Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਹਾਲ ਹੀ ਵਿਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪੰਜਾਬੀ ਗਾਇਕ ਸੁਖਦੀਪ ਸਿੰਘ ਸਿੱਧੂ ਮੂਸੇਵਾਲਾ (Sidhu Moosewala) ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਕਿਸੀ ਚੈਨਲ ਨੂੰ ਇੰਟਰਵਿਊ ਦੇ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੁਖਦੀਪ ਸਿੰਘ ਸਿੱਧੂ ਮੂਸੇਵਾਲਾ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੰਦਿਆਂ ਇਹ ਗੱਲ ਕਹੀ।
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੇ ਹਾਲ ਹੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸਬੰਧਿਤ ਫੇਸਬੁੱਕ ਪੇਜ ‘ਅਕਾਲੀ ਆਵਾਜ਼’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਹਾਈ ਕੋਰਟ ਚ ਹੋਈ ਕੁੱਤੇ ਖਾਣੀ ਤੋਂ ਬਾਅਦ ਮੂਸੇ ਵਾਲਾ ਦੀ ਵੜਿੰਗ ਨੂੰ ਸਲਾਹ।’ ਇਸ ਵੀਡੀਓ ਨੂੰ ਹੁਣ ਤਕ 15,000 ਤੋਂ ਵੱਧ ਸ਼ੋਸਲ ਮੀਡੀਆ ਯੂਜ਼ਰ ਵੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਆਰਬਿਟ ਅਤੇ ਨਿਊ ਦੀਪ ਬੱਸਾਂ ਦੇ ਪਰਮਿਟ ਰੱਦ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਔਰਬਿਟ ਬੱਸਾਂ ਦੇ ਮਾਲਿਕ ਦੁਆਰਾ ਪਟੀਸ਼ਨ ਤੇ ਆਦੇਸ਼ ਦਿੰਦਿਆਂ ਰੱਦ ਕੀਤੇ ਗਏ ਪਰਮਿਟਾਂ ਨੂੰ ਮੁੜ ਤੋਂ ਚਾਲੂ ਕੀਤੇ ਜਾਣ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਇਹ ਵੀ ਆਦੇਸ਼ ਦਿੱਤੇ ਸਨ ਕਿ ਪਰਮਿਟ ਵਾਲੀਆਂ ਬੱਸਾਂ ਨੂੰ ਜਲਦ ਤੋਂ ਜਲਦ ਛੱਡਿਆ ਜਾਵੇ।
ਇਸ ਸਭ ਦੇ ਵੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਹਾਲ ‘ਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪੰਜਾਬੀ ਗਾਇਕ ਸੁਖਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਸਿੱਧੂ ਮੂਸੇਵਾਲਾ ਕਿਸੀ ਚੈਨਲ ਨੂੰ ਇੰਟਰਵਿਊ ਦੇ ਰਹੇ ਹਨ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੁਖਦੀਪ ਸਿੰਘ ਸਿੱਧੂ ਮੂਸੇਵਾਲਾ ਨੇ ਇੰਟਰਵਿਊ ਦੌਰਾਨ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੰਦਿਆਂ ਇਹ ਗੱਲ ਕਹੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੋਰ ਦੇ ਨਾਲ ਦੇਖਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਤੇ ਬਾਲੀਵੁੱਡ ਸੜਕਾਂ ਦਾ ਵਾਟਰ ਮਾਰਕ ਲੱਗਿਆ ਦਿਖਿਆ।
ਅਸੀਂ ਯੂ ਟਿਊਬ ਤੇ ਕੁਝ ਕੀ ਬੋਰਡ ਦੀ ਮੱਦਦ ਵਾਇਰਲ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਵੀਡਿਓ ‘ਬਾਲੀਵੁੱਡ ਤੜਕਾ ਪੰਜਾਬੀ’ ਦੇ ਯੂਟਿਊਬ ਚੈਨਲ ਤੇ ਜਨਵਰੀ 4, 2020 ਨੂੰ ਅਪਲੋਡ ਮਿਲੀ। ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਪਾਰਟ 32 ਮਿੰਟ 03 ਸਕਿੰਟ ਤੋਂ ਲੈ ਕੇ 32 ਮਿੰਟ 17 ਸਕਿੰਟ ਤਕ ਸੁਣਿਆ ਜਾ ਸਕਦਾ ਹੈ।
ਯੂ ਟਿਊਬ ਤੇ ਅਪਲੋਡ ਕੀਤੀ ਗਈ ਵੀਡੀਓ ਦੇ ਵਿੱਚ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਬਾਰੇ ਵਿਚ ਗੱਲ ਨਹੀਂ ਕਰ ਰਹੇ ਹਨ। ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਨੇ ਹਾਲ ਹੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ ਜਦਕਿ ਵਾਇਰਲ ਵੀਡੀਓ ਪਿਛਲੇ ਸਾਲ ਦੀ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦੇ ਵਿੱਚ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਟਰਾਂਸਪੋਰਟ ਮੰਤਰੀ ਦੇ ਬਾਰੇ ਵਿੱਚ ਗੱਲ ਨਹੀਂ ਕਰ ਰਹੇ ਹਨ।
YouTube/BollywoodTadkaPunjabi: https://www.youtube.com/watch?v=alj8Y29EshU
Indian Express: https://indianexpress.com/article/cities/chandigarh/singer-sidhu-moosewala-joins-congress-in-punjab-7653742/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
March 12, 2025
Shaminder Singh
October 1, 2024
Shaminder Singh
June 5, 2024