ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact CheckSukhpal Khaira ਨੇ Congress ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਮੰਗੀ ਮਾਫੀ?

Sukhpal Khaira ਨੇ Congress ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਮੰਗੀ ਮਾਫੀ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਨਿਊਜ਼ਪੇਪਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਲਗਾਇਆ ਗਿਆ ਹੈ। ਬਿਆਨ ਦੇ ਮੁਤਾਬਿਕ , ਸੁਖਪਾਲ ਖਹਿਰਾ (Sukhpal Khaira) ਨੇ ਕਾਂਗਰਸ ਆਗੂਆਂ ਸਾਹਮਣੇ ਕੈਪਟਨ ਅਮਰਿੰਦਰ ਦੇ ਪੈਰਾਂ ‘ਚ ਡਿੱਗ ਕੇ ਮੁਆਫੀ ਮੰਗੀ ਅਤੇ ਕਾਂਗਰਸ ਵਿਚ ਸ਼ਾਮਲ ਹੋਏ। ਖਬਰ ਦੇ ਮੁਤਾਬਕ ਇਹ ਵੀ ਦਾਅਵਾ ਕੀਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਨੇ ਬਾਅਦ ਵਿਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਵੀ ਫੋਨ ਕਰਕੇ ਮੁਆਫੀ ਮੰਗੀ।

ਫੇਸਬੁੱਕ ਯੂਜ਼ਰ Prince Singh ਨੇ ਵੀ ਵਾਇਰਲ ਕਲਿਪ ਨੂੰ ਸਾਂਝਾ ਕੀਤਾ। ਪ੍ਰਿੰਸ ਸਿੰਘ ਭੁਲੱਥ ਤੋਂ ਕਾਂਗਰਸ ਦੇ ਹਲਕੇ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਸਮਰਥਕ ਹਨ।

Sukhpal Khaira

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

This image has an empty alt attribute; its file name is image-113.png

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੀਆਂ ਹਨ ਜਿਸ ਨੂੰ ਲੈ ਕੇ Newschecker ਦੁਆਰਾ ਕੀਤੇ ਫੈਕਟ ਚੈਕ ਤੁਸੀਂ ਇਥੇ ਪੜ੍ਹ ਸਕਦੇ ਹੋ।

4 ਜੂਨ 2021 ਨੂੰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ ਜਿਸ ਨੂੰ ਕਾਂਗਰਸ ਨੇ ਮਾਸਟਰਸਟ੍ਰੋਕ ਵੱਜੋਂ ਪੇਸ਼ ਕੀਤਾ ਸੀ। ਹਾਲਾਂਕਿ, ਸੁਖਪਾਲ ਖੈਰਾ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਕਾਂਗਰਸ ਦੇ ਕੁਝ ਲੀਡਰਾਂ ਨੇ ਸੁਖਪਾਲ ਖੈਰਾ ਦਾ ਵਿਰੋਧ ਕੀਤਾ ਸੀ। ਬੀਤੇ ਦਿਨੀਂ ਸੁਖਪਾਲ ਖੈਰਾ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਖਾਲਸਾ ਅਤੇ ਮੋੜ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਦੇ ਨਾਲ ਦਿੱਲੀ ਵਿਖੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕਰਨ ਪਹੁੰਚੇ ਸਨ।

Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜ੍ਹਾਅ ਦੇ ਵਿੱਚ ਅਸੀਂ ਗੂਗਲ ਤੇ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ ਅਤੇ ਨਾ ਹੀ ਇਸ ਤਰ੍ਹਾਂ ਦੀ ਕੋਈ ਖ਼ਬਰ ਸਾਨੂੰ ਇੰਟਰਨੈਟ ਤੇ ਮੌਜੂਦ ਮਿਲੀ।

ਗੌਰਤਲਬ ਹੈ ਕਿ, ਜੇਕਰ ਕਿਸੀ ਮੀਡਿਆ ਸੰਸਥਾਨ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਇੰਟਰਨੈੱਟ ਤੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ।

ਹੁਣ ਅਸੀਂ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਧਿਆਨ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਜ਼ਿਆਦਾ ਗਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਪੋਸਟ ਦੇ ਵਿੱਚ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ ਜਿਸ ਤੋਂ ਇਹ ਸਾਫ ਹੁੰਦਾ ਹੈ ਕਿ ਅਖ਼ਬਾਰ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ। ਤੁਸੀਂ ਨੀਚੇ ਤਸਵੀਰ ਦੇ ਵਿੱਚ ਅਖਬਾਰ ਦੀ ਕਟਿੰਗ ਵਿੱਚ ਗ਼ਲਤੀਆਂ ਨੂੰ ਦੇਖ ਸਕਦੇ ਹੋ।

This image has an empty alt attribute; its file name is image-114.png

Sukhpal Khaira ਨੂੰ ਲੈ ਕੇ ਵਾਇਰਲ ਖਬਰ ਫਰਜ਼ੀ

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਕਲਿਪ ਨੂੰ ਲੈ ਕੇ ਸੁਨੀਲ ਜਾਖੜ ਦੇ ਨਾਲ ਸੰਪਰਕ ਕੀਤਾ। ਸੁਨੀਲ ਜਾਖੜ ਨੇ ਇਸ ਕਲਿਪ ਨੂੰ ਦੇਖਦਿਆਂ ਕਿਹਾ ਕਿ ,’ਇਸ ਕਲਿਪ ਵਿਚ ਕਿਤੇ ਵੀ ਅਖਬਾਰ ਦਾ ਨਾਂਅ ਨਹੀਂ ਲਿਖਿਆ ਹੋਇਆ ਅਤੇ ਮੇਰੇ ਧਿਆਨ ਵਿੱਚ ਹੈ ਕਿ ਇਹ ਕਲਿਪ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਹੈ। ਇਹ ਕਾਂਗਰਸ ਪਾਰਟੀ ਨੂੰ ਬਦਨਾਮ ਕਰਨ ਦੇ ਲਈ ਸ਼ਾਇਦ ਆਮ ਆਦਮੀ ਪਾਰਟੀ ਦੇ ਆਈਟੀ ਸੈਲ ਵਲੋਂ ਬਣਾਈ ਗਈ ਹੈ।’

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਫਰਜ਼ੀ ਹੈ। ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਫੋਟੋਸ਼ਾਪ ਟੂਲ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।

Result: Manipulated

Sources

Direct Contact


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular