ਵਿੱਚ ਆਉਣਗੇ।
ਟਵਿੱਟਰ ਖੰਗਾਲਨ ਤੇ ਸਾਨੂੰ PIB Fact Check ਦੁਆਰਾ ਕੀਤਾ ਗਿਆ ਟਵੀਟ ਮਿਲਿਆ।ਇਸ ਦੇ ਮੁਤਾਬਕ ਵਾਇਰਲ ਹੋ ਰਹੀ ਤਸਵੀਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਹਾਜ਼ ਵੀ ਨਹੀਂ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਵਿੱਚ ਨਜ਼ਰ ਆ ਰਿਹਾ ਜਹਾਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਹੀਂ ਹੈ।ਪੜਤਾਲ ਦੇ ਦੌਰਾਨ ਅਸੀਂ ਪਾਇਆ ਕਿ ਵਾਲ ਤਸਵੀਰ ਵਿੱਚ ਨਜ਼ਰ ਆ ਰਿਹਾ ਜਹਾਜ਼ Boeing 787 ਪ੍ਰਾਈਵੇਟ ਜੈੱਟ ਦਾ ਹੈ।
Result: False
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.