Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਲੈਟਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਗਰੂਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਫੇਸਬੁੱਕ ਯੂਜ਼ਰ ਜੋਬਨ ਸੰਧੂ ਨੇ ਵਾਇਰਲ ਹੋ ਰਹੇ ਲੈਟਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਚੋਣਾਂ ਤੋਂ ਪਹਿਲਾਂ ਸਿਮਰਨਜੀਤ ਮਾਨ ਦਾ ਵੱਡਾ ਕਦਮ, ਚੋਣ ਲੜਨ ਤੋਂ ਪਿੱਛੇ ਹਟ ਬੰਦੀ ਸਿੰਘਾਂ ਦੇ ਹੱਕ ਚ “ਕਮਲਦੀਪ ਕੌਰ ਰਾਜੋਆਣਾ” ਨੂੰ ਸਮਰਥਨ ਦੇਣ ਦਾ ਐਲਾਨ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਲੈਟਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਵੋਟਿੰਗ ਜਾਰੀ ਹੈ। ਤਾਜ਼ਾ ਅੰਕੜਿਆਂ ਦੇ ਮੁਤਾਬਕ ਸਵੇਰੇ 9 ਵਜੇ ਤਕ 4 ਪ੍ਰਤੀਸ਼ਤ ਵੋਟਿੰਗ ਹੋ ਚੁੱਕੀ ਹੈ। ਸੰਗਰੂਰ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਤੋਂ ਕਮਲਦੀਪ ਕੌਰ ਰਾਜੋਆਣਾ ਸ਼੍ਰੋਮਣੀ ਅਕਾਲੀ ਦਲ , ਅੰਮ੍ਰਿਤਸਰ ਤੋਂ ਸਿਮਰਜੀਤ ਸਿੰਘ ਮਾਨ , ਕਾਂਗਰਸ ਤੋਂ ਦਲਵੀਰ ਸਿੰਘ ਗੋਲਡੀ, ਬੀਜੇਪੀ ਤੋਂ ਕੇਵਲ ਸਿੰਘ ਢਿੱਲੋਂ ਅਤੇ ਆਮ ਆਦਮੀ ਪਾਰਟੀ ਤੋਂ ਗੁਰਮੇਲ ਸਿੰਘ ਚੋਣ ਲੜ ਰਹੇ ਹਨ। ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ।
ਇਸ ਸਭ ਦੇ ਵਿੱਚ ਸੋਸ਼ਲ ਮੀਡੀਆ ਤੇ ਇਕ ਲੈਟਰ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਸਮਰਥਨ ਵਿਚ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਲੈਟਰ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ ਇਸ ਦੌਰਾਨ ਸਾਨੂੰ ਮੀਡੀਆ ਸੰਸਥਾਨ ਰੋਜ਼ਾਨਾ ਸਪੋਕਸਮੈਨ ਦੁਆਰਾ ਅਪਲੋਡ ਕੀਤੀ ਗਈ ਪੋਸਟ ਮਿਲੀ।
ਪੋਸਟ ਦੇ ਕੈਪਟਨ ਦੇ ਮੁਤਾਬਕ,’ਸਿਮਰਜੀਤ ਸਿੰਘ ਮਾਨ ਦੇ ਨਾਮ ਤੇ ਲਿਖਿਆ ਲੈਟਰ ਫ਼ਰਜ਼ੀ ਨਹੀਂ ਛੱਡ ਰਹੇ ਸੰਗਰੂਰ ਜ਼ਿਮਨੀ ਚੋਣ।’

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਹੋ ਰਹੀ ਲੈਟਰ ਦੇ ਬਾਰੇ ਵਿਚ ਹੋਰ ਜਾਣਕਾਰੀ ਜੁਟਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਾਨੂੰ ਮੀਡੀਆ ਅਦਾਰਾ ਪ੍ਰੋ ਪੰਜਾਬ ਟੀ ਵੀ ਦੁਆਰਾ ਅਪਲੋਡ ਕੀਤਾ ਗਿਆ ਇੰਟਰਵਿਊ ਮਿਲਿਆ।
ਪ੍ਰੋ ਪੰਜਾਬ ਟੀ ਵੀ ਦੁਆਰਾ ਅਪਲੋਡ ਕੀਤੇ ਗਏ ਇੰਟਰਵਿਊ ਦੇ ਵਿਚ ਸਾਨੂੰ ਸਿਮਰਜੀਤ ਸਿੰਘ ਮਾਨ ਦਾ ਵਾਇਰਲ ਹੋ ਰਹੇ ਲੈਟਰ ਲੈ ਕੇ ਬਿਆਨ ਮਿਲਿਆ। ਸਿਮਰਜੀਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਲੈਟਰ ਨੂੰ ਫ਼ਰਜ਼ੀ ਦੱਸਿਆ। ਸਿਮਰਜੀਤ ਸਿੰਘ ਮਾਨ ਨੇ ਵਾਇਰਲ ਹੋ ਰਹੀ ਲੈਟਰ ਨੂੰ ਵਿਰੋਧੀ ਧਿਰਾਂ ਦੀ ਰਾਜਨੀਤਕ ਚਾਲ ਦੱਸਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਲੈਟਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੂੰ ਸੰਪਰਕ ਕੀਤਾ। Newschecker ਨਾਲ ਗੱਲਬਾਤ ਕਰਦਿਆਂ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਵਾਇਰਲ ਹੋ ਰਹੀ ਲੈਟਰ ਫਰਜ਼ੀ ਹੈ ਅਤੇ ਕਿਸੀ ਨੇ ਪਾਰਟੀ ਦੇ ਲੈਟਰ ਪੈਡ ਦਾ ਇਸਤੇਮਾਲ ਕਰਕੇ ਫਰਜ਼ੀ ਲੈਟਰ ਬਣਾਇਆ ਹੈ। ਉਹਨਾਂ ਨੇ ਕਿਹਾ ਕਿ ਸੰਗਰੂਰ ਚੋਣ ਕਮਿਸ਼ਨ ਦਫਤਰ ਵਿਖੇ ਇਸ ਦੀ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਲੈਟਰ ਫਰਜ਼ੀ ਹੈ। ਸੰਗਰੂਰ ਜਿਮਨੀ ਚੋਣਾਂ ਲਈ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਨਹੀਂ ਕੀਤਾ ਹੈ।
Our Sources
Media report by Pro Punjab TV uploaded on June 22,2022
Media report by Rozana Spokesman uploaded on June 22,2022
Telephonic conversation with SAD Amritsar Chief Spokesperson Iqbal Singh Tiwana
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
October 30, 2025
Shaminder Singh
July 21, 2025
Shaminder Singh
March 12, 2025