ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਪੰਜਾਬੀ ਗਾਇਕ ਸੁਖਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ ਦੇ ਲਈ ਪਹੁੰਚੇ। ਵਾਇਰਲ ਹੋ ਰਹੀ ਵੀਡੀਓ ਵਿੱਚ ਅਦਾਕਾਰ ਅਮਿਤਾਭ ਬੱਚਨ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਜਯਾ ਬੱਚਨ ਨੂੰ ਵੀ ਦੇਖਿਆ ਜਾ ਸਕਦਾ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਸਮੇਤ ਵਟਸਐਪ ਅਤੇ ਸ਼ੇਅਰ ਚੈਟ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਕਾਂਗਰਸ ਲੀਡਰ ਅਤੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਨੇਡ਼ੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੋਲੀਆਂ ਲੱਗਣ ਕਾਰਨ ਸਿੱਧੂ ਮੂਸੇ ਵਾਲਾ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਜਾਂਚ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਬੀਤੇ ਦਿਨੀਂ ਮਾਨਸਾ ਦੀ ਅਦਾਲਤ ਨੇ ਮੂਸੇਵਾਲਾ ਕਤਲ ਕੇਸ ਵਿੱਚ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਸੱਤ ਦਿਨਾਂ ਦੀ ਪੁਲਸ ਰਿਮਾਂਡ ਤੇ ਭੇਜਿਆ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸੁਖਦੀਪ ਸਿੰਘ ਸਿੱਧੂ ਮੁਸੇਵਾਲਾ ਦੀ ਮੌਤ ਤੋਂ ਬਾਅਦ ਵੱਡੀ ਗਿਣਤੀ ਵਿੱਚ ਨੇਤਾ , ਨਾਮਵਰ ਹਸਤੀਆਂ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ ਦੇ ਲਈ ਪਹੁੰਚੀਆਂ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਇਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ ਦੇ ਲਈ ਪਹੁੰਚੇ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿੱਚ ਸੱਚਾਈ ਜਾਣਨ ਦਿੱਲੀ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਗੌਰ ਨਾਲ ਦੇਖਿਆ ਅਤੇ ਪਾਇਆ ਕਿ ਵੀਡਿਓ ਦੇ ਉੱਤੇ ‘Voompla’ ਲਿਖਿਆ ਹੋਇਆ ਹੈ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਹੋ ਰਹੀ ਵੀਡੀਓ ਦੇ ਸਕਰੀਨ ਸ਼ਾਟ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ Voompla ਦੁਆਰਾ 11 ਮਈ 2022 ਨੂੰ ਆਪਣੇ ਫੇਸਬੁੱਕ ਪੇਜ ਤੇ ਅਪਲੋਡ ਮਿਲੀ। ਵਾਇਰਲ ਹੋਈ ਵੀਡੀਓ ਦੇ ਪਾਰਟ ਨੂੰ 33 ਸਕਿੰਟ ਤੋਂ ਲੈ ਕੇ 40 ਸਕਿੰਟ ਤਕ ਦੇਖਿਆ ਜਾ ਸਕਦਾ ਹੈ।
ਕੈਪਸ਼ਨ ਦੇ ਮੁਤਾਬਕ ਪੰਡਿਤ ਸ਼ਿਵ ਕੁਮਾਰ ਸ਼ਰਮਾ ਦੇ ਅੰਤਿਮ ਦਰਸ਼ਨਾਂ ਦੀ ਮੌਕੇ ਤੇ ਤਬਲਾ ਵਾਦਕ ਜ਼ਾਕਿਰ ਹੁਸੈਨ ਸਮੇਤ ਅਮਿਤਾਭ ਬੱਚਨ ਅਤੇ ਜਯਾ ਬੱਚਨ ਪਹੁੰਚੇ। ਪੰਡਿਤ ਸ਼ਿਵ ਕੁਮਾਰ ਸ਼ਰਮਾ ਦੀ ਹਾਰਟ ਅਟੈਕ ਦੇ ਕਾਰਨ ਮੌਤ ਹੋ ਗਈ ਸੀ।
ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਸਰਚ ਕਰਨ ਤੇ ਸਾਨੂੰ ਵਾਇਰਲ ਹੋ ਰਹੀ ਵੀਡੀਓ ਦਾ ਅੰਸ਼ ਨਿਊਜ਼ 18 ਦੁਆਰਾ 11 ਮਈ 2022 ਨੂੰ ਪ੍ਰਕਾਸ਼ਿਤ ਆਰਟੀਕਲ ‘ਚ ਅਪਲੋਡ ਮਿਲਿਆ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਮਿਤਾਭ ਬੱਚਨ ਸਿੱਧੂ ਮੁਸੇਵਾਲਾ ਦੇ ਘਰ ਨਹੀਂ ਸਗੋਂ ਸੰਤੂਰ ਵਾਦਕ ਪੰਡਿਤ ਸ਼ਿਵ ਕੁਮਾਰ ਸ਼ਰਮਾ ਦੇ ਅੰਤਿਮ ਸੰਸਕਾਰ ਦੇ ਮੌਕੇ ਤੇ ਉਨ੍ਹਾਂ ਦੇ ਘਰ ਪਹੁੰਚੇ ਸਨ।
Result: False context/False
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ