ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ (Sunny Deol) ਨੂੰ ਗੁਰਦੁਆਰਾ ਸਾਹਿਬ ਚੋਂ ਬਾਹਰ ਕੱਢ ਦਿੱਤਾ।
ਆਮ ਆਦਮੀ ਪਾਰਟੀ ਲੀਡਰ ਨਰਿੰਦਰ ਕੌਰ ਭਰਾਜ਼ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਬੀਜੇਪੀ ਸਾਂਸਦ ਸਨੀ ਦਿਓਲ ਨੂੰ ਗੁਰਦੁਆਰੇ ਵਿੱਚੋਂ ਧੱਕੇ ਮਾਰ ਕੱਢਿਆ ਗਿਆ ਬਾਹਰ ਕਿਉਂਕਿ ਜਿਸ ਪੰਜਾਬ ਅਤੇ ਪੰਜਾਬੀਅਤ ਦੇ ਨਾਮ ਤੇ ਤੁਸੀ ਸਾਰੀ ਉਮਰ ਅਰਬਾਂ ਰੁਪਿਆਂ ਕਮਾਇਆ ਅੱਜ ਸਮਾਂ ਆਉਣ ਤੇ ਤੁਸੀ ਉਸ ਪੰਜਾਬ ਨੂੰ ਪਿੱਠ ਵਿਖਾ ਕੇ ਮੋਦੀ ਦੇ ਭਗਤ ਬਣ ਗਏ ਇਸ ਲਈ ਅਜਿਹਾ ਹੋਣਾ ਸੁਭਾਵਿਕ ਹੈ। ਹਾਲਾਂਕਿ,ਵੀਡੀਓ ਨੂੰ ਬਾਅਦ ਦੇ ਵਿਚ ਵਿੱਚ ਡਿਲੀਟ ਕਰ ਦਿੱਤਾ ਗਿਆ। ਵੀਡੀਓ ਨੂੰ ਹੁਣ ਤੱਕ ਡੇਢ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਸਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਜਿਵੇਂ ਕਿ ਫੇਸਬੁੱਕ ਅਤੇ ਟਵਿੱਟਰ ਉੱਤੇ ਵੀ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਪਾਇਆ ਕਿ ਹੋਰਨਾਂ ਭਾਸ਼ਾਵਾਂ ਦੇ ਵਿੱਚ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਕੁਝ ਕੀ ਵਰਡਜ਼ ਦੀ ਮਦਦ ਨਾਲ ਅਸੀਂ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ The Indian Express ਦੀ ਇਕ ਵੀਡੀਓ ਰਿਪੋਰਟ ਮਿਲੀ ਜਿਸ ਨੂੰ ਮਈ 2,2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।ਵੀਡੀਓ ਰਿਪੋਰਟ ਦੇ ਮੁਤਾਬਕ ਨਾਮੀ ਅਦਾਕਾਰ ਸੰਨੀ ਦਿਓਲ 2019 ਦੀ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰਦੁਆਰਾ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿਖੇ ਮੱਥਾ ਟੇਕਣ ਪਹੁੰਚੇ ਸਨ। ਰਿਪੋਰਟ ਦੇ ਮੁਤਾਬਕ ਸੰਨੀ ਦਿਓਲ ਦੇ ਨਾਲ ਉਨ੍ਹਾਂ ਦੇ ਹਜ਼ਾਰਾਂ ਹੀ ਸਮਰਥਕ ਗੁਰਦੁਆਰਾ ਸਾਹਿਬ ਵੀ ਪਹੁੰਚੇ ਸਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਅਤੇ ਇੰਡੀਅਨ ਐਕਸਪ੍ਰੈੱਸ ਵੱਲੋਂ ਪ੍ਰਕਾਸ਼ਿਤ ਵੀਡੀਓ ਰਿਪੋਰਟ ਵਿੱਚ ਕਾਫੀ ਸਮਾਨਤਾ ਹੈ। ਤੁਸੀਂ ਦੇਖ ਸਕਦੇ ਹੋ ਕਿ ਇੰਡੀਅਨ ਐਕਸਪ੍ਰੈੱਸ ਵੱਲੋਂ ਪ੍ਰਕਾਸ਼ਤ ਵੀਡੀਓ ਵਿੱਚ ਸੰਨੀ ਦਿਓਲ ਹੁਬੂਹੁ ਕੱਪੜਿਆਂ ਵਿੱਚ ਨਜ਼ਰ ਆ ਰਹੇ ਹਨ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
The Hans India ਦੀ ਰਿਪੋਰਟ ਦੇ ਮੁਤਾਬਕ ਵੀ ਸਨੀ ਦਿਓਲ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰਦੁਆਰਾ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿਖੇ ਮੱਥਾ ਟੇਕਣ ਪਹੁੰਚੇ ਸਨ। ਉਹਨਾਂ ਦੇ ਨਾਲ ਗੁਰਦਸਪੂਰ ਦੀ ਤਮਾਮ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਲੀਡਰਸ਼ਿਪ ਮੌਜੂਦ ਸੀ।

ਅਸੀਂ ਪਾਇਆ ਕਿ ਕਈ ਹੋਰ ਨਾਮਵਰ ਮੀਡੀਆ ਏਜੰਸੀਆਂ ਨੇ ਵੀ ਸੰਨੀ ਦਿਓਲ ਦੇ ਗੁਰਦੁਆਰਾ ਡੇਰਾ ਬਾਬਾ ਨਾਨਕ , ਗੁਰਦਾਸਪੁਰ ਵਿਖੇ ਨਤਮਸਤਕ ਹੋਣ ਨੂੰ ਲੈ ਕੇ ਲੇਖ ਪ੍ਰਕਾਸ਼ਿਤ ਕੀਤੇ।
ਅਸੀਂ ਗੂਗਲ ਕੀ ਵਰਡ ਸਰਚ ਦੀ ਮਦਦ ਦੇ ਨਾਲ ਇਸ ਖ਼ਬਰ ਨੂੰ ਹੋਰ ਖੰਗਾਲਣ ਦੀ ਕੋਸ਼ਿਸ਼ ਕੀਤੀ ਪਰ ਸਰਚ ਦੇ ਦੌਰਾਨ ਸਾਨੂੰ ਕਿਸੇ ਵੀ ਮੀਡੀਆ ਏਜੰਸੀ ਦੁਆਰਾ ਇਸ ਖਬਰ ਦੇ ਸਬੰਧ ਵਿੱਚ ਕੋਈ ਆਰਟੀਕਲ ਨਹੀਂ ਮਿਲਿਆ ਜਿਸ ਮੁਤਾਬਕ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੂੰ ਗੁਰਦੁਆਰੇ ਚੋਂ ਬਾਹਰ ਕੱਢਿਆ ਗਿਆ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ 2 ਸਾਲ ਪੁਰਾਣੀ ਹੈ ਜਦੋਂ 2019 ਦੀ ਲੋਕ ਸਭਾ ਚੋਣਾਂ ਦੌਰਾਨ ਸੰਨੀ ਦਿਓਲ ਗੁਰਦਾਸਪੁਰ ਦੇ ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ।
Result: Misleading
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ