Fact Check
ਸਿੱਧੂ ਮੂਸੇਵਾਲਾ ਨਾਲ ਲਾਰੇਂਸ ਬਿਸ਼ਨੋਈ ਦੀ ਹੈ ਇਹ ਵੀਡੀਓ?
Claim
ਸਿੱਧੂ ਮੂਸੇਵਾਲਾ ਨਾਲ ਲਾਰੇਂਸ ਬਿਸ਼ਨੋਈ ਦੀ ਵੀਡੀਓ
Fact
ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਗਾਇਕ ਅਰਜਨ ਢਿੱਲੋਂ ਨਾਲ ਗਲੇ ਮਿਲ ਰਹੇ ਸਨ ਨਾ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਇੱਕ ਵਿਅਕਤੀ ਗਲ ਨਾਲ ਲਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਸਿੱਧੂ ਮੂਸੇਵਾਲਾ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਗੱਲ ਨਾਲ ਲਗਾ ਰਹੇ ਸਨ। ਇਸ ਵੀਡੀਓ ਨੂੰ ਯੂਜ਼ਰ ਸਾਲ 2019 ਦਾ ਦੱਸਿਆ ਹੈ।
ਫੇਸਬੁੱਕ ਯੂਜ਼ਰ “Sidhu Moosewala” ਨੇ ਵਾਇਰਲ ਵੀਡੀਓ ਸਾਂਝਾ ਕੀਤਾ ਅਤੇ ਦਾਅਵਾ ਕੀਤਾ ਕਿ ਸਾਲ 2019 ਵਿਚ ਸਿੱਧੂ ਮੂਸੇਵਾਲਾ ਨੇ ਲਾਰੇਂਸ ਬਿਸ਼ਨੋਈ ਨਾਲ ਮੁਲਾਕਾਤ ਕੀਤੀ ਸੀ।
Fact
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕਮੈਂਟਸ ਨੂੰ ਪੜ੍ਹਿਆ। ਬਹੁਤ ਸਾਰੇ ਯੂਜ਼ਰਸ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਅਤੇ ਲਿਖਿਆ ਕਿ ਇਸ ਵੀਡੀਓ ਵਿਚ ਸਿੱਧੂ ਮੂਸੇਵਾਲਾ, ਲਾਰੇਂਸ ਬਿਸ਼ਨੋਈ ਨੂੰ ਨਹੀਂ ਸਗੋਂ ਪੰਜਾਬੀ ਗਾਇਕ ਅਰਜਨ ਢਿੱਲੋਂ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਜਾਣਕਾਰੀ ਦੇ ਆਧਾਰ ਤੇ ਅਸੀਂ ਕੀਵਰਡ ਸਰਚ ਕੀਤਾ ਤਾਂ ਸਾਨੂੰ ਕਈ ਅਜਿਹੇ ਪੋਸਟ ਮਿਲੇ ਜਿਨ੍ਹਾਂ ਵਿਚ ਦੱਸਿਆ ਗਿਆ ਕਿ ਸੋਸ਼ਲ ਮੀਡੀਆ ‘ਤੇ ਅਰਜਨ ਢਿੱਲੋਂ ਅਤੇ ਸਿੱਧੂ ਮੂਸੇਵਾਲਾ ਦੇ ਮਿਲਣ ਦਾ ਪੁਰਾਣਾ ਵੀਡੀਓ ਮੁੜ ਤੋਂ ਵਾਇਰਲ ਹੋ ਰਿਹਾ ਹੈ।
Instagram ਅਕਾਊਂਟ punjabimelodies ਨੇ ਇਹ ਵੀਡੀਓ ਸਾਂਝਾ ਕੀਤਾ ਅਤੇ ਦਾਅਵਾ ਕੀਤਾ ਕਿ ਸੋਸ਼ਲ ਮੀਡੀਆ ‘ਤੇ ਅਰਜਨ ਢਿੱਲੋਂ ਅਤੇ ਸਿੱਧੂ ਮੂਸੇਵਾਲਾ ਦੇ ਮਿਲਣ ਦਾ ਪੁਰਾਣਾ ਵੀਡੀਓ ਮੁੜ ਤੋਂ ਵਾਇਰਲ ਹੋ ਰਿਹਾ ਹੈ।
ਇਸੇ ਤਰ੍ਹਾਂ ਸਮਾਨ ਦਾਅਵੇ ਨਾਲ ਇਸ ਵੀਡੀਓ ਨੂੰ punjabi_grooves ਨਾ ਦੇ ਇੰਸਟਾਗ੍ਰਾਮ ਅਕਾਊਂਟ ਵੱਲੋਂ ਵੀ ਸਾਂਝਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਸੀਂ ਅਰਜਨ ਢਿੱਲੋਂ ਅਤੇ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਦੀ ਤੁਲਨਾ ਕੀਤੀ ਅਤੇ ਪਾਇਆ ਕਿ ਵੀਡੀਓ ਵਿੱਚ ਪੰਜਾਬੀ ਗਾਇਕ ਅਰਜਨ ਢਿੱਲੋਂ ਹੀ ਹਨ।
ਹੁਣ ਅਸੀਂ ਇਸ ਜਾਣਕਾਰੀ ਨੂੰ ਲੈ ਕੇ ਅਰਜਨ ਢਿੱਲੋਂ ਦੀ ਟੀਮ ਨੂੰ ਸੰਪਰਕ ਕੀਤਾ ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ। ਗੌਰਤਲਬ ਹੈ ਕਿ ਕਈ ਨਿਊਜ਼ ਰਿਪੋਰਟਾਂ ਮੁਤਾਬਕ ਲਾਰੇਂਸ ਬਿਸ਼ਨੋਈ 2014 ਤੋਂ ਹੀ ਜੇਲ੍ਹ ਵਿਚ ਬੰਦ ਹੈ।
Conclsuion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਗਾਇਕ ਅਰਜਨ ਢਿੱਲੋਂ ਨਾਲ ਗਲੇ ਮਿਲ ਰਹੇ ਸਨ ਨਾ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ।
Result- False
Our Sources
Instagram Post by Punjabi Melodies, Dated January 23, 2024
Instagram Post by Punjabi Grooves, Dated January 23, 2024
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।