Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪਾਕਿਸਤਾਨੀ ਫੈਨ ਨੂੰ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਪਸ਼ਬਦ ਬੋਲਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਹੀ ਵਿੱਚ ਭਾਰਤ ਤੇ ਪਾਕਿਸਤਾਨ ਦਰਮਿਆਨ ਹੋਏ T20 World Cup ਦੇ ਪਹਿਲੇ ਮੈਚ ਦੀ ਹੈ।
ਪੰਜਾਬੀ ਵੈਬ ਚੈਨਲ The Summer News ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਪਾਕਿਸਤਾਨ ਤੋਂ ਹਾਰਨ ਤੋਂ ਬਾਅਦ ਭਾਰਤੀ ਟੀਮ ਨੂੰ ਕੀਤਾ ਗਿਆ ਜਲੀਲ’। ਇਸ ਵੀਡੀਓ ਨੂੰ ਹੁਣ ਤਕ 2 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ ਜਦਕਿ 700 ਤੋਂ ਵੱਧ ਯੂਜ਼ਰਾਂ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ।
Crowd tangle ਦੇ ਡਾਟਾ ਦੇ ਮੁਤਾਬਿਕ 10,000 ਤੋਂ ਵੱਧ ਲੋਕ ਇਸ ਵੀਡੀਓ ਦੇ ਬਾਰੇ ਵਿੱਚ ਚਰਚਾ ਕਰ ਰਹੇ ਹਨ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਬੀਤੇ 24 ਅਕਤੂਬਰ ਨੂੰ ਵਰਲਡ ਕੱਪ ਦੇ ਦੌਰਾਨ ਭਾਰਤ ਅਤੇ ਪਾਕਿਸਤਾਨ ਦੇ ਵਿੱਚ T20 ਫਾਰਮੈਟ ਦਾ ਪਹਿਲਾ ਮੁਕਾਬਲਾ ਦੁਬਈ ਵਿੱਚ ਖੇਡਿਆ ਗਿਆ ਸੀ। ਇਸ ਮੈਚ ਵਿੱਚ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਕੇ ਨਵਾਂ ਰਿਕਾਰਡ ਸਥਾਪਿਤ ਕੀਤਾ।
ਵਰਲਡ ਕੱਪ ਦੀ ਜੇਕਰ ਗੱਲ ਕਰੀਏ ਤਾਂ ਭਾਰਤ ਵਰਲਡ ਕੱਪ ਮੁਕਾਬਲਿਆਂ ਵਿੱਚ ਭਾਰਤ ਹਮੇਸ਼ਾਂ ਹੀ ਪਾਕਿਸਤਾਨ ਤੇ ਭਾਰੀ ਰਿਹਾ ਹੈ ਪਰ ਪਾਕਿਸਤਾਨ ਹੱਥੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਈ ਯੂਜ਼ਰ ਦੁਆਰਾ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਟ੍ਰੋਲ ਕੀਤਾ ਗਿਆ। ਸ਼ਮੀ ਨੂੰ ਆਪਣੇ ਚਾਰ ਓਵਰਾਂ ਦੇ ਵਿੱਚ ਕੋਈ ਸਫ਼ਲਤਾ ਹਾਸਿਲ ਨਹੀਂ ਹੋਈ ਤੇ ਉਨ੍ਹਾਂ ਨੇ 43 ਰਨ ਖਾਧੇ। ਸੋਸ਼ਲ ਮੀਡੀਆ ਤੇ ਮਾਮਾ ਸ਼ੰਮੀ ਦੀ ਹੋ ਰਹੀ ਟ੍ਰੋਲਿੰਗ ਤੋਂ ਬਾਅਦ ਭਾਰਤੀ ਖਿਡਾਰੀਆਂ ਨੇ ਮੁਹੰਮਦ ਸ਼ਮੀ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸ਼ੰਮੀ ਦਾ ਸਮਰਥਨ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
T20 ਵਰਲਡ ਕੱਪ ਵਿਚ ਭਾਰਤ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਈ ਵੀਡੀਓ ਅਤੇ ਤਸਵੀਰਾਂ ਨੂੰ ਵੱਖ ਵੱਖ ਦਾਅਵਿਆਂ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਕਿਤੇ ਪਾਕਿਸਤਾਨ ਦੀ ਜਿੱਤ ਤੋਂ ਬਾਅਦ ਪਟਾਕੇ ਚਲਾਏ ਜਾਣ ਦੀ ਵੀਡੀਓ ਤਾਂ ਕਿਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਹਿਲੇ ਮੈਚ ਦੇ ਦੌਰਾਨ ਪਾਕਿਸਤਾਨੀ ਫ਼ੌਜ ਨੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਨੂੰ ਅਪਸ਼ਬਦ ਬੋਲੇ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵੀਡੀਓ ਨੂੰ Invid ਦੀ ਮਦਦ ਦੇ ਨਾਲ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡਿਓ ਦੇ ਨਾਲ ਸੰਬੰਧਿਤ ਆਰਟੀਕਲ ਇੰਡੀਅਨ ਐਕਸਪ੍ਰੈਸ ਦੁਆਰਾ ਜੂਨ ਵਿੱਚ ਪ੍ਰਕਾਸ਼ਤ ਮਿਲਿਆ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਮੁਤਾਬਕ ਇਹ ਘਟਨਾ ਭਾਰਤ ਤੇ ਪਾਕਿਸਤਾਨ ਦਰਮਿਆਨ ਸਾਲ 2017 ਵਿੱਚ ਹੋਈ ਚੈਂਪੀਅਨਜ਼ ਟਰਾਫੀ ਦੇ ਫਾਈਨਲ ਦੀ ਹੈ ਜਦੋਂ ਭਾਰਤੀ ਟੀਮ ਮੈਚ ਸਮਾਪਤ ਹੋਣ ਤੋਂ ਬਾਅਦ ਪੈਵੇਲੀਅਨ ਵਿੱਚ ਵਾਪਸ ਜਾ ਰਹੀ ਸੀ ਤਾਂ ਉਦੋਂ ਪਾਕਿਸਤਾਨੀ ਸਮਰਥਕਾਂ ਨੇ ਭਾਰਤੀ ਟੀਮ ਤੇ ਤੰਜ ਕੱਸਣੇ ਸ਼ੁਰੂ ਕਰ ਦਿੱਤੇ ਜਿਸ ਤੇ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਤੇ ਪਾਕਿਸਤਾਨ ਸਮਰਥਕ ਤੇ ਵਿੱਚ ਤਕਰਾਰ ਹੋ ਗਈ ਜਿਸ ਤੇ ਮਹਿੰਦਰ ਸਿੰਘ ਧੋਨੀ ਨੇ ਵਿਚ ਬਚਾਅ ਕੀਤਾ।
ਅਸੀਂ ਯੂ ਟਿਊਬ ਤੇ ਕੁਝ ਕੀ ਵਰਡ ਦੇ ਜ਼ਰੀਏ ਵਾਇਰਲ ਹੋ ਰਹੀ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸ਼ਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਇਕ ਯੂਟਿਊਬ ਚੈਨਲ Breaking News Point ਦੁਆਰਾ ਜੂਨ 20,2017 ਨੂੰ ਅਪਲੋਡ ਮਿਲੀ।
ਵਾਇਰਲ ਵੀਡੀਓ ਦੇ ਸਬੰਧ ਵਿਚ ਸਾਨੂੰ Hindustan Times ਦੁਆਰਾ ਪ੍ਰਕਾਸ਼ਿਤ ਆਰਟੀਕਲ ਵੀ ਮਿਲਿਆ। ਇਸ ਆਰਟੀਕਲ ਨੂੰ ਵੀ ਸਾਲ 2017 ਵਿੱਚ ਪ੍ਰਕਾਸ਼ਿਤ ਕੀਤਾ ਗਿਆ ਸੀ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਾਲ 2017 ਦੀ ਹੈ ਜਦੋਂ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਮੈਚ ਵਿੱਚ ਭਾਰਤ ਨੂੰ ਪਾਕਿਸਤਾਨ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪੁਰਾਣੀ ਵੀਡੀਓ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।
Breaking News Point:https://youtu.be/fNm7a4GMYtE
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ