Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ਵਿਚ ਨਵਜੋਤ ਸਿੰਘ ਸਿੱਧੂ, ਸੋਨੀਆ ਗਾਂਧੀ (Sonia Gandhi) ਦੇ ਪੈਰਾਂ ਨੂੰ ਛੁ ਰਹੇ ਹਨ। ਸੋਸ਼ਲ ਮੀਡੀਆ ਤੇ ਇਹ ਤਸਵੀਰ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਾਲ ਦੀ ਹੈ, ਜਿਥੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਮੁਖੀ ਐਲਾਨੇ ਜਾਣ ਤੋਂ ਬਾਅਦ ਸੋਨੀਆ ਗਾਂਧੀ ਦੇ ਪੈਰ ਛੁ ਕੇ ਅਸ਼ੀਰਵਾਦ ਲਿਆ।
ਸੋਸ਼ਲ ਮੀਡੀਆ ਤੇ ਇਕ ਟਵਿੱਟਰ ਯੂਜ਼ਰ ‘ਪੀਪਲ ਆਫ ਇੰਡੀਆ’ ਨੇ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਨਵਜੋਤ ਸਿੱਧੂ ਨੇ ਐਤਵਾਰ ਨੂੰ ਸੋਨੀਆ ਗਾਂਧੀ ਦੇ ਪੈਰ ਛੁਏ।” ਅਸੀਂ ਪਾਇਆ ਕਿ ਇਸ ਤਸਵੀਰ ਨੂੰ ਹੁਣ ਤਕ ਟਵਿੱਟਰ ‘ਤੇ 150 ਤੋਂ ਵੱਧ ਯੂਜ਼ਰ ਲਾਇਕ ਕਰ ਚੁੱਕੇ ਹਨ ਜਦਕਿ 43 ਯੂਜ਼ਰਾਂ ਨੇ ਇਸ ਤਸਵੀਰ ਨੂੰ ਰੀਟਵੀਟ ਕੀਤਾ।
ਅਸੀਂ ਪਾਇਆ ਕਿ ਇਸ ਤਸਵੀਰ ਨੂੰ ਪਹਿਲਾਂ ਵੀ ਵੱਖ-ਵੱਖ ਸੋਸ਼ਲ ਮੀਡਿਆ ਪਲੇਟਫਾਰਮਾਂ ‘ਤੇ ਸ਼ੇਅਰ ਕੀਤਾ ਜਾ ਚੁੱਕਾ ਹੈ।
ਨਵਜੋਤ ਸਿੰਘ ਸਿੱਧੂ ਪੰਜਾਬ ਨੂੰ ਹਾਲ ਹੀ ਦੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਕਾਂਗਰਸ ਪਾਰਟੀ ਵੱਲੋਂ ਐਤਵਾਰ ਦੇਰ ਸ਼ਾਮ ਜਾਰੀ ਰਸਮੀਂ ਪੱਤਰ ਰਾਹੀਂ ਇਹ ਐਲਾਨ ਕੀਤਾ ਗਿਆ ਸੀ। ਸਿੱਧੂ ਦੇ ਨਾਲ ਸੋਨੀਆ ਗਾਂਧੀ ਵੱਲੋਂ ਲਏ ਗਏ ਫ਼ੈਸਲੇ ਵਿੱਚ ਚਾਰ ਕਾਰਜਕਾਰੀ ਪ੍ਰਧਾਨ ਵੀ ਲਾਏ ਗਏ ਹਨ ਜਿਹਨਾਂ ਵਿੱਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ, ਅਤੇ ਕੁਲਜੀਤ ਸਿੰਘ ਨਾਗਰਾ ਦਾ ਨਾਮ ਸ਼ਾਮਿਲ ਹੈ।
ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐਲਾਨੇ ਜਾਣ ਤੋਂ ਬਾਅਦ ਵੱਖ ਵੱਖ ਪਾਰਟੀਆਂ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ, ਵੀਡੀਓ ਅਤੇ ਸੰਦੇਸ਼ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਸੋਨੀਆ ਗਾਂਧੀ ਦੇ ਪੈਰਾਂ ਨੂੰ ਛੁ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਾਲ ਦੀ ਹੈ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ Google Reverse Image search ਟੂਲ ਦੀ ਮਦਦ ਦੇ ਨਾਲ ਵਾਇਰਲ ਤਸਵੀਰ ਨੂੰ ਖੰਗਾਲਿਆ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਇੰਡੀਅਨ ਐਕਸਪ੍ਰੈਸ ਦੁਆਰਾ ਮਾਰਚ 19,2018 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਦੇ ਵਿਚ ਮਿਲੀ। ਇਸ ਤਸਵੀਰ ਨਾਲ ਦਿੱਤੇ ਗਏ ਕੈਪਸ਼ਨ ਦੇ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਦੇ ਪੈਰ ਛੂਏ। ਇਸ ਤਸਵੀਰ ਨੂੰ ਇੰਡੀਅਨ ਐਕਸਪ੍ਰੈਸ ਦੇ ਫੋਟੋਗ੍ਰਾਫਰ ਨੀਰਜ ਪ੍ਰਿਆਦਰਸ਼ੀ ਨੇ ਖਿੱਚਿਆ ਸੀ।
‘ਇੰਡੀਅਨ ਐਕਸਪ੍ਰੈਸ’ ਦੀ ਰਿਪੋਰਟ ਦੇ ਮੁਤਾਬਕ ਸਾਲ 2018 ਵਿੱਚ ਇੰਦਰਾ ਗਾਂਧੀ ਇਨਡੋਰ ਸਟੇਡੀਅਮ ‘ਚ ਕਰਵਾਏ ਗਏ ਕਾਂਗਰਸ ਦੇ ਸੈਸ਼ਨ ਦੌਰਾਨ ਸਾਬਕਾ ਕ੍ਰਿਕਟਰ ਅਤੇ ਮੌਜੂਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਟੇਜ ਤੂੰ ਬੋਲਦਿਆਂ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਮੁਆਫੀ ਵੀ ਮੰਗੀ ਸੀ।
ਗੂਗਲ ਤੇ ਕੁਝ ਕੀਵਰਡ ਸਰਚ ਦੇ ਨਾਲ ਖੰਗਾਲਣ ਤੋਂ ਬਾਅਦ ਸਾਨੂੰ ਕਈ ਹੋਰ ਮੀਡੀਆ ਰਿਪੋਰਟਾਂ ਮਿਲੀਆਂ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਦੇ ਪੈਰਾਂ ਨੂੰ ਛੂਹ ਕੇ ਮੱਥਾ ਟੇਕਦੇ ਦੇਖਿਆ ਜਾ ਸਕਦਾ ਹੈ।
ਮੀਡੀਆ ਸੰਸਥਾਨ ‘ਸਵਰਾਜ ਮਾਰਗ’ ਨੇ ਵੀ ਇਨ੍ਹਾਂ ਤਸਵੀਰਾਂ ਨੂੰ ਪ੍ਰਕਾਸ਼ਿਤ ਕੀਤਾ ਸੀ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਹਾਲ ਹੀ ਦਾ ਦੱਸਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
January 15, 2025
Shaminder Singh
April 24, 2023
Shaminder Singh
November 10, 2020