Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Claim
AAP ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
Fact
ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਉਸ ਸਮੇਂ ਸੁਸ਼ੀਲ ਰਿੰਕੂ ਕਾਂਗਰਸ ਪਾਰਟੀ ਵਿੱਚ ਸਨ।
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਜਲੰਧਰ ਦੀ ਜਿਮਨੀ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਪੰਜਾਬ ਦੇ ਮੁੱਖੀ ਮੰਤਰੀ ਭਗਵੰਤ ਮਾਨ ਤੋਂ ਅਸਤੀਫਾ ਮੰਗਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ।
ਫੇਸਬੁੱਕ ਯੂਜ਼ਰ ‘Lovepreet Singh Pheroke’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਜਲੰਧਰ ਜ਼ਿਮਨੀ ਚੋਣ ‘ਚ AAP ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜੀ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਭਗਵੰਤ ਮਾਨ ਨੂੰ ਜ਼ਿੰਮੇਵਾਰ ਮੰਨਦਿਆਂ CM ਦਾ ਅਸਤੀਫ਼ਾ ਮੰਗਿਆ।’
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਮੀਡਿਆ ਅਦਾਰਾ ਜਗਬਾਣੀ ਦੁਆਰਾ ਮਈ 30, 2022 ਨੂੰ ਅਪਲੋਡ ਮਿਲੀ। ਵੀਡੀਓ ਨੂੰ ਅਪਲੋਡ ਕਰਦਿਆਂ ਕੈਪਸ਼ਨ ਦਿੱਤਾ ਗਿਆ,’ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ MLA ਸੁਸ਼ੀਲ ਰਿੰਕੂ ਨੇ ਰੱਜ ਕੇ ਪੰਜਾਬ ਸਰਕਾਰ ਨੂੰ ਰੱਜ ਕੇ ਨਿੰਦਿਆ।’
ਅਸੀਂ ਸੁਸ਼ੀਲ ਰਿੰਕੂ ਦੀ ਬਾਈਟ ਨੂੰ ਸੁਣਿਆ ਅਤੇ ਪਾਇਆ ਕਿ ਇਹ ਵੀਡੀਓ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਤੋਂ ਬਾਅਦ ਦੀ ਹੈ ਜਦੋ ਪੱਤਰਕਾਰ ਸੁਸ਼ੀਲ ਰਿੰਕੂ ਤੋਂ ਮੂਸੇਵਾਲਾ ਦੇ ਹੋਏ ਕਤਲ ਬਾਰੇ ਸਵਾਲ ਪੁੱਛ ਰਹੇ ਸਨ।
ਮੀਡਿਆ ਅਦਾਰਾ ਜਗਬਾਣੀ ਨੇ ਇਸ ਵੀਡੀਓ ਨੂੰ ਆਪਣੇ ਅਧਿਕਾਰਿਕ ਯੂ ਟਿਊਬ ਹੈਂਡਲ ਤੇ ਵੀ ਸਾਲ 2022 ਦੇ ਵਿਚ ਅਪਲੋਡ ਕੀਤਾ ਸੀ।
Conclusion
ਸਾਡੀ ਜਾਂਚ ਵਿੱਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਉਸ ਸਮੇਂ ਸੁਸ਼ੀਲ ਰਿੰਕੂ ਕਾਂਗਰਸ ਪਾਰਟੀ ਵਿੱਚ ਸਨ।
Result: Missing Context
Our Sources
Facebook post uploaded by Jagbani on May 30, 2022
YouTube video uploaded by Jagbani May 30, 2022
ਕਿਸੀ ਸ਼ੱਕੀ ਖ਼ਬਰ ਦੀ ੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.