ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਲੀਡਰ ਅਤੇ ਸਾਬਕਾ ਐਮਐਲਏ ਸੁੱਚਾ ਸਿੰਘ ਲੰਗਾਹ ਆਮ ਆਦਮੀ ਪਾਰਟੀ (Aam Aadmi Party) ਦੇ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਵਾਇਰਲ ਹੋ ਰਹੀ ਪੋਸਟ ਨੂੰ ਪੰਜਾਬ ਦੀ ਨਾਮਵਰ ਮੀਡੀਆ ਏਜੰਸੀ ‘ਪ੍ਰੋ ਪੰਜਾਬ ਟੀ ਵੀ’ ਦੇ ਹਵਾਲੇ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ਭਾਜਪਾ ਨੇਤਾ ਰਿੰਕੂ ਸਲੇਮਪੁਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਖਬਰ ਵਾਇਰਲ ਹੋ ਰਹੀ ਹੈ ਕਿ ਸੁੱਚਾ ਸਿੰਘ ਲੰਗਾਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ। ਹਾਲਾਂਕਿ ਮੈਂ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ ਪਰ ਕੀ ਇਹ ਸੱਚ ਹੈ?’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਪੋਸਟ ਨੂੰ ਵਿਅੰਗਤਮਕ ਤਰੀਕੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਲੀਡਰ ਅਤੇ ਸਾਬਕਾ ਐਮ.ਐਲ.ਏ ਸੁੱਚਾ ਸਿੰਘ ਲੰਗਾਹ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅਰਦਾਸ ਬੇਨਤੀ ਕਰ ਪੰਥ ਵਿੱਚ ਮੁੜ ਸ਼ਾਮਲ ਕਰਨ ਦੀ ਗੁਹਾਰ ਲਗਾ ਰਹੇ ਹਨ। ਸੁੱਚਾ ਸਿੰਘ ਲੰਗਾਹ ਨੂੰ ਗ਼ੈਰ ਔਰਤ ਦੇ ਨਾਲ ਸਬੰਧ ਬਣਾਉਣ ਦੇ ਆਰੋਪ ਦੇ ਵਿਚ ਸਿੱਖ ਪੰਥ ਤੋਂ ਛੇਕ ਦਿੱਤਾ ਗਿਆ ਸੀ। ਹਾਲਾਂਕਿ, ਬਾਅਦ ਵਿਚ ਉਨ੍ਹਾਂ ਨੂੰ ਇਸ ਕੇਸ ਦੇ ਵਿਚ ਕੋਰਟ ਨੇ ਬਾਇੱਜ਼ਤ ਬਰੀ ਕਰ ਦਿੱਤਾ ਸੀ। ਪੰਥ ਵਿੱਚ ਮੁੜ ਸ਼ਾਮਲ ਹੋਣ ਨੂੰ ਲੈ ਕੇ ਸੁੱਚਾ ਸਿੰਘ ਲੰਗਾਹ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਭੁੱਲ ਬਖਸ਼ਾ ਰਹੇ ਹਨ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਸੁੱਚਾ ਸਿੰਘ ਲੰਗਾਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਵਾਇਰਲ ਹੋ ਰਹੀ ਪੋਸਟ ਨੂੰ ਪੰਜਾਬ ਦੀ ਨਾਮਵਰ ਮੀਡੀਆ ਏਜੰਸੀ ‘ਪ੍ਰੋ ਪੰਜਾਬ ਟੀ ਵੀ’ ਦੇ ਹਵਾਲੇ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਇਸ ਖ਼ਬਰ ਨੂੰ ਖੰਗਾਲਿਆ। ਹਾਲਾਂਕਿ ਸਾਨੂੰ ਇਸ ਮਾਮਲੇ ਨੂੰ ਲੈ ਕੇ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।
ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਅਸੀਂ ਸਾਬਕਾ ਐਮਐਲਏ ਸੁੱਚਾ ਸਿੰਘ ਲੰਗਾਹ ਦੇ ਅਧਿਕਾਰਿਕ ਫੇਸਬੁੱਕ ਅਕਾਉਂਟ ਨੂੰ ਵੀ ਖੰਗਾਲਿਆ ਪਰ ਉੱਥੇ ਵੀ ਸਾਨੂੰ ਇਸ ਮਾਮਲੇ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਮਿਲੀ।
ਹੁਣ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਬਾਰੇ ਜਾਣਕਾਰੀ ਲੈਣ ਦੇ ਲਈ ਪ੍ਰੋ ਪੰਜਾਬ ਟੀਵੀ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਪ੍ਰੋ ਪੰਜਾਬ ਟੀ ਵੀ ਦੁਆਰਾ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸਪੱਸ਼ਟੀਕਰਨ ਮਿਲਿਆ। ਪ੍ਰੋ ਪੰਜਾਬ ਟੀ ਵੀ ਨੇ ਵਾਇਰਲ ਹੋ ਰਹੀ ਖ਼ਬਰ ਲੈ ਕੇ ਸਪੱਸ਼ਟੀਕਰਨ ਦਿੰਦਿਆਂ ਕਿਹਾ,’ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਸੁੱਚਾ ਸਿੰਘ ਲੰਗਾਹ ਦੇ ‘ਆਪ’ ਚ ਸ਼ਾਮਿਲ ਹੋਣ ਦੀ ਖ਼ਬਰ Pro Punjab ਦੇ ਲੋਗੋ ਹੇਠ ਸ਼ਰਾਰਤੀ ਅਨਸਰਾਂ ਵੱਲੋਂ ਝੂਠੀ ਚਲਾਈ ਗਈ ਹੈ। ਅਸੀਂ ਅਜਿਹੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਾਇਬਰ ਸੈੱਲ ਚ ਸ਼ਿਕਾਇਤ ਕਰ ਰਹੇ ਹਾਂ। ਅੱਗੇ ਤੋਂ ਵੀ ਜੇ ਕੋਈ Pro Punjab ਦੇ ਲੋਗੋ ਦੀ ਦੁਰਵਰਤੋਂ ਕਰੇਗਾ ਤਾਂ ਕਨੂੰਨੀ ਕਰਵਾਈ ਕੀਤੀ ਜਾਵੇਗੀ।’
ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੇ ਨਾਲ ਸੰਪਰਕ ਕੀਤਾ। ਹਾਲਾਂਕਿ ਉਨ੍ਹਾਂ ਦੇ ਨਾਲ ਸਾਡਾ ਸੰਪਰਕ ਨਹੀਂ ਹੋ ਸਕਿਆ। ਸੰਪਰਕ ਕਾਇਮ ਹੋਣ ਤੇ ਅਸੀਂ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ‘ਪ੍ਰੋ ਪੰਜਾਬ ਟੀ ਵੀ’ ਦੇ ਲੋਗੋ ਦਾ ਇਸਤੇਮਾਲ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।
Result: Imposter Content
Sources
https://www.facebook.com/109759257551393/posts/379009953959654/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ