Fact Check
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਾ ਫੋਟੋਸ਼ਾਪਡ ਬਿਆਨ ਸੋਸ਼ਲ ਮੀਡੀਆ ਤੇ ਹੋਇਆ ਵਾਇਰਲ
ਕਲੇਮ:
ਸੁਖਬੀਰ ਨੇ ਮੈਨੂੰ ਫੋਨ ਕੀਤਾ ਆਈ.ਜੀ ਉਮਰਾਨੰਗਲ ਨੂੰ ਸਨਮਾਨਿਤ ਕਰਨ ਲਈ : ਸਿਆਲਕਾ

ਵੈਰੀਫਿਕੇਸ਼ਨ :
ਬੇਅਦਬੀ ਕਾਂਡ ਵਿੱਚ ਪੰਜਾਬ ਪੁਲੀਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਿਰੋਪਾ ਦੇਣ ਵਾਲੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਕਸੂਤੇ ਘਿਰੇ ਹੋਏ ਦਿਖਾਈ ਦੇ ਰਹੇ ਹਨ। ਹਾਲਾਂਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਮੁੱਦੇ ਦੇ ਉੱਤੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਦੇ ਮੈਨੇਜਰ ਅਤੇ ਵਧੀਕ ਮੈਨੇਜਰ ਦਾ ਤਬਾਦਲਾ ਵੀ ਕਰ ਦਿੱਤਾ ਹੈ ।
ਇਸ ਮੁੱਦੇ ਦੇ ਉੱਤੇ ਸ਼੍ਰੋਮਣੀ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਸਿੱਧ ਮੈਂਬਰ ਭਗਵੰਤ ਸਿੰਘ ਸਿਆਲਕਾ ਦਾ ਬਿਆਨ ਵਾਇਰਲ ਹੋ ਰਿਹਾ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਫੋਨ ਕਰਕੇ ਪੰਜਾਬ ਪੁਲਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਸਿਰੋਪਾ ਦੇਣ ਲਈ ਕਿਹਾ ਸੀ ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਬਿਆਨ ਨੂੰ ਕਾਫੀ ਤੇਜ਼ੀ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ । ਫੇਸਬੁੱਕ ਯੂਜ਼ਰ ਰਵੀ ਸ਼ੇਰ ਸਿੰਘ ਮੱਲ੍ਹੀ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ ‘ਹੁਣ ਕੀ ਗੱਲ ਰਹਿ ਗਈ ਕਰਨ ਨੂੰ ‘।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਇਸ ਬਿਆਨ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਗੂਗਲ ਕੀ ਵਰਡਜ਼ ਦੀ ਮਦਦ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਖ਼ਬਰ ਕਿਸੇ ਵੀ ਮੀਡੀਆ ਏਜੰਸੀ ਦੁਆਰਾ ਪ੍ਰਕਾਸ਼ਿਤ ਨਹੀਂ ਮਿਲੀ ।
ਹੁਣ ਅਸੀਂ ਫੇਸਬੁੱਕ ਦੇ ਉੱਤੇ ਕੁਝ ਕੀ ਵਰਡਜ਼ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ । ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਅਸਲ ਖ਼ਬਰ ਮਿਲੀ । ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਭਗਵੰਤ ਸਿੰਘ ਸਿਆਲਕਾ ਦੇ ਬਿਆਨ ਨੂੰ ਫੋਟੋਸ਼ਾਪ ਦੀ ਮਦਦ ਨਾਲ ਤੋੜ ਮਰੋੜ ਕੇ ਸ਼ੇਅਰ ਕੀਤਾ ਗਿਆ ਹੈ ।ਤੁਸੀਂ ਹੇਠਾਂ ਦੋਵੇਂ ਤਸਵੀਰਾਂ ਵਿੱਚ ਅੰਤਰ ਦੇਖ ਸਕਦੇ ਹੋ ।

ਅਸੀਂ ਪਾਇਆ ਕਿ ਕਈ ਫੇਸਬੁਕ ਯੂਜ਼ਰਾਂ ਨੇ ਇਸ ਤਸਵੀਰ ਨੂੰ ਸਾਂਝਾ ਤੋਂ ਬਾਅਦ ਮੁਆਫੀ ਵੀ ਮੰਗੀ । ਫੇਸਬੁੱਕ ਯੂਜ਼ਰ ਰਵੀ ਸ਼ੇਰ ਸਿੰਘ ਮੱਲੀ ਨੇ ਲਿਖਿਆ ਕਿ ਜਾਣੇ ਅਣਜਾਣੇ ਵਿੱਚ ਉਨ੍ਹਾਂ ਕੋਲੋਂ ਇੱਕ ਪੋਸਟ ਪੈ ਗਈ ਸੀ ਜਿਸ ਕਰਕੇ ਉਹ ਸਭ ਤੋਂ ਮੁਆਫੀ ਮੰਗਦੇ ਹਨ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪ੍ਰਸਿੱਧ ਵਕੀਲ ਭਗਵੰਤ ਸਿੰਘ ਸਿਆਲਕਾ ਦੇ ਬਿਆਨ ਨੂੰ ਤੋੜ ਮਰੋੜ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ । ਵਾਇਰਲ ਹੋ ਰਿਹਾ ਬਿਆਨ ਫੋਟੋਸ਼ਾਪ ਦੀ ਮਦਦ ਦੇ ਨਾਲ ਬਣਾਇਆ ਗਿਆ ਹੈ ।
ਟੂਲਜ਼ ਵਰਤੇ:
- *ਗੂਗਲ ਸਰਚ
- *ਫੇਸਬੁੱਕ ਸਰਚ
- *ਮੀਡਿਆ ਰਿਪੋਰਟ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)