ਕਲੇਮ:
ਭਾਰਤ ਸਰਕਾਰ ਨੇ ਟਿਕ ਟੌਕ ਸਮੇਤ 15 ਐਪ ਨੂੰ ਹਟਾਉਣ ਦਾ ਲਿਆ ਫੈਸਲਾ।

ਵੇਰੀਫਿਕੇਸ਼ਨ:
ਭਾਰਤ ਅਤੇ ਚੀਨ ਵਿਚਾਲੇ ਸਰਹੱਦ ‘ਤੇ ਵਿਵਾਦ ਜਾਰੀ ਹੈ। ਦੋਹਾਂ ਦੇਸ਼ਾਂ ‘ਚ ਅਜੇ ਵੀ ਤਣਾਅ ਦੀ ਸਥਿਤੀ ਬਣੀ ਹੋਈ ਹੈ। ਅਜਿਹੇ ਸਮੇਂ ‘ਚ ਦੇਸ਼ ਭਰ ‘ਚ ਚੀਨੀ ਐਪ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਵਿੱਚ ਸੋਸ਼ਲ ਮੀਡੀਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਨੇ ਭਾਰਤੀ ਸੈਨਿਕਾਂ ਦਾ ਬਦਲਾ ਲੈਂਦਿਆਂ ਹੋਇਆਂ ਟਿਕ ਟੌਕ ਸਮੇਤ 15 ਐਪ ਦੇ ਉੱਤੇ ਪਾਬੰਦੀ ਲਗਾ ਦਿੱਤੀ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸ ਤੌਰ ‘ਤੇ ਸ਼ੇਅਰ ਚੈਟ ਦੇ ਉੱਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਵਾਇਰਲ ਹੋ ਰਹੇ ਇਸ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡਜ਼ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਸਰਚ ਦੇ ਦੌਰਾਨ ਸਾਨੂੰ ਭਾਰਤ ਸਰਕਾਰ ਦੇ ਵੱਲੋਂ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਕੋਈ ਸਪੱਸ਼ਟੀਕਰਨ ਨਹੀਂ ਮਿਲਿਆ।
ਹੁਣ ਅਸੀਂ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਮਿਨਸਟਰੀ ਆਫ਼ ਇਲੈਕਟ੍ਰਾਨਿਕਸ ਐਂਡ ਇੰਫਰਮੇਸ਼ਨ ਟੈਕਨਾਲੋਜੀ ਦੀ ਅਧਿਕਾਰਿਕ ਵੈੱਬਸਾਈਟ ਅਤੇ ਟਵਿਟਰ ਹੈਂਡਲ ਨੂੰ ਖੰਗਾਲਿਆ ਪਰ ਸਰਚ ਦੇ ਦੌਰਾਨ ਸਾਨੂੰ ਅਜਿਹਾ ਕੁਝ ਨਹੀਂ ਮਿਲਿਆ ਜਿਸ ਤੋਂ ਸਾਬਿਤ ਹੋ ਸਕੇ ਕਿ ਸਰਕਾਰ ਨੇ ਟਿਕ ਟੌਕ ਦੇ ਉੱਤੇ ਬੈਨ ਲਗਾ ਦਿੱਤਾ ਹੈ।

ਸਰਚ ਦੇ ਦੌਰਾਨ ਸਾਨੂੰ ਕਈ ਨਾਮਵਰ ਮੀਡੀਆ ਏਜੰਸੀਆਂ ਦੇ ਲੇਖ ਮਿਲੇ ਜਿਨ੍ਹਾਂ ਦੇ ਮੁਤਾਬਕ ਪਿਛਲੇ ਸਾਲ ਅਪਰੈਲ 2019 ਵਿੱਚ ਮਦਰਾਸ ਹਾਈ ਕੋਰਟ ਨੇ ਅਸ਼ਲੀਲ ਸਮੱਗਰੀ ਦੇ ਪ੍ਰਸਾਰ ਕਰਕੇ ਇਸ ਐਪ ਜੋ ਤੇ ਪਾਬੰਦੀ ਲਗਾ ਦਿੱਤੀ ਸੀ ਪਰ ਟਿਕ ਟੌਕ ਦੀ ਮਾਲਕੀ ਕੰਪਨੀ ਬਾਈਟ ਡਾਂਸ ਨੇ ਹਾਈ ਕੋਰਟ ਵਿੱਚ ਹਲਫੀਆ ਬਿਆਨ ਦਾਇਰ ਕਰਦਿਆਂ ਹੋਇਆ ਕਿਹਾ ਸੀ ਕਿ ਐਪਲੀਕੇਸ਼ਨ ਵਿੱਚ ਸੁਰੱਖਿਆ ਨੂੰ ਹੋਰ ਪੁਖਤਾ ਕੀਤਾ ਜਾਵੇਗਾ। ਅਪੀਲ ਤੋਂ ਬਾਅਦ ਮਦਰਾਸ ਹਾਈ ਕੋਰਟ ਨੇ ਟਿਕ ਟੌਕ ਦੇ ਉੱਤੇ ਲੱਗੇ ਬੈਨ ਨੂੰ ਹਟਾਉਣ ਦਾ ਫ਼ੈਸਲਾ ਕੀਤਾ ਸੀ।

ਸਰਚ ਦੇ ਦੌਰਾਨ ਸਾਨੂੰ ਪ੍ਰੈੱਸ ਇਨਫਰਮੇਸ਼ਨ ਬਿਊਰੋ ਫੈਕਟ ਚੈੱਕ ਦਾ ਇੱਕ ਟਵੀਟ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਫਰਜ਼ੀ ਅਤੇ ਗੁੰਮਰਾਹਕੁੰਨ ਦੱਸਿਆ।
Claim: A viral message of an order allegedly from NIC claims that @GoI_Meity has prohibited some apps from being made available on App Stores. #PIBFactCheck: The Order is #Fake. No such instruction has been given by @GoI_MeitY or NIC. pic.twitter.com/Dt7rMR7nIz
— PIB Fact Check (@PIBFactCheck) June 19, 2020
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਅਤੇ ਗੁੰਮਰਾਹਕੁਨ ਹੈ। ਭਾਰਤ ਸਰਕਾਰ ਨੇ ਟਿਕ ਟੌਕ ਸਮੇਤ ਚੀਨ ਦੀਆਂ15 ਐਪ ਨੂੰ ਹਟਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ।
ਟੂਲਜ਼ ਵਰਤੇ:
- ਗੂਗਲ ਸਰਚ
- ਮੀਡੀਆ ਰਿਪੋਰਟ
- ਟਵਿੱਟਰ ਸਰਚ