ਸ਼ਨੀਵਾਰ, ਸਤੰਬਰ 30, 2023
ਸ਼ਨੀਵਾਰ, ਸਤੰਬਰ 30, 2023

HomeFact Checkਕੀ Sukhbir Singh Badal ਨੇ Sidhu Moose Wala ਦੇ ਪਿਤਾ ਬਲਕੌਰ ਸਿੰਘ...

ਕੀ Sukhbir Singh Badal ਨੇ Sidhu Moose Wala ਦੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ? ਪੁਰਾਣੀ ਤਸਵੀਰ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਸੁਖਬੀਰ ਸਿੰਘ ਬਾਦਲ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ

Fact
ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਵਾਇਰਲ ਤਸਵੀਰ ਪਿਛਲੇ ਸਾਲ ਜੂਨ ਦੀ ਹੈ ਜਦੋਂ ਸੁਖਬੀਰ ਸਿੰਘ ਬਾਦਲ ਪੰਜਾਬੀ ਗਾਇਕ ਸਿੱਧੂਮੂਸੇ ਵਾਲਾ ਦੀ ਮੌਤ ਤੋਂ ਬਾਅਦ ਮੂਸਾ ਪਿੰਡ ਪਹੁੰਚੇ ਸਨ।

ਸੋਸ਼ਲ ਮੀਡਿਆ ਤੇ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਤਸਵੀਰ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ।

ਫੇਸਬੁੱਕ ਪੇਜ ‘ਅਗਬਾਣੀ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’Sukhbir Singh Badal ਨੇ Sidhu Moose Wala ਦੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ।

Sukhbir Singh Badal ਨੇ Sidhu Moose Wala ਦੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ
Courtesy: Facebook/Aggbani

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਤਸਵੀਰ ਨੂੰ ਧਿਆਨ ਨਾਲ ਦੇਖਿਆ ਅਤੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਤਸਵੀਰ ਗੇਟੀ ਇਮੇਜ ਦੀ ਵੈਬਸਾਈਟ ਤੇ ਅਪਲੋਡ ਮਿਲੀ। ਜੂਨ 2, 2022 ਨੂੰ ਅਪਲੋਡ ਤਸਵੀਰ ਦੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2 ਜੂਨ, 2022 ਨੂੰ ਮੂਸਾ ਪਿੰਡ ਵਿਖੇ ਸਿੱਧੂਮੂਸੇ ਵਾਲਾ ਦੇ ਮਾਪਿਆਂ ਨੂੰ ਦਿਲਾਸਾ ਦਿੰਦੇ ਹੋਏ। ਇਸ ਤਸਵੀਰ ਨੂੰ ਹਿੰਦੁਸਤਾਨ ਟਾਈਮਜ਼ ਦੇ ਫੋਟੋਗ੍ਰਾਫਰ ਸੰਜੀਵ ਕੁਮਾਰ ਨੇ ਖਿੱਚਿਆ ਸੀ।

Sukhbir Singh Badal ਨੇ Sidhu Moose Wala ਦੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ
Courtesy: Getty Images

ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ਟਾਈਮਜ਼ ਆਫ ਇੰਡੀਆ ਦੁਆਰਾ ਜੂਨ 3, 2022 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਅਪਲੋਡ ਮਿਲੀ। ਇਸ ਤਸਵੀਰ ਦੇ ਕੈਪਸ਼ਨ ਮੁਤਾਬਕ ਵੀ
ਇਹ ਤਸਵੀਰ ਵੀ ਮੂਸਾ ਪਿੰਡ ਦੀ ਹੈ ਜਦੋਂ ਸੁਖਬੀਰ ਸਿੰਘ ਬਾਦਲ ਸਿੱਧੂਮੂਸੇ ਦੀ ਮੌਤ ਤੋਂ ਬਾਅਦ ਮੂਸਾ ਪਿੰਡ ਪਹੁੰਚੇ ਸਨ।

Sukhbir Singh Badal ਨੇ Sidhu Moose Wala ਦੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ
Courtesy: The Times of India

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਵਾਇਰਲ ਤਸਵੀਰ ਪਿਛਲੇ ਸਾਲ ਜੂਨ ਦੀ ਹੈ ਜਦੋਂ ਸੁਖਬੀਰ ਸਿੰਘ ਬਾਦਲ ਪੰਜਾਬੀ ਗਾਇਕ ਸਿੱਧੂਮੂਸੇ ਵਾਲਾ ਦੀ ਮੌਤ ਤੋਂ ਬਾਅਦ ਮੂਸਾ ਪਿੰਡ ਪਹੁੰਚੇ ਸਨ।

Result: Missing Context

Our Sources

Image uploaded on Getty Images
Media report published by The Times of India on June 3, 2022

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular