ਸੋਸ਼ਲ ਮੀਡੀਆ ‘ਤੇ ਕਾਂਗਰਸ ਪਾਰਟੀ ‘ਚ ਹਾਲ ਵਿੱਚ ਸ਼ਾਮਿਲ ਹੋਏ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ (Sidhu Moosewala) ਦੀ ਵੀਡੀਓ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਇੱਕ ਵਿਅਕਤੀ ਸਿੱਧੂ ਮੂਸੇਵਾਲੇ ਨੂੰ ਕੜਛੀ ਮਾਰਨ ਦੀ ਕੋਸ਼ਿਸ਼ ਕਰਦਾ ਹੈ। ਸੋਸ਼ਲ ਮੀਡਿਆ ਤੇ ਕਈ ਯੂਜ਼ਰ ਵਾਇਰਲ ਵੀਡੀਓ ਨੂੰ ਅਸਲ ਦੱਸਦਿਆਂ ਸ਼ੇਅਰ ਕਰ ਰਹੇ ਹਨ ਜਦਕਿ ਕਈ ਯੂਜ਼ਰ ਇਸ ਵੀਡੀਓ ਨੂੰ ਸਿੱਧੂ ਮੂਸੇਵਾਲੇ ‘ਤੇ ਤੰਜ ਕਸਦਿਆਂ ਵਾਇਰਲ ਕਰ ਰਹੇ ਹਨ।
ਫੇਸਬੁੱਕ ਪੇਜ ‘Jattblike’ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਇੰਦਰਾ ਦੀ ਔਲਾਦ ਬਨਣ ਦਾ ਨਤੀਜਾ, ਸਿੱਧੂ ਮੂਸ਼ੇਵਾਲੇ ਦੇ ਪਈਆਂ ਕੜਛੀਆਂ।’ ਇਸ ਵੀਡੀਓ ਨੂੰ ਹੁਣ ਤਕ 36,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।
ਉਥੇ ਹੀ ਇੱਕ ਹੋਰ ਫੇਸਬੁੱਕ ਪੇਜ ‘Aggbani’ ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਕੜਛੀਆਂ ਦੀ ਕਿਆ ਗੱਲ ਕਰਦੇ ਉ। ਕੜਛੀਆਂ ਤੇ ਮੈਂ ਬਹੁਤ ਖਾਂਦਾ ਰਿਹਾ ਕੇਜਰੀਵਾਲ ਹੁਣਾਂ ਨੂੰ ਕੀ ਪਤਾ ਕੜਛੀਆਂ ਕਿੰਨੀਂ ਤਰਾਂ ਦੀਆਂ ਹੁੰਦੀਆਂ ਨੌਕੜੀਆਂ ਚੌਕੜੀਆਂ ਕੜਛੀਆਂ ਸਾਰੀਆਂ ਮੈਂ ਆਪ ਖਾ ਕੇ ਵੇਖੀਆਂ।’
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Crowd tangle ਦੇ ਡਾਟਾ ਦੇ ਮੁਤਾਬਕ ਇਸ ਵੀਡੀਓ ਦੇ ਬਾਰੇ ਵਿੱਚ 7,637 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਚਰਚਾ ਕਰ ਰਹੇ ਹਨ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਲਗਾਤਾਰ ਵਿਰੋਧ ਦਾ ਸਾਮ੍ਹਣਾ ਕਰਨਾ ਪੈ ਰਿਹਾ ਹੈ। ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਜਿਥੇ ਗਾਇਕ ਸਿੱਧੂ ਮੂਸੇਵਾਲਾ ਨੂੰ ਵੱਡੀ ਗਿਣਤੀ ਵਿੱਚ ਸੋਸ਼ਲ ਮੀਡਿਆ ਯੂਜ਼ਰਾਂ ਨੇ ਅਨਫਾਲੋ ਕੀਤਾ ਤਾਂ ਮਾਨਸਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਰੈਲੀ ਦੇ ਦੌਰਾਨ ਵੀ ਸਿੱਧੂ ਮੂਸੇਵਾਲਾ ਨੂੰ ਵਿਰੋਧ ਦਾ ਸਾਮ੍ਹਣਾ ਕਰਨਾ ਪਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ਨੂੰ ਗੋਰ ਦੇ ਨਾਲ ਵੇਖਿਆ ਅਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਵਾਇਰਲ ਵੀਡੀਓ ਦੇ ਬਾਰੇ ਵਿੱਚ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਫੇਸਬੁੱਕ ਤੇ ਜੂਨ 2020 ਨੂੰ ਅਪਲੋਡ ਮਿਲੀ। ਇਸ ਵੀਡੀਓ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਸਾਹਮਣੇ ਕੈਮਰੇ ਲੱਗੇ ਵੇਖੇ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਕਿਸੇ ਗਾਣੇ ਜਾਂ ਫਿਲਮ ਦੀ ਸ਼ੂਟਿੰਗ ਦੀ ਹੈ। ਆਪਣੀ ਜਾਂਚ ਨੂੰ ਅੱਗੇ ਵਧਾਉਂਦਿਆ ਅਸੀਂ ਵੀਡੀਓ ਦੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ। ਅਸੀਂ ਪਾਇਆ ਕਿ ਕਈ ਸੋਸ਼ਲ ਮੀਡਿਆ ਯੂਜ਼ਰਾਂ ਨੇ ਇਸ ਵੀਡੀਓ ਨੂੰ ਸਿੱਧੂ ਮੂਸੇਵਾਲਾ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘Yes I Am Student’ ਦਾ ਸੀਨ ਦੱਸਿਆ।
ਇਸ ਤੋਂ ਬਾਅਦ ਅਸੀਂ ‘Yes I Am Student’ ਫ਼ਿਲਮ ਦੇ ਟ੍ਰੇਲਰ ਨੂੰ ਵੇਖਿਆ। ਅਸੀਂ ਪਾਇਆ ਕਿ ਵਾਇਰਲ ਵੀਡੀਓ ਵਿਚ ਸਿੱਧੂ ਮੂਸੇਵਾਲਾ ਨੇ ਜਿਹੜੇ ਕੱਪੜੇ ਪਾਏ ਹੋਏ ਹਨ ਉਹ ਸਾਨੂੰ ਫਿਲਮ ਦੇ ਟ੍ਰੇਲਰ ਦੇ ਇੱਕ ਸੀਨ ਵਿਚ ਵੀ ਦੇਖਣ ਨੂੰ ਮਿਲੇ।

ਵਾਇਰਲ ਵੀਡੀਓ ਦੀ ਸਪਸ਼ਟਤਾ ਦੇ ਲਈ ਅਸੀਂ ‘Yes I Am Student’ ਫਿਲਮ ਨੂੰ ਵੇਖਿਆ। ਇਸ ਦੌਰਾਨ ਸਾਨੂੰ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਫਿਲਮ ਦੇ ਇੱਕ ਸੀਨ ਵਿੱਚ ਵੇਖਣ ਨੂੰ ਮਿਲੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਅਸਲ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਫ਼ਿਲਮ ‘Yes I Am Student’ ਦਾ ਇੱਕ ਸੀਨ ਹੈ।
Result: Misleading
Our Sources
YouTube/SidhuMoosewala: https://www.youtube.com/watch?v=aOUSCKks4Pc
Facebook/JattUnion: https://www.facebook.com/gagan.manjinder.deep/videos/2492489281081900/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ