Fact Check
ਸੁਲਤਾਨਪੁਰ ਲੋਧੀ ‘ਚ ਇਤਿਹਾਸਕ ਬੇਰੀ ਚੋਂ ਨਿਕਲੇ ਖੂਨ ਦਾ ਕੀ ਹੈ ਅਸਲ ਸੱਚ? ਪੜ੍ਹੋ ਸਾਡੀ ਪੜਤਾਲ
ਕਲੇਮ: ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਪਵਿੱਤਰ ਬੇਰੀ ਵਿੱਚੋਂ ਖ਼ੂਨ ਨਿਕਲ ਰਿਹਾ ਹੈ।
ਵੇਰੀਫਿਕੇਸ਼ਨ :
ਸੋਸ਼ਲ ਮੀਡੀਆ ‘ਤੇ ਹਰ ਰੋਜ਼ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਇਸ ਵਿੱਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਜੀ ਪਵਿੱਤਰ ਬੇਰੀ ਵਿੱਚੋਂ ਖ਼ੂਨ ਨਿਕਲ ਰਿਹਾ ਹੈ।ਫੇਸਬੁੱਕ ਪੇਜ ‘Akaal Sahai Tv’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਪਵਿੱਤਰ ਬੇਰੀ ਵਿੱਚੋਂ ਖ਼ੂਨ ਵਹਿ ਰਿਹਾ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਉੱਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸਰ ਦੀ ਮਦਦ ਦੇ ਨਾਲ ਅਸੀਂ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ । ਸਰਚ ਦੇ ਦੌਰਾਨ ਸਾਨੂੰ ਪੰਜਾਬ ਦੇ ਨਾਮੀ ਮੀਡੀਆ ਏਜੰਸੀ ‘News 18 Punjab’ ਦੇ ਅਧਿਕਾਰਕ ਫੇਸਬੁੱਕ ਪੇਜ ਉੱਤੇ ਇੱਕ ਵੀਡੀਓ ਮਿਲੀ ਜਿਸ ਵਿੱਚ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਫਰਜ਼ੀ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪ੍ਰਬੰਧਕਾਂ ਦੇ ਨਾਲ ਵੀ ਗੱਲਬਾਤ ਕੀਤੀ। ਪ੍ਰਬੰਧਕਾਂ ਨੇ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਇਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ।
ਅਸੀਂ ਪਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਈ.ਟੀ ਵਿੰਗ ਨੇ ਵੀ ਇਸ ਵੀਡੀਓ ਨੂੰ ਆਪਣੇ ਅਧਿਕਾਰਿਕ ਫੇਸਬੁੱਕ ਪੇਜ਼ ਉੱਤੇ ਸ਼ੇਅਰ ਕੀਤਾ।
ਅਸੀਂ ਇਸ ਮਾਮਲੇ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ। ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਪੰਜਾਬੀ ਮੀਡੀਆ ਏਜੰਸੀ ‘Surkhab TV’ ਦੇ ਯੂ ਟਿਊਬ ਚੈਨਲ ਉੱਤੇ ਵਾਇਰਲ ਵੀਡੀਓ ਦੇ ਰਿਐਲਟੀ ਚੈੱਕ ਦਾ ਵੀਡੀਓ ਮਿਲਿਆ। ਵੀਡੀਓ ਦੇ ਮੁਤਾਬਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਪਵਿੱਤਰ ਬੇਰੀ ਵਿੱਚੋਂ ਨਿਕਲ ਰਿਹਾ ਹੈ ਖੂਨ ਨਹੀਂ ਸਗੋਂ ਇੱਕ ਤਰਲ ਪਦਾਰਥ ਹੈ ਜੋ ਹਰ ਸਾਲ ਗਰਮੀਆਂ ਦੇ ਵਿੱਚ ਆਮ ਤੌਰ ਤੇ ਨਿਕਲਦਾ ਰਹਿੰਦਾ ਹੈ।
ਸਰਚ ਦੇ ਦੌਰਾਨ ਯੂ ਟਿਊਬ ਉੱਤੇ ਇੱਕ ਹੋਰ ਵੀਡੀਓ ਮਿਲਿਆ ਜਿਸ ਦੇ ਵਿੱਚ ਪੱਤਰਕਾਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੁੂਲਾ ਦੇ ਨਾਲ ਗੱਲਬਾਤ ਕੀਤੀ । ਗੱਲਬਾਤ ਦੇ ਦੌਰਾਨ ਮੈਨੇਜਰ ਜਰਨੈਲ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਪਵਿੱਤਰ ਬੇਰੀ ਵਿੱਚੋਂ ਹਰ ਸਾਲ ਗਰਮੀਆਂ ਦੇ ਦੌਰਾਨ ਤਰਲ ਪਦਾਰਥ ਨਿਕਲਦਾ ਹੈ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਿੱਤੀ ਜਾ ਰਹੀ ਜਾਣਕਾਰੀ ਮਹਿਜ਼ ਇਕ ਅਫਵਾਹ ਹੈ ਅਤੇ ਸਾਨੂੰ ਇਨ੍ਹਾਂ ਤੋਂ ਬਚਣ ਦੀ ਲੋੜ ਹੈ ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਅਤੇ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ । ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਪਵਿੱਤਰ ਬੇਰੀ ਵਿੱਚੋਂ ਨਿੱਕਲ ਰਿਹਾ ਲਾਲ ਰੰਗ ਦਾ ਤਰਲ ਪਦਾਰਥ ਹਰ ਸਾਲ ਗਰਮੀਆਂ ਦੇ ਮੌਸਮ ਵਿੱਚ ਨਿਕਲਦਾ ਹੈ ਅਤੇ ਇਹ ਪਦਾਰਥ ਕੋਈ ਖੂਨ ਨਹੀਂ ਹੈ ।
ਟੂਲਜ਼ ਵਰਤੇ:
- *ਗੂਗਲ ਸਰਚ
- *ਮੀਡਿਆ ਰਿਪੋਰਟ
- *ਯੂ ਟਿਊਬ ਸਰਚ
- *ਫੇਸਬੁੱਕ ਸਰਚ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)