Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਜਿੱਥੇ ਦੇਸ਼ ਦੀਆਂ ਨਾਮੀ ਹਸਤੀਆਂ, ਸੰਯੁਕਤ ਕਿਸਾਨ ਮੋਰਚਾ ਅਤੇ ਨੇਤਾਵਾਂ ਨੇ ਇਸ ਦਾ ਸਵਾਗਤ ਕੀਤਾ ਉਥੇ ਹੀ ਐਲਾਨ ਤੋਂ ਬਾਅਦ ਪਿਛਲੇ ਇਕ ਸਾਲ ਤੋਂ Singhu Border ਸਮੇਤ ਵੱਖ ਵੱਖ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਪੰਜਾਬ, ਹਰਿਆਣਾ ਸਮੇਤ ਹੋਰ ਰਾਜਾਂ ਦੇ ਵਿੱਚ ਵੱਖ ਵੱਖ ਥਾਵਾਂ ਤੇ ਲੱਡੂ ਵੰਡੇ ਗਏ ਅਤੇ ਨੱਚ ਟੱਪ ਕੇ ਇਸ ਦੀ ਖ਼ੁਸ਼ੀ ਮਨਾਈ ਗਈ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਤਦਾਦ ਵਿੱਚ ਲੋਕਾਂ ਨੂੰ ਟਰੈਕਟਰਾਂ ਤੇ ਚਡ਼੍ਹ ਨੱਚਦੇ- ਗਾਉਂਦੇ ਭੰਗੜੇ ਪਾਉਂਦੇ ਹੋਏ ਦੇਖਿਆ ਜਾ ਸਕਦਾ ਹੈ।
ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਦੀ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਪੰਜਾਬੀ ਮੀਡੀਆ ਅਦਾਰਾ ‘On Air’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਹੋਇਆਂ ਲਿਖਿਆ,’ ਬਾਰਡਰ ਤੇ ਜਸ਼ਨ ਟਰੈਕਟਰਾਂ ਤੇ ਚੜ੍ਹ ਪਾਏ ਭੰਗੜੇ।’ ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤੱਕ 4 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ InViID ਟੂਲ ਦੀ ਮਦਦ ਦੇ ਨਾਲ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
ਸਰਚ ਦੇ ਦੋਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਇਕ ਫੇਸਬੁੱਕ ਯੂਜ਼ਰ ‘ਜਗਜੀਵਨਜੋਤ ਸਿੰਘ ਆਨੰਦ’ ਦੁਆਰਾ 12 ਦਸੰਬਰ 2020 ਨੂੰ ਅਪਲੋਡ ਮਿਲੀ। ਜਗਜੀਵਨ ਜੋਤ ਸਿੰਘ ਆਨੰਦ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਹਿੰਸਕ ਗ਼ੈਰ ਜ਼ਿਮੇਦਾਰ ਗੱਲਾਂ! ਇਹ ਕਿਸ ਤਰ੍ਹਾਂ ਦਾ ਕਿਸਾਨ ਅੰਦੋਲਨ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ। ਅਸੀਂ ਫੇਸਬੁੱਕ ਤੇ ਕੁਝ ਕੀਵਰਡ ਸਰਚ ਦੇ ਜ਼ਰੀਏ ਵਾਇਰਲ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇੱਕ ਹੋਰ ਫੇਸਬੁੱਕ ਯੂਜ਼ਰ ‘ਮਨੀਸ਼ ਮੋਨ‘ ਦੁਆਰਾ 8 ਦਸੰਬਰ 2020 ਨੂੰ ਆਪਣੇ ਅਕਾਊਂਟ ਤੇ ਅਪਲੋਡ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਤੁਸੀਂ ਨੀਚੇ ਦਿੱਤੀ ਗਈ ਤਸਵੀਰ ਦੇ ਵਿਚ ਵਾਇਰਲ ਵੀਡੀਓ ਅਤੇ ਪਿਛਲੇ ਸਾਲ ਅਪਲੋਡ ਕੀਤੀ ਗਈ ਵੀਡਿਓ ਦੇ ਵਿੱਚ ਸਮਾਨਤਾਵਾਂ ਦੇਖ ਸਕਦੇ ਹੋ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪਿਛਲੇ ਸਾਲ ਦਸੰਬਰ 2020 ਦੀ ਹੈ ਜਦੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਹਰਿਆਣਾ ਬਾਰਡਰ ਤੇ ਅੰਦੋਲਨ ਦੀ ਸ਼ੁਰੂਆਤ ਹੋਈ ਸੀ।
Result: Misleading
Our Sources
Facebook/Jagjivanjot Singh Anand: https://www.facebook.com/jagjivan.anand/videos/10158802136589481
Facebook/ManishMoun: https://www.facebook.com/mnish.jat.35/videos/207169257582572
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.