ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਦੀ ਵਾਇਰਲ ਹੋ ਰਹੀ ਇਹ ਵੀਡੀਓ ਪੁਰਾਣੀ...

ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਦੀ ਵਾਇਰਲ ਹੋ ਰਹੀ ਇਹ ਵੀਡੀਓ ਪੁਰਾਣੀ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸਾਲ 2015 ਦੇ ਨਸ਼ਾ ਤਸਕਰੀ ਦੇ ਮਾਮਲੇ ’ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਨਾਮਜ਼ਦ ਕੀਤੇ ਗਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਲਗਾਤਾਰ 6 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਸੁਖਪਾਲ ਖਹਿਰਾ ਨੂੰ ਨਿਆਇਕ ਹਿਰਾਸਤ ’ਚ 27 ਅਕਤੂਬਰ ਤੱਕ ਨਾਭਾ ਜੇਲ ਭੇਜ ਦਿੱਤਾ ਗਿਆ ਹੈ। ਓਥੇ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸੁਖਪਾਲ ਖਹਿਰਾ ਦੀ ਜਮਾਨਤ ਪਟੀਸ਼ਨ ਤੇ 19 ਅਕਤੂਬਰ ਨੂੰ ਆਪਣਾ ਫੈਸਲਾ ਸੁਣਾਉਣਗੇ।

ਇਸ ਡੋਰਾ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਫੇਸਬੁੱਕ ਪੇਜ ‘ਕਾਂਗਰਸ ਦਾ ਜੀਜਾ’ ਨੇ 6 ਅਕਤੂਬਰ ਨੂੰ ਰੀਲ ਨੂੰ ਸ਼ੇਅਰ ਕਰਦਿਆਂ ਲਿਖਿਆ,’ ਕੁਰਸੀ ਦੀ ਭੁੱਖ ਥੁੱਕ ਚਟਾ ਹੀ ਦਿੰਦੀ ਆ ਨਹੀਂ ਯਕੀਨ ਆਪੇ ਦੇਖ ਲੋ ਖੈੜਾ ਕੀ ਕਰਦਾ।’

ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਦੀ ਵਾਇਰਲ ਹੋ ਰਹੀ ਇਹ ਵੀਡੀਓ ਪੁਰਾਣੀ ਹੈ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਵਾਇਰਲ ਵੀਡੀਓ ਦੀ ਜਾਂਚ ਕਰਨ ਲਈ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਦੇਖਿਆ ਅਤੇ ਪਾਇਆ ਕਿ ਵੀਡੀਓ ਦੇ ਵਿੱਚ ਸਭ ਨੇ ਸਰਦੀਆਂ ਦੇ ਕੱਪੜੇ ਪਹਿਨੇ ਹੋਏ ਹਨ। ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਵਾਇਰਲ ਵੀਡੀਓ ਨੂੰ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਮੀਡਿਆ ਏਜੇਂਸੀ “ANI” ਦੁਆਰਾ ਆਪਣੇ ਅਧਿਕਾਰਿਕ ਯੂ ਟਿਊਬ ਚੈਨਲ ਤੇ ਸਾਲ 2015 ਵਿੱਚ ਅਪਲੋਡ ਮਿਲੀ। ਵੀਡੀਓ ਰਿਪੋਰਟ ਦੇ ਮੁਤਾਬਕ ਸੁਖਪਾਲ ਸਿੰਘ ਖਹਿਰਾ ਕਾਂਗਰਸ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਗੌਰਤਲਬ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਸਾਲ 2017 ਦੇ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੀ ਸੀ।

ਸੁਖਪਾਲ ਸਿੰਘ ਖਹਿਰਾ ਦੁਆਰਾ ਕਾਂਗਰਸ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਨੂੰ ਕਈ ਮੀਡਿਆ ਅਦਾਰਿਆਂ ਨੇ ਪ੍ਰਕਾਸ਼ਿਤ ਕੀਤਾ ਸੀ। ਪ੍ਰੋ ਕੇਰਲ ਦੀ ਰਿਪੋਰਟ ਦੇ ਮੁਤਾਬਕ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ‘ਆਪ’ ਆਗੂਆਂ ਸੰਜੇ ਸਿੰਘ, ਭਗਵੰਤ ਮਾਨ ਅਤੇ ਹੋਰਾਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।

ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਦੀ ਵਾਇਰਲ ਹੋ ਰਹੀ ਇਹ ਵੀਡੀਓ ਪੁਰਾਣੀ ਹੈ

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੈ ਕਿ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ ਜਦੋਂ ਸੁਖਪਾਲ ਸਿੰਘ ਖਹਿਰਾ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।

Result- Missing Context

Our Sources

Media report Published by Pro Kerala on December 25, 2015
Media report published by ANI on December 25, 2015

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular