Claim
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਇਕ ਵਿਅਕਤੀ ਬਿਨਾਂ ਹਿਲਾਏ ਸਿੱਧਾ ਖੜ੍ਹਾ ਦਿਖਾਈ ਦੇ ਰਿਹਾ ਹੈ। ਉਸ ਵਿਅਕਤੀ ਦੇ ਸਰੀਰ ਵਿੱਚ ਕਿਸੇ ਕਿਸਮ ਦੀ ਕੋਈ ਹਿਲਜੁਲ ਨਹੀਂ ਹੋ ਰਹੀ ਹੈ। ਬਾਅਦ ਵਿਚ ਉਸ ਨੂੰ ਸਟਰੈਚਰ ‘ਤੇ ਲਿਜਾਇਆ ਜਾ ਰਿਹਾ ਹੈ। ਪੋਸਟ ਨੂੰ ਇਸ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਕਿ ਵੀਡੀਓ ‘ਚ ਦਿਖਾਈ ਦੇਣ ਵਾਲੇ ਵਿਅਕਤੀ ਦੀ ਮੌਤ ਹੋ ਗਈ ਹੈ।
Fact
ਦਾਅਵੇ ਦੀ ਸੱਚਾਈ ਦੀ ਪੁਸ਼ਟੀ ਕਰਨ ਲਈ, ਅਸੀਂ ਇਨਵਿਡ ਟੂਲ ਦੀ ਮਦਦ ਨਾਲ ਵਾਇਰਲ ਵੀਡੀਓ ਦੇ ਕੁਝ ਮੁੱਖ ਫਰੇਮਾਂ ਨੂੰ ਗੂਗਲ ਰਿਵਰਸ ਇਮੇਜ ਦੀ ਮਦਦ ਦੇ ਨਾਲ ਖੋਜਿਆ। ਸਾਨੂੰ NG72.RU ਨਾਮ ਦੀ ਇੱਕ ਵੈਬਸਾਈਟ ‘ਤੇ 2015 ਵਿੱਚ ਪ੍ਰਕਾਸ਼ਿਤ ਰਿਪੋਰਟ ਮਿਲੀ , ਜਿਸ ਵਿੱਚ ਵਾਇਰਲ ਵੀਡੀਓ ਦਾ ਸਕ੍ਰੀਨਗ੍ਰੈਬ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਰਿਪੋਰਟ ‘ਚ ਦਿੱਤੀ ਗਈ ਜਾਣਕਾਰੀ ਮੁਤਾਬਕ ਵੀਡੀਓ ਕਜ਼ਾਕਿਸਤਾਨ ਦਾ ਹੈ। ਉੱਥੇ ਤਾਲਡੀਕੋਰਗਨ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਇੱਕ ਅਧਖੜ ਉਮਰ ਦੇ ਵਿਅਕਤੀ ਬਾਰੇ ਜਾਣਕਾਰ ਮਿਲੀ। ਉਸ ਵਿਅਕਤੀ ਦੀਆਂ ਨਜ਼ਰਾਂ ਇਕ ਥਾਂ ਟਿਕੀਆਂ ਹੋਈਆਂ ਸਨ। ਇਸ ਤੋਂ ਬਾਅਦ ਮਾਲ ਸਟਾਫ ਨੇ ਮੈਡੀਕਲ ਟੀਮ ਨੂੰ ਬੁਲਾਇਆ। ਡਾਕਟਰਾਂ ਨੇ ਵਿਅਕਤੀ ਨੂੰ ਸਟਰੈਚਰ ‘ਤੇ ਪਾ ਕੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੇ ਇਲਾਜ ਲਈ ਜ਼ਰੂਰੀ ਉਪਾਅ ਕੀਤੇ। ਰਿਪੋਰਟ ਵਿੱਚ ਕਿਤੇ ਵੀ ਵਿਅਕਤੀ ਦੀ ਮੌਤ ਬਾਰੇ ਨਹੀਂ ਲਿਖਿਆ ਗਿਆ ਹੈ।

ਜਾਂਚ ਦੌਰਾਨ, ਸਾਨੂੰ ਇੱਕ ਰੂਸੀ ਵੈੱਬਸਾਈਟ tvzvezda.ru ‘ ਤੇ ਸਾਲ 2015 ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ । ਇਸ ‘ਚ ਦਿੱਤੀ ਗਈ ਜਾਣਕਾਰੀ ਮੁਤਾਬਕ ਵਾਇਰਲ ਵੀਡੀਓ ‘ਚ ਦਿਖਾਈ ਦੇਣ ਵਾਲਾ ਵਿਅਕਤੀ ਨਸ਼ੇ ਦੀ ਹਾਲਤ ‘ਚ ਸੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਉੱਥੇ ਉਸ ਦਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਉਸੇ ਦਿਨ ਛੁੱਟੀ ਦੇ ਦਿੱਤੀ ਗਈ।

, ਕਜ਼ਾਕਿਸਤਾਨ ਦੇ ਇੱਕ ਮਾਲ ਵਿੱਚ ਇੱਕ ਆਦਮੀ ਦੀ ਅੱਠ ਸਾਲ ਪੁਰਾਣੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਵਿਅਕਤੀ ਦੀ ਮੌਤ ਨਹੀਂ ਹੋਈ ਸੀ।
Result- False
Our Sources
Report Published on Ng72.ru in April 2015
Report Published on Tvzvezda.ru in April 2015
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044