ਕਲੇਮ:
ਸਿੱਖ ਪੰਥ ਦੇ ਮਸ਼ਹੂਰ ਪ੍ਰਚਾਰਕ ਬਾਬਾ ਬੰਤਾ ਸਿੰਘ ਨੂੰ ਹੋਇਆ ਕੋਰੋਨਾਵਾਇਰਸ। ਦਮਦਮੀ ਟਕਸਾਲ ਦੇ ਕਈ ਸਿੰਘ ਵੀ ਸ਼ੱਕ ਦੇ ਘੇਰੇ ਵਿਚ।

ਵੇਰੀਫੀਕੇਸ਼ਨ:
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ (COVID-19) ਹੁਣ ਦੁਨੀਆਂ ਭਰ ਦੇ ਲਈ ਚੁਣੌਤੀ ਬਣ ਚੁੱਕਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਇਸ ਵਾਇਰਸ ਕਾਰਨ ਪਬਲਿਕ ਹੈਲਥ ਐਮਰਜੰਸੀ ਘੋਸ਼ਿਤ ਕਰ ਦਿੱਤੀ ਹੈ।ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 14,000 ਤੋਂ ਵੱਧ ਟੱਪ ਚੁੱਕੀ ਹੈ। ਭਾਰਤ ਵਿਚ ਕੋਰੋਨਾ ਵਾਇਰਸ ਨਾਲ 450 ਤੋਂ ਵੱਧ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ।
ਇਸ ਵਿਚ ਸੋਸ਼ਲ ਮੀਡੀਆ ਤੇ ਕੋਰੋਨਾਵਾਇਰਸ ਨੂੰ ਲੈ ਕੇ ਕਈ ਫਰਜ਼ੀ ਦਾਅਵੇ ਵਾਇਰਲ ਹੋ ਰਹੇ ਹਨ। ਸੋਸ਼ਲ ਮੀਡੀਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਖ ਪੰਥ ਦੇ ਮਸ਼ਹੂਰ ਪ੍ਰਚਾਰਕ ਬਾਬਾ ਬੰਤਾ ਸਿੰਘ ਕੋਰੋਨਾਵਾਇਰਸ ਤੋਂ ਗ੍ਰਸਤ ਹਨ ਅਤੇ ਉਹਨਾਂ ਦੇ ਨਾਲ ਹੀ ਦਮਦਮੀ ਟਕਸਾਲ ਦੇ ਕਈ ਸਿੰਘ ਵੀ ਸ਼ੱਕ ਦੇ ਘੇਰੇ ਵਿਚ ਆ ਗਏ ਹਨ। ਵਾਇਰਲ ਹੋ ਰਹੀ ਤਸਵੀਰ ਦੇ ਵਿਚ ਪੰਜਾਬ ਦੀ ਨਾਮੀ ਮੀਡਿਆ ਏਜੇਂਸੀ ‘ਪੀਟੀਸੀ ਨਿਊਜ਼’ ਦਾ ਲੋਗੋ ਲੱਗਿਆ ਹੋਇਆ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਪੀਟੀਸੀ ਨਿਊਜ਼ ਦੀ ਵੈਬਸਾਈਟ ਅਤੇ ਫੇਸਬੁੱਕ ਪੇਜ਼ ਨੂੰ ਖੰਗਾਲਿਆ ਪਰ ਜਾਂਚ ਦੇ ਦੌਰਾਨ ਸਾਨੂੰ ਵਾਇਰਲ ਦਾਅਵੇ ਦੀ ਠੋਸ ਪੁਸ਼ਟੀ ਨਹੀਂ ਮਿਲੀ।

ਅਸੀਂ ਪਾਇਆ ਕਿ ਕਈ ਫੇਸਬੁੱਕ ਯੂਜ਼ਰਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਫਰਜ਼ੀ ਦੱਸਿਆ । ਉਹਨਾਂ ਨੇ ਕਿਹਾ ਕਿ ਬਾਬਾ ਬੰਤਾ ਸਿੰਘ ਦੇ ਨਾਲ ਵੈਚਾਰਕ ਮੱਤਭੇਦ ਹੋ ਸਕਦੇ ਹਨ ਪਰ ਕਿਸੇ ਦੇ ਬਾਰੇ ਵਿੱਚ ਅਫ਼ਵਾਹ ਫੈਲਾਣਾ ਗ਼ਲਤ ਹੈ।
ਹੁਣ ਅਸੀਂ ਸਿੱਖ ਪ੍ਰਚਾਰਕ ਬਾਬਾ ਬੰਤਾ ਸਿੰਘ ਦੇ ਫੇਸਬੁੱਕ ਪੇਜ਼ ਨੂੰ ਖੰਗਾਲਿਆ । ਸਰਚ ਦੇ ਦੌਰਾਨ ਸਾਨੂੰ 14 ਅਪ੍ਰੈਲ , 2020 ਨੂੰ ਵੈਸਾਖੀ ਦੇ ਮੌਕੇ ਤੇ ਅਪਲੋਡ ਕੀਤੀ ਗਈ ਕਥਾ ਦੀ ਲਾਈਵ ਵੀਡੀਓ ਮਿਲੀ ਜਿਸ ਦਾ ਕੈਪਸ਼ਨ ਸੀ: ਖਾਲਸਾ ਸਾਜਨਾ ਦਿਵਸ : ਗੁਰਦਵਾਰਾ ਸੰਤਸਰ ਸਾਹਿਬ , ਚੰਡੀਗੜ੍ਹ । ਲਾਈਵ ਵੀਡੀਓ ਤੋਂ ਇਹ ਸਪਸ਼ਟ ਹੋ ਗਿਆ ਸੀ ਕਿ ਵਾਇਰਲ ਤਸਵੀਰ ਫਰਜ਼ੀ ਹੈ
ਹੁਣ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਤੇ ਸਪਸ਼ਟੀਕਰਨ ਲਈ ਸਿੱਖ ਪ੍ਰਚਾਰਕ ਬਾਬਾ ਬੰਤਾ ਸਿੰਘ ਦੇ ਨਾਲ ਸੰਪਰਕ ਕੀਤਾ। ਗੱਲਬਾਤ ਦੋਰਾਨ ਓਹਨਾਂ ਨੇ ਕਿਹਾ ਕਿ ਵਾਇਰਲ ਹੋ ਰਹੀ ਤਸਵੀਰ ਫਰਜ਼ੀ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਮਸ਼ਹੂਰ ਪ੍ਰਚਾਰਕ ਬਾਬਾ ਬੰਤਾ ਸਿੰਘ ਦੀ ਤਸਵੀਰ ਨੂੰ ਗੁੰਮਰਾਹਕਰਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰ ਫਰਜ਼ੀ ਹੈ।
ਟੂਲਜ਼ ਵਰਤੇ:
*ਗੂਗਲ ਸਰਚ
*ਫੇਸਬੁੱਕ ਸਰਚ
*ਮੀਡਿਆ ਰਿਪੋਰਟ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044)