ਕਲੇਮ:
ਸੁੱਚਾ ਸਿੰਘ ਲੰਗਾਹ ਦੀ ਵਾਪਸੀ ਅਕਾਲੀ ਦਲ ਦੇ ਵਰਕਰਾਂ ਚ ਨਵਾਂ ਜੋਸ਼ ਭਰਨ ਦਾ ਕੰਮ ਕਰੇਗੀ: ਦੇਵਿੰਦਰ ਸਿੰਘ ਬੀਹਲਾ , ਅਕਾਲੀ ਨੇਤਾ
ਵੇਰੀਫਿਕੇਸ਼ਨ:
2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਸੋਸ਼ਲ ਮੀਡੀਆ ਉੱਤੇ ਹਰੇਕ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਇਸ ਵਿੱਚ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਪੋਸਟਾਂ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਦਵਿੰਦਰ ਸਿੰਘ ਬੀਹਲਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਦੀ ਵਾਪਸੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਚ ਨਵਾਂ ਜੋਸ਼ ਭਰਨ ਦਾ ਦਾ ਕੰਮ ਕਰੇਗੀ। ਗੌਰਤਲਬ ਹੈ ਕਿ ਦਵਿੰਦਰ ਸਿੰਘ ਸਿੱਧੂ ਬੀਹਲਾ ਹਾਲ ਹੀ ਦੇ ਵਿੱਚ ਪੰਜਾਬ ਏਕਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਏ ਸਨ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਦੇ ਕਦਾਵਰ ਨੇਤਾਵਾਂ ਵਿੱਚੋਂ ਇੱਕ ਸਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਤੇ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਖ਼ਬਰ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।
ਗੌਰਤਲਬ ਹੈ ਕਿ , ਜੇਕਰ ਕਿਸੀ ਨਿਊਜ਼ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।

ਹੁਣ ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਗ਼ਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਪੋਸਟ ਦੇ ਵਿੱਚ ਕੁਝ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ।

ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਦਵਿੰਦਰ ਸਿੰਘ ਸਿੱਧੂ ਬੀਹਲਾ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਫਰਜ਼ੀ ਦੱਸਿਆ।

ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਦਵਿੰਦਰ ਸਿੰਘ ਸਿੱਧੂ ਬੀਹਲਾ ਨੇ ਵੀਡੀਓ ਜਾਰੀ ਕਰਦਿਆਂ ਹੋਇਆਂ ਆਪਣਾ ਸਪੱਸ਼ਟੀਕਰਨ ਵੀ ਦਿੱਤਾ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਅਤੇ ਗੁੰਮਰਾਹਕੁਨ ਹੈ। ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਦਵਿੰਦਰ ਸਿੰਘ ਸਿੱਧੂ ਬੀਹਲਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
ਟੂਲਜ਼ ਵਰਤੇ:
- ਗੂਗਲ ਸਰਚ
- ਮੀਡੀਆ ਰਿਪੋਰਟ
- ਫੇਸਬੁੱਕ ਸਰਚ