ਐਤਵਾਰ, ਅਪ੍ਰੈਲ 28, 2024
ਐਤਵਾਰ, ਅਪ੍ਰੈਲ 28, 2024

HomeFact Checkਸੁਖਬੀਰ ਬਾਦਲ ਦੀ ਜੇਬ ਵਿੱਚ ਨਸ਼ੇ ਦੇ ਸਮਾਨ ਦੀਆਂ ਵਾਇਰਲ ਤਸਵੀਰਾਂ ਐਡੀਟਡ...

ਸੁਖਬੀਰ ਬਾਦਲ ਦੀ ਜੇਬ ਵਿੱਚ ਨਸ਼ੇ ਦੇ ਸਮਾਨ ਦੀਆਂ ਵਾਇਰਲ ਤਸਵੀਰਾਂ ਐਡੀਟਡ ਹਨ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਸੁਖਬੀਰ ਬਾਦਲ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ

Fact
ਵਾਇਰਲ ਹੋ ਰਹੀਆਂ ਤਸਵੀਰਾਂ ਐਡੀਟਿਡ ਹਨ ਜਿਨ੍ਹਾਂ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਫਰਜ਼ੀ ਜਾਣਕਾਰੀ ਫੈਲਾਈ ਜਾ ਰਹੀ ਹੈ।

ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਸੁਖਬੀਰ ਬਾਦਲ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ (ਕੂਲ ਲਿਪ) ਨੂੰ ਦੇਖਿਆ ਜਾ ਸਕਦਾ ਹੈ।

ਸੋਸ਼ਲ ਮੀਡੀਆ ਤੇ ਵਿਅੰਗਤਮਕ ਤਰੀਕੇ ਦੇ ਨਾਲ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਯੂਜ਼ਰ ਜੋਬਨ ਸੰਧੂ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,ਆਹ ਵੀ ਪਤੰਦਰ ਕੁਛ ਨਹੀਂ ਛੱਡਦਾ

ਸੁਖਬੀਰ ਬਾਦਲ ਦੀ ਜੇਬ ਵਿੱਚ ਨਸ਼ੇ ਦੇ ਸਮਾਨ ਦੀਆਂ ਵਾਇਰਲ ਤਸਵੀਰਾਂ ਐਡੀਟਡ ਹਨ

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

ਲੋਕਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ, ਵੀਡੀਓ ਅਤੇ ਸੰਦੇਸ਼ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਸੁਖਬੀਰ ਬਾਦਲ ਦੇ ਕੁੜਤੇ ਦੀ ਜੇਬ ਦੇ ਵਿੱਚ ਨਸ਼ੇ ਦਾ ਸਾਮਾਨ ਦੇਖਿਆ ਜਾ ਸਕਦਾ ਹੈ।

ਪਹਿਲੀ ਤਸਵੀਰ 

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪਹਿਲੀ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਗੌਰ ਨਾਲ ਦੇਖਿਆ ਅਤੇ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਸੁਖਬੀਰ ਸਿੰਘ ਬਾਦਲ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ 4 ਅਕਤੂਬਰ, 2011 ਨੂੰ  ਅਪਲੋਡ ਮਿਲੀ। ਸੁਖਬੀਰ ਸਿੰਘ ਬਾਦਲ ਦੇ ਪੇਜ ਤੇ ਅਪਲੋਡ ਤਸਵੀਰ ਦੇ ਵਿੱਚ ਨਸ਼ੇ ਦਾ ਸਾਮਾਨ ਨਹੀਂ ਦੇਖਿਆ ਜਾ ਸਕਦਾ ਹੈ।

ਤੁਸੀਂ ਨੀਚੇ ਦਿੱੱਤੀ ਤਸਵੀਰ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਅਤੇ ਅਸਲ ਤਸਵੀਰ ਤੇ ਵਿੱਚ ਅੰਤਰ ਦੇਖ ਸਕਦੇ ਹੋ।

ਦੂਜੀ ਤਸਵੀਰ  

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਦੂਜੀ ਤਸਵੀਰ ਦੀ ਜਾਂਚ ਦੇ ਲਈ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਅਸਲ ਤਸਵੀਰ ਮੀਡਿਆ ਅਦਾਰਾ ‘ਏਬੀਪੀ ਲਾਈਵ’ ਦੁਆਰਾ 14 ਜੁਲਾਈ 2023 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਅਪਲੋਡ ਮਿਲੀ। ਇਸ ਤਸਵੀਰ ਦੇ ਵਿੱਚ ਵੀ ਸੁਖਬੀਰ ਸਿੰਘ ਬਾਦਲ ਦੀ ਜੇਬ ਵਿੱਚ ਨਸ਼ੇ ਦਾ ਸਾਮਾਨ ਨਹੀਂ ਦੇਖਿਆ ਜਾ ਸਕਦਾ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਵਾਇਰਲ ਹੋ ਰਹੀਆਂ ਤਸਵੀਰਾਂ ਐਡੀਟਿਡ ਹਨ ਜਿਨ੍ਹਾਂ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਫਰਜ਼ੀ ਜਾਣਕਾਰੀ ਫੈਲਾਈ ਜਾ ਰਹੀ ਹੈ।

Result: Altered Media

Our Sources

Facebook post by Sukhbir Singh Badal on October 4, 2011
Media report published by ABP Live on July 14, 2023

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular