ਵੀਰਵਾਰ, ਅਪ੍ਰੈਲ 25, 2024
ਵੀਰਵਾਰ, ਅਪ੍ਰੈਲ 25, 2024

HomeFact Checkਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ...

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਕਾਂਗਰਸ ਲੀਡਰ ਅਤੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਨੇਡ਼ੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਲੱਗਣ ਕਾਰਨ ਸਿੱਧੂ ਮੂਸੇ ਵਾਲਾ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲੀਸ ਅਧਿਕਾਰੀਆਂ ਦੇ ਮੁਤਾਬਕ ਸਿੱਧੂ ਮੂਸੇਵਾਲੇ ਤੇ ਹਮਲਾਵਰਾਂ ਨੇ ਕਰੀਬ 20-30 ਰਾਊਂਡ ਫਾਇਰ ਕੀਤੇ। ਇਸ ਹਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਮੌਜੂਦ ਦੋ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋਏ ਸਨ।

ਨਾਮਵਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਫੇਸਬੁੱਕ ਤੇ ਪੋਸਟ ਪਾ ਕੇ ਜ਼ਿੰਮੇਵਾਰੀ ਲਈ। ਗੋਲਡੀ ਬਰਾੜ ਦੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਫੇਸਬੁੱਕ ਤੇ ਜ਼ਿੰਮੇਵਾਰੀ ਜਾਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਈ ਫੇਸਬੁੱਕ ਯੂਜ਼ਰ ਅਤੇ ਪ੍ਰਮੁੱਖ ਮੀਡੀਆ ਸੰਸਥਾਨਾਂ ਨੇ ਇੱਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਕਿ ਇਹ ਤਸਵੀਰ ਗੋਲਡੀ ਬਰਾੜ ਦੀ ਹੈ।

ਪੰਜਾਬੀ ਮੀਡੀਆ ਸੰਸਥਾਨ ਦੈਨਿਕ ਸਵੇਰਾ ਦੀ ਪੋਸਟ ਨੂੰ ਇੱਕ ਯੂਜ਼ਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਸਿੱਧੂ ਮੁਸੇਵਾਲਾ ਦੇ ਕਤਲ ਦੀ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ।’ ਪੋਸਟ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਇਕ ਵਿਅਕਤੀ ਇਹ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ। ਹਾਲਾਂਕਿ ਬਾਅਦ ਵਿੱਚ ਦੈਨਿਕ ਸਵੇਰਾ ਨੇ ਇਸ ਤਸਵੀਰ ਨੂੰ ਡਿਲੀਟ ਕਰ ਦਿੱਤਾ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
Courtesy: Facebook/LatestPunjabiSongs

ਇਸ ਦੇ ਨਾਲ ਹੀ ਕਈ ਪ੍ਰਮੁੱਖ ਮੀਡੀਆ ਸੰਸਥਾਨ ਅਤੇ ਵੈੱਬਸਾਈਟਾਂ ਨੇ ਵੀ ਆਰਟੀਕਲ ਪ੍ਰਕਾਸ਼ਿਤ ਕਰਦਿਆਂ ਸ਼ੇਅਰ ਕਰਦਿਆਂ ਤਸਵੀਰ ਵਿੱਚ ਦਿਖਾਈ ਦੇ ਰਹੇ ਵਿਅਕਤੀ ਨੂੰ ਗੈਂਗਸਟਰ ਗੋਲਡੀ ਬਰਾੜ ਦੱਸਿਆ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
Courtesy: The Free Press Journal

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
Courtesy: Newsminatii

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
Courtesy: Mirror Now

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਕਈ ਯੂਜ਼ਰ ਵੀ ਇਸ ਤਸਵੀਰ ਨੂੰ ਖੂਬ ਸ਼ੇਅਰ ਕਰ ਰਹੇ ਹਨ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
Courtesy: Facebook/LiveTimesTV

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੇ ਬਾਰੇ ਵਿਚ ਜਾਣਕਾਰੀ ਜੁਟਾਉਣੀ ਸ਼ੁਰੂ ਕੀਤੀ। ਅਸੀਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਦੇ ਨਾਲ ਖੰਗਾਲਿਆ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਮੀਡੀਆ ਸੰਸਥਾਨ ਪੰਜ ਦਰਿਆ ਨਿਊਜ਼ ਦੁਆਰਾ 5 ਅਪ੍ਰੈਲ 2021 ਨੂੰ ਪ੍ਰਕਾਸ਼ਿਤ ਆਰਟੀਕਲ ਚ ਅਪਲੋਡ ਮਿਲੀ। ਰਿਪੋਰਟ ਦੇ ਮੁਤਾਬਕ ਤਸਵੀਰ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਦਾ ਨਾਮ ਗਗਨਦੀਪ ਸਿੰਘ ਪੱਡਾ ਉਰਫ ਗਗਨ ਬਰਾੜ ਹੈ ਜੋ ਪਿੰਡ ਪੰਜਗਰਾਈਂ ਕਲਾਂ , ਕੋਟਕਪੂਰਾ, ਫਰੀਦਕੋਟ ਦਾ ਰਹਿਣ ਵਾਲਾ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
Courtesy: 5 Dariya News

ਰਿਪੋਰਟ ਦੇ ਮੁਤਾਬਕ ਪੰਜਾਬ ਪੁਲੀਸ ਨੇ ਹਿਮਾਚਲ ਪ੍ਰਦੇਸ਼ ਪੁਲੀਸ ਦੀ ਮੱਦਦ ਦੇ ਨਾਲ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਮੁੱਖ ਸਾਥੀ ਗਗਨ ਬਰਾੜ ਨੂੰ ਪੰਜਾਬ ਯੂਥ ਕਾਂਗਰਸ ਦੇ ਲੀਡਰ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੇ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਦੇ ਕਸਬੇ ਤੋਂ ਗ੍ਰਿਫਤਾਰ ਕੀਤਾ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਪੰਜਾਬ ਪੁਲੀਸ ਦੁਆਰਾ ਆਪਣੇ ਅਧਿਕਾਰਿਕ ਫੇਸਬੁੱਕ ਪੇਜ਼ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਆਧਾਰਿਤ ਗੋਲਡੀ ਬਰਾੜ ਦੇ ਮੁੱਖ ਸਾਥੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੋਲ ਤੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਵੀ ਮਿਲੀ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
Courtesy: Facebook/PunjabPolice

ਪੰਜਾਬ ਪੁਲੀਸ ਨੇ ਆਪਣੇ ਅਧਿਕਾਰਕ ਟਵਿੱਟਰ ਹੈਂਡਲ ਤੋਂ ਵੀ ਇਸ ਜਾਣਕਾਰੀ ਨੂੰ ਸਾਂਝਾ ਕੀਤਾ ਸੀ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਦੀ ਤਸਵੀਰ ਨੂੰ ਲੱਭਿਆ। ਆਪਣੀ ਸਰਚ ਦੇ ਦੌਰਾਨ ਸਾਨੂੰ ‘ਇੰਡੀਆ ਟੂਡੇ’ ਦੁਆਰਾ ਪ੍ਰਕਾਸ਼ਿਤ ਇੱਕ ਆਰਟੀਕਲ ਮਿਲਿਆ। ਆਰਟੀਕਲ ਦੇ ਵਿਚ ਸਾਨੂੰ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਦੀ ਤਸਵੀਰ ਵੀ ਮਿਲੀ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
Courtesy: India Today

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਦੀ ਨਹੀਂ ਸਗੋਂ ਉਸਦੇ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਸਾਥੀ ਗਗਨ ਬਰਾੜ ਦੀ ਹੈ ਜਿਸ ਨੂੰ ਪਿਛਲੇ ਸਾਲ ਪੰਜਾਬ ਪੁਲੀਸ ਨੇ ਜੁਆਇੰਟ ਆਪ੍ਰੇਸ਼ਨ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਸੋਲ ਤੋਂ ਪਿਛਲੇ ਸਾਲ 2021 ‘ਚ ਪੰਜਾਬ ਯੂਥ ਕਾਂਗਰਸ ਦੇ ਆਗੂ ਗੁਰਲਾਲ ਭਲਵਾਨ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

Result: Misleading Content/Partly False

Our Sources

Media report by 5 Dariya News on April 5, 2021
Facebook Post by Punjab Police on April 5,2021
Tweet by Punjab Police on April 5, 2021
Media report by India Today on May 29, 2022

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular