ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਨੌਜਵਾਨ ਦੀ ਪੁਰਾਣੀ ਤਸਵੀਰ ਨੂੰ ਬੀਜੇਪੀ ਲੀਡਰ ਨੇ ਕਿਸਾਨ ਅੰਦੋਲਨ ਨਾਲ ਜੋੜਕੇ...

ਨੌਜਵਾਨ ਦੀ ਪੁਰਾਣੀ ਤਸਵੀਰ ਨੂੰ ਬੀਜੇਪੀ ਲੀਡਰ ਨੇ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਸ਼ੇਅਰ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਨੌਜਵਾਨ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਨੌਜਵਾਨ ਨੇ ਹੱਥ ਦੇ ਵਿੱਚ ਜੰਮੂ ਕਸ਼ਮੀਰ ਦੇ ਅਲਗਾਵਵਾਦੀ ਲੀਡਰਾਂ ਦੀ ਰਿਹਾਈ ਵਾਲਾ ਪੋਸਟਰ ਫੜਿਆ ਹੋਇਆ ਹੈ। ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਆਰਡੀਨੈਂਸ ਬਿੱਲ ਨੂੰ ਰੱਦ ਕਰਵਾਉਣ ਦੇ ਨਾਲ ਨਾਲ ਕਿਸਾਨੀ ਲੀਡਰ ਜੰਮੂ ਕਸ਼ਮੀਰ ਦੇ ਅਲਗਾਵਵਾਦੀ ਲੀਡਰਾਂ ਨੂੰ ਵੀ ਰਿਹਾਅ ਕਰਵਾਉਣਾ ਚਾਹੁੰਦੇ ਹਨ।

ਅਸੀਂ ਪਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਸਪੋਕਸਪਰਸਨ ਨਵੀਨ ਕੁਮਾਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,” ਪਿਛਲੇ ਤਿੰਨ ਦੋਸਤ ਕਾਂ ਤੋਂ ਅਤਿਵਾਦੀਆਂ ਦੀ ਹਜ਼ਾਰਾਂ ਮਾਵਾਂ ਦੀਆਂ ਕੂਕ ਉਜਾੜ ਦਿੱਤੀਆਂ ਅਤੇ ਉਨ੍ਹਾਂ ਅਤਿਵਾਦੀਆਂ ਦੀ ਸਮਰਥਨ ਦੇ ਵਿੱਚ ਹੁਰੀਅਤ ਦੇ ਨੇਤਾ ਖੜ੍ਹੇ ਹੁੰਦੇ ਸਨ ਤਾਂ ਮਨ ਬੇਹੱਦ ਰੋਂਦਾ ਸੀ। ਹੁਣ ਜਦੋਂ ਨਰਿੰਦਰ ਮੋਦੀ ਜੀ ਨੇ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਤਾਂ ਕਿਸਾਨ ਅੰਦੋਲਨ ਵਿਚ ਨੌਜਵਾਨ ਉਨ੍ਹਾਂ ਨੂੰ ਆਜ਼ਾਦ ਕਰਵਾਉਣਾ ਚਾਹੁੰਦੇ ਹਨ। ਇਹ ਦੇਖ ਕੇ ਉਨ੍ਹਾਂ ਦੇ ਪੂਰਵਜਾਂ ਦੀ ਆਤਮਾ ਵੀ ਰੋਂਦੀ ਹੋਵੇਗੀ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification 

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਤਸਵੀਰ ਨੂੰ ਬਹੁਤ ਗੌਰ ਨਾਲ ਦੇਖਿਆ ਅਸੀਂ ਪੈ ਕੇ ਨੌਜਵਾਨ ਦੇ ਹੱਥ ਵਿੱਚ ਪੋਸਟਰ ਦੇ ਉੱਤੇ ਦਲ ਖ਼ਾਲਸਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਲਿਖਿਆ ਹੋਇਆ ਸੀ।

ਹੁਣ ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ  ਗੂਗਲ ਰਿਵਰਸ ਇਮੇਜ ਦੀ ਮਦਦ ਦੇ ਨਾਲ ਖੋਜਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ sikhsiyasat ਨਾਮਕ ਵੈੱਬਸਾਈਟ ਦਾ ਲਿੰਕ ਮਿਲਿਆ ਜਿਸ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਸੀ। ਸਿੱਖ ਸਿਆਸਤ ਵੱਲੋਂ ਮਾਰਚ 14,2020 ਨੂੰ ਪ੍ਰਕਾਸ਼ਿਤ ਕੀਤੇ ਗਏ ਆਰਟੀਕਲ ਦੇ ਮੁਤਾਬਕ ਦਲ ਖ਼ਾਲਸਾ ਨੇ ਕਸ਼ਮੀਰ ਦੇ ਅਲਗਾਓਵਾਦੀ ਨੇਤਾਵਾਂ ਦੀ ਰਿਹਾਈ ਦੀ ਮੰਗ ਕੀਤੀ।

ਹੁਣ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਇਸ ਤਸਵੀਰ ਨੂੰ ਖੋਜਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ khalsaforce ਨਾਮਕ ਵੈੱਬਸਾਈਟ ਦੇ ਦੁਆਰਾ ਦਸੰਬਰ 12,2019 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ। ਆਰਟੀਕਲ ਦੇ ਥੰਮਬ ਇਮੇਜ ਤੇ ਵੀ ਵਾਇਰਲ ਹੋ ਰਹੀ ਤਸਵੀਰ ਵੀ ਦਿਖਾਈ ਦੇ ਰਹੇ ਨੌਜਵਾਨ ਨੂੰ ਦੇਖਿਆ ਜਾ ਸਕਦਾ ਹੈ। 

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਆਰਟੀਕਲ ਦੇ ਵਿੱਚ ਸਾਨੂੰ ਬੀਬੀਸੀ ਨਿਊਜ਼ ਦੁਆਰਾ ਪ੍ਰਕਾਸ਼ਿਤ ਇਕ ਵੀਡੀਓ ਮਿਲੀ। ਇਸ ਵੀਡੀਓ ਦੇ ਵਿੱਚ ਵੀ ਵਾਇਰਲ ਹੋ ਰਹੀ  ਤਸਵੀਰ ਵਿੱਚ ਦਿਖਾਈ ਦੇ ਰਹੇ ਨੌਜਵਾਨ ਨੂੰ ਦੇਖਿਆ ਜਾ ਸਕਦਾ ਹੈ।

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ ਅਤੇ ਇਸ ਤਸਵੀਰ ਦਾ ਕਿਸਾਨ ਅੰਦੋਲਨ ਦੇ ਨਾਲ ਕੋਈ ਸਬੰਧ ਨਹੀਂ ਹੈ।

Result: False

Sources

https://sikhsiyasat.net/press-for-release-of-all-kashmiri-prisoners-instead-few-selective-ones-dal-khalsa-to-six-opposition-parties/

https://khalsaforce.in/dal-khalsa-protest-on-international-human-rights-day-in-favour-of-kashmiries/


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular