ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਸੁਖਬੀਰ ਬਾਦਲ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ ਦੇਖਿਆ ਜਾ ਸਕਦਾ ਹੈ।
ਸੋਸ਼ਲ ਮੀਡੀਆ ਤੇ ਵਿਅੰਗਤਮਕ ਤਰੀਕੇ ਦੇ ਨਾਲ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਯੂਜ਼ਰ ਜੋਬਨ ਸੰਧੂ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਹ ਐਡਿਟ ਨਹੀਂ ਹੈ ਮੂੰਹ ਵੱਲ ਦੇਖ ਲਵੋ ਜੇਕਰ ਯਕੀਨ ਨਹੀਂ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ, ਵੀਡੀਓ ਅਤੇ ਸੰਦੇਸ਼ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।ਹਾਲਾਂਕਿ, ਇਸ ਦੌਰਾਨ ਕਈ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਦੀ ਐਡੀਟਡ ਤਸਵੀਰ ਵਾਇਰਲ ਹੋਈ ਸੀ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਇਸ ਦੌਰਾਨ ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਸੁਖਬੀਰ ਬਾਦਲ ਦੇ ਕੁੜਤੇ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ ਦੇਖਿਆ ਜਾ ਸਕਦਾ ਹੈ।
ਪਹਿਲੀ ਤਸਵੀਰ
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪਹਿਲੀ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਗੌਰ ਨਾਲ ਦੇਖਿਆ।
ਸਰਚ ਦੇ ਦੌਰਾਨ ਅਸੀਂ ਪਾਇਆ ਕਿ ਸੋਸ਼ਲ ਮੀਡੀਆ ਯੂਜ਼ਰ ਗੁਰਿੰਦਰ ਸਿੰਘ ਵਿਰਕ ਨੇ ਕੁਮੈਂਟ ਸੈਕਸ਼ਨ ਵਿਚ ਅਸਲ ਤਸਵੀਰ ਨੂੰ ਸ਼ੇਅਰ ਕੀਤਾ ਹੋਇਆ ਸੀ। ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਫੇਸਬੁੱਕ ਤੇ ਵਾਇਰਲ ਤਸਵੀਰ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਸੁਖਬੀਰ ਸਿੰਘ ਬਾਦਲ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ 4 ਅਕਤੂਬਰ, 2011 ਨੂੰ ਅਪਲੋਡ ਮਿਲੀ। ਸੁਖਬੀਰ ਸਿੰਘ ਬਾਦਲ ਦੇ ਪੇਜ ਤੇ ਅਪਲੋਡ ਤਸਵੀਰ ਦੇ ਵਿੱਚ ਨਸ਼ੇ ਦਾ ਸਾਮਾਨ ਨਹੀਂ ਦੇਖਿਆ ਜਾ ਸਕਦਾ ਹੈ।

ਤੁਸੀਂ ਨੀਚੇ ਦਿੱੱਤੀ ਤਸਵੀਰ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਅਤੇ ਅਸਲ ਤਸਵੀਰ ਤੇ ਵਿੱਚ ਅੰਤਰ ਦੇਖ ਸਕਦੇ ਹੋ।

ਦੂਜੀ ਤਸਵੀਰ
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦੂਜੀ ਤਸਵੀਰ ਜਾਂਚ ਦੇ ਲਈ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਦੇ ਨਾਲ ਖੰਗਾਲਿਆ। ਸੂਰਜ ਤੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨਾਮਵਰ ਮੀਡੀਆ ਸੰਸਥਾਨ ਆਊਟਲੁੱਕ ਇੰਡੀਆ ਦੁਆਰਾ ਪ੍ਰਕਾਸ਼ਿਤ ਇਕ ਆਰਟੀਕਲ ਵਿੱਚ ਮਿਲੀ।
ਆਊਟਲੁੱਕ ਇੰਡੀਆ ਦੁਆਰਾ ਪ੍ਰਕਾਸ਼ਤ ਆਰਟੀਕਲ ਦੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਵੀ ਦੇਖਿਆ ਜਾ ਸਕਦਾ ਹੈ। ਇਸ ਤਸਵੀਰ ਨੂੰ ਪੀਟੀਆਈ ਦੇ ਫੋਟੋਗ੍ਰਾਫਰ ਸ਼ਹਿਬਾਜ਼ ਖ਼ਾਨ ਨੇ ਖਿੱਚਿਆ ਸੀ।

ਤੁਸੀਂ ਨੀਚੇ ਦਿੱੱਤੀ ਤਸਵੀਰ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਅਤੇ ਅਸਲ ਤਸਵੀਰ ਤੇ ਵਿੱਚ ਅੰਤਰ ਦੇਖ ਸਕਦੇ ਹੋ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਵਾਇਰਲ ਹੋ ਰਹੀਆਂ ਤਸਵੀਰਾਂ ਐਡੀਟਿਡ ਹਨ ਜਿਨ੍ਹਾਂ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਈ ਜਾ ਰਹੀ ਹੈ।
Result: Manipulated
Sources
https://www.outlookindia.com/photos/people/sukhbir-singh-badal/8646
https://www.facebook.com/SukhbirSinghBadal/photos/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044