ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ Sukhbir Badal ਅਤੇ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਕੈਂਡੀਡੇਟ Ravikaran Kahlon ਦੀ ਤਸਵੀਰ ਵਾਇਰਲ ਹੋ ਰਹੀ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਰਵੀਕਰਨ ਸਿੰਘ ਕਾਹਲੋਂ ਦੁਪਹਿਰਾਂ ਵਿੱਚ ਅਲੱਗ ਅਲੱਗ ਤਰ੍ਹਾਂ ਦੀ ਜੁੱਤੀ ਦੇਖੇ ਜਾ ਸਕਦੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਰਵੀਕਰਨ ਕਾਹਲੋਂ ਨੇ ਪੈਰਾਂ ਵਿੱਚ ਅਲੱਗ ਅਲੱਗ ਜੁੱਤੇ ਪਾਏ ਹੋਏ ਹਨ।
ਫੇਸਬੁੱਕ ਯੂਜ਼ਰ ‘ਚਾਚਾ ਬਘੇਲ ਸਿੰਘ’ ਨੇ ਵਾਇਰਲ ਹੋਈ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਧਰ ਛਾਡਾ ਸੁੱਖਾ ਬੂਟ ਵਟਾਈ ਫਿਰਦਾ ਵੋਟਰਾਂ ਨਾਲ ।ਵੋਟਰ ਕਿਧਰ ਹਿੱਲ ਜਾਣਗੇ। ਫੋਟੋ ਉਪਨ ਕਰਲੋ।’ ਇਸ ਤਸਵੀਰ ਨੂੰ ਹੁਣ ਤਕ 750 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰਸ ਲਾਈਕ ਕਰ ਚੁੱਕੇ ਹਨ ਜਦਕਿ 70 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰਾਂ ਨੇ ਇਸ ਤਸਵੀਰ ਨੂੰ ਸ਼ੇਅਰ ਕੀਤਾ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਕਈ ਯੂਜ਼ਰ ਇਸ ਤਸਵੀਰ ਨੂੰ ਵਿਉਂਤਬੱਧ ਤਰੀਕੇ ਨਾਲ ਸ਼ੇਅਰ ਕਰ ਰਹੇ ਹਨ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ‘ਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਦੁਆਰਾ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ 101 ਸਾਲ ਪੂਰੇ ਹੋਣ ਤੇ ਮੋਗਾ ਵਿਖੇ ਸਥਾਪਨਾ ਦਿਵਸ ਦੇ ਰੂਪ ਵਿੱਚ ਮਹਾਂ ਰੈਲੀ ਕੀਤੀ ਤਾਂ ਉੱਥੇ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿਖੇ ਤਿਰੰਗਾ ਯਾਤਰਾ ਕੱਢੀ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਤਸਵੀਰ ਦੇ ਲਈ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਤੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ। ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਐਡੀਟਡ ਦੱਸਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਵਾਇਰਲ ਹੋ ਰਹੀ ਤਸਵੀਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਰਵੀਕਰਨ ਕਾਹਲੋਂ ਦੁਆਰਾ ਆਪਣੇ ਟਵਿਟਰ ਅਕਾਉਂਟ ਤੇ ਜੁਲਾਈ 25, 2020 ਨੂੰ ਅਪਲੋਡ ਮਿਲੀ।
ਤਸਵੀਰ ਨੂੰ ਅਪਲੋਡ ਕਰਦਿਆਂ ਰਵੀਕਰਨ ਸਿੰਘ ਕਾਹਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਸਨ। ਇਸ ਤਸਵੀਰ ਨੂੰ ਦੇਖ ਕੇ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।
ਰਵੀਕਰਨ ਸਿੰਘ ਕਾਹਲੋਂ ਨੇ ਇਸ ਤਸਵੀਰ ਨੂੰ ਆਪਣੇ ਫੇਸਬੁੱਕ ਅਕਾਊਂਟ ਤੇ ਵੀ ਜੁਲਾਈ 25, 2021 ਨੂੰ ਅਪਲੋਡ ਕੀਤਾ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਸੈੱਲ ਦੇ ਪ੍ਰਧਾਨ ਨਛੱਤਰ ਸਿੰਘ ਨੇ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਫ਼ਰਜ਼ੀ ਦੱਸਿਆ।

ਤੁਸੀਂ ਨੀਚੇ ਦਿੱੱਤੀ ਗਈ ਤਸਵੀਰ ਦੇ ਵਿੱਚ ਅੰਤਰ ਦੇਖ ਸਕਦੇ ਹੋ।

Conclusion
ਸਾਡੀ ਜਾਨ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਦੇ ਵਿੱਚ ਰਵੀਕਰਨ ਸਿੰਘ ਕਾਹਲੋਂ ਅਤੇ ਸੁਖਬੀਰ ਸਿੰਘ ਬਾਦਲ ਨੇ ਇਕ ਤਰ੍ਹਾਂ ਦੇ ਜੁੱਤੇ ਪਾਏ ਹੋਏ ਹਨ।
Result: Manipulated
Our Sources
Facebook/RaviKaran Kahlon: https://www.facebook.com/permalink.php?story_fbid=1522582494616202&id=471545059719956
Twitter/RaviKaran Kahlon: https://twitter.com/RavikaranKahlon/status/1286891153170759681
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ