ਸੋਸ਼ਲ ਮੀਡਿਆ ਤੇ ਪੰਜਾਬ ਕਿੰਗਜ਼ ਦੇ ਕਪਤਾਨ ਅਤੇ ਭਾਰਤੀ ਕ੍ਰਿਕਟਰ ਸ਼੍ਰੇਅਸ ਅਈਅਰ (Shreyas Iyer) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੇ ਇਸ ਵੀਡੀਓ ਵਿੱਚ ਸ਼੍ਰੇਅਸ ਅਈਅਰ ਨੂੰ ਰੋਂਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼੍ਰੇਅਸ ਅਈਅਰ ਨੇ ਬਿਆਨ ਦਿੰਦਿਆਂ ਕਿਹਾ ਕਿ ਪੰਜਾਬੀ ਉਸਨੂੰ ਕਦੀ ਨਾ ਭੁੱਲਣ ਅਤੇ ਇਹ ਕਹਿੰਦੇ ਹੋਏ ਸ਼੍ਰੇਅਸ ਅਈਅਰ ਰੋ ਪਏ।
ਫੇਸਬੁੱਕ ਪੇਜ ‘Mr Punjab Expreriment’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਸ਼੍ਰੇਅਸ ਅਈਅਰ ਦਾ ਬਿਆਨ ਆਇਆ ਕਹਿੰਦਾ ਪੰਜਾਬੀਉ ਮੈਨੂੰ ਭੁੱਲ ਨਾਂ ਜਾਇਓ।”

Fact Check/Verification
ਜਾਂਚ ਦੌਰਾਨ ਅਸੀਂ ਸਭ ਤੋਂ ਪਹਿਲਾਂ ਸ਼੍ਰੇਅਸ ਅਈਅਰ ਦੁਆਰਾ ਦਿੱਤੇ ਗਏ ਬਿਆਨ ਨੂੰ ਲੈ ਕੇ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਸਰਚ ਕੀਤੀ। ਸਰਚ ਦੌਰਾਨ ਇਸ ਬਿਆਨ ਸਬੰਧਤ ਕੋਈ ਵੀ ਭਰੋਸੇਯੋਗ ਮੀਡੀਆ ਰਿਪੋਰਟ ਨਹੀਂ ਮਿਲੀ।
ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਦੇਖਿਆ ਤੇ ਪਾਇਆ ਕਿ ਵੀਡੀਓ ਵਿੱਚ ਧੁੰਦਲਾਪਣ ਹੈ। ਇਨ੍ਹਾਂ ਕਾਰਨਾਂ ਕਰਕੇ, ਸਾਨੂੰ ਸ਼ੱਕ ਹੋਇਆ ਕਿ ਇਹ ਵੀਡੀਓ ਦੇ ਕੁਝ ਫਰੇਮ AI ਦੁਆਰਾ ਤਿਆਰ ਕੀਤੇ ਗਏ ਹਨ।
ਆਪਣੀ ਜਾਂਚ ਵਿੱਚ ਅੱਗੇ ਅਸੀਂ ਵੱਖ-ਵੱਖ AI ਟੂਲਸ ਨਾਲ ਵਾਇਰਲ ਤਸਵੀਰ ਦੀ ਜਾਂਚ ਕੀਤੀ। ਜਾਂਚ ਤੋਂ ਪਤਾ ਲੱਗਾ ਕਿ ਵਾਇਰਲ ਵੀਡੀਓ ਦਾ ਪਹਿਲਾਂ ਹਿੱਸਾ AI ਦੁਆਰਾ ਤਿਆਰ ਕੀਤਾ ਗਿਆ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ decopy.ai ਨਾਲ ਵੀਡੀਓ ਦੇ ਫਰੇਮ ਦੀ ਜਾਂਚ ਕੀਤੀ। decopy.ai ਦੇ ਮੁਤਾਬਕ ਵਾਇਰਲ ਵੀਡੀਓ ਦੇ ਫਰੇਮ 100% AI ਦੁਆਰਾ ਤਿਆਰ ਕੀਤੇ ਗਏ ਹਨ।

WasitAI ਨੇ ਵੀ ਇਸ ਵੀਡੀਓ ਦੇ ਫਰੇਮ ਨੂੰ AI ਦੁਆਰਾ ਤਿਆਰ ਕੀਤਾ ਗਿਆ ਦੱਸਿਆ ਹੈ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਸੋਸ਼ਲ ਮੀਡਿਆ ਤੇ ਸ਼੍ਰੇਅਸ ਅਈਅਰ ਦਾ ਵਾਇਰਲ ਹੋ ਰਿਹਾ ਇਹ ਵੀਡੀਓ AI ਦੁਆਰਾ ਤਿਆਰ ਕੀਤਾ ਗਿਆ ਹੈ।