ਉੱਤਰ ਪ੍ਰਦੇਸ਼ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਸਾਰੇ ਹੀ ਰਾਜਨੀਤਿਕ ਦਲ ਜੁਟ ਚੁੱਕੇ ਹਨ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਦਾ ਭਰਪੂਰ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸ ਸਭ ਦੇ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਵਿਖੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ।
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਹੋਇਆ ਵਿਰੋਧ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ‘ਜਗਤਾਰ ਸਿੰਘ’ ਨੇ ਵਾਇਰਲ ਹੋ ਰਹੀ ਵੀਡੀਓ ਕਰਦਿਆਂ ਲਿਖਿਆ,’ਉੱਤਰ ਪ੍ਰਦੇਸ਼ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਹੋਇਆ ਵਿਰੋਧ।’ ਇਸ ਵੀਡੀਓ ਨੂੰ ਹੁਣ ਤਕ 500 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁਕੇ ਹਨ।
Crowd tangle ਦੇ ਡਾਟਾ ਮੁਤਾਬਿਕ ਵੀ ਇਸ ਪੋਸਟ ਦੇ ਬਾਰੇ ਵਿਚ ਕਾਫੀ ਸੋਸ਼ਲ ਮੀਡੀਆ ਯੂਜ਼ਰ ਚਰਚਾ ਕਰ ਰਹੇ ਹਨ। ਅਸੀਂ ਪਾਇਆ ਕਿ ਹੋਰਨਾਂ ਭਾਸ਼ਾਵਾਂ ਦੇ ਵਿੱਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
Newschecker ਨੇ ਹਿੰਦੀ ਵਿੱਚ ਇਸ ਦਾਅਵੇ ਨੂੰ ਅਕਤੂਬਰ ਵਿੱਚ ਫੈਕਟ ਚੈਕ ਕੀਤਾ ਸੀ। ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਉੱਤਰ ਪ੍ਰਦੇਸ਼ ਦੇ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। 2007 ਵਿਚ ਜਿਥੇ ਜਨਤਾ ਨੇ ਬੀਐਸਪੀ ਸੁਪਰੀਮੋ ਮਾਇਆਵਤੀ ਤੇ ਭਰੋਸਾ ਜਤਾਇਆ ਸੀ ਤਾਂ 2012 ਵਿਧਾਨ ਸਭਾ ਚੋਣਾਂ ਵਿੱਚ ਜਨਤਾ ਨੇ ਸਮਾਜਵਾਦੀ ਪਾਰਟੀ ਜੇ ਸਿਰ ਸਿਹਰਾ ਬੰਨ੍ਹਿਆ ਸੀ। 2017 ਦੇ ਵਿਚ ਸੱਤਾ ਬਦਲੀ ਅਤੇ ਉੱਤਰ ਪ੍ਰਦੇਸ਼ ਦੀ ਵਾਗਡੋਰ ਭਾਜਪਾ ਦੇ ਹੱਥ ਚਲੀ ਗਈ।
ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਜ਼ਬਰਦਸਤ ਵਿਰੋਧ ਜ਼ਬਰਦਸਤ ਵਿਰੋਧ ਦੇ ਨਾਮ ਤੇ ਸ਼ੇਅਰ ਕੀਤੀ ਜਾ ਰਹੀ ਵੀਡੀਓ ਨੂੰ ਲੈ ਕੇ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਵੀਡਿਓ ਨੂੰ ਕੁਝ ਕੀ ਫਰੇਮ ਵਿੱਚ ਵੰਡਿਆ ਅਤੇ ਇਕ ਕੀ ਫਰੇਮ ਨੂੰ ਗੂਗਲ ਤੇ ਸਰਚ ਕੀਤਾ। ਹਾਲਾਂਕਿ ਸਰਚ ਦੌਰਾਨ ਸਾਨੂੰ ਠੋਸ ਜਾਣਕਾਰੀ ਪ੍ਰਾਪਤ ਨਹੀਂ ਹੋਈ।
ਇਸ ਤੋਂ ਬਾਅਦ ਅਸੀਂ ਕੁੱਝ ਕੀ ਵਰਡ ਦੇ ਜ਼ਰੀਏ ਗੂਗਲ ਤੇ ਸਰਚ ਕੀਤਾ। ਸਰਚ ਦੌਰਾਨ ਸਾਨੂੰ ਯੂ ਟਿਊਬ ਤੇ ਵਾਇਰਲ ਵੀਡੀਓ ਦੇ ਨਾਲ ਮਿਲਦੇ ਜੁਲਦੇ ਕਈ ਵੀਡੀਓ ਪ੍ਰਾਪਤ ਹੋਏ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ Ten News ਨਾਮਕ ਇਕ ਯੂਟਿਊਬ ਚੈਨਲ ਦੁਆਰਾ ਅਕਤੂਬਰ 3,2020 ਨੂੰ ਪ੍ਰਕਾਸ਼ਿਤ ਇਕ ਵੀਡੀਓ ਮਿਲਿਆ। ਉਸ ਯੂਟਿਊਬ ਵੀਡੀਓ ਦੇ ਨਾਲ ਸ਼ੇਅਰ ਕੀਤੇ ਗਏ ਟਾਈਟਲ ਦੇ ਮੁਤਾਬਕ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਕਾਫ਼ਲੇ ਨੂੰ ਪ੍ਰਦਰਸ਼ਨਕਾਰੀਆਂ ਨੇ ਹਾਥਰਸ ਦੇ ਮੁੱਦੇ ਤੇ ਰੋਕਿਆ।
ਇਸ ਤੋਂ ਬਾਅਦ ਸਾਨੂੰ Nyoooz TV ਦੁਆਰਾ ਅਕਤੂਬਰ 3,2020 ਨੂੰ ਪ੍ਰਕਾਸ਼ਿਤ ਇਕ ਵੀਡੀਓ ਮਿਲਿਆ। ਉਸ ਯੂਟਿਊਬ ਵੀਡੀਓ ਦੇ ਨਾਲ ਸ਼ੇਅਰ ਕੀਤੇ ਗਏ ਡਿਸਕ੍ਰਿਪਸ਼ਨ ਦੇ ਮੁਤਾਬਕ ਵੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਤੇ ਕਾਫ਼ਲੇ ਨੂੰ ਹਾਥਰਸ ਦੇ ਮੁੱਦੇ ਤੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਉੱਤਰ ਪ੍ਰਦੇਸ਼ ਵਿਖੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਜ਼ਬਰਦਸਤ ਵਿਰੋਧ ਦੇ ਨਾਮ ਤੇ ਸ਼ੇਅਰ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁਨ ਹੈ। ਵਾਇਰਲ ਵੀਡੀਓ ਅਸਲ ਵਿਚ ਸਾਲ 2020 ਦੀ ਹੈ ਜਿਸ ਨੂੰ ਉੱਤਰ ਪ੍ਰਦੇਸ਼ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Our Sources
YouTube/NYOOOZ TV: https://www.youtube.com/watch?v=5Cx0Tz47kyo
YouTube/ETVAndraPradesh: https://www.youtube.com/watch?v=RkERpA_r5Ig
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ