ਸੋਸ਼ਲ ਮੀਡੀਆ ‘ਤੇ ਪੈਸਿਆਂ ਦੇ ਢੇਰ ਦਾ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪੈਸਿਆਂ ਦਾ ਖਜ਼ਾਨਾ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਦਾ ਸੀ ਜਿਸ ਦੇ ਉੱਤੇ ਹੁਣ ਤਾਲਿਬਾਨ (Taliban) ਨੇ ਕਬਜ਼ਾ ਕਰ ਲਿਆ ਹੈ।
ਫੇਸਬੁੱਕ ਪੇਜ ‘ਗਾਉਦਾ ਪੰਜਾਬ’ ਨੇ 18 ਅਗਸਤ ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਅਫਗਾਨਿਸਤਾਨ ਦੇ ਰਾਸ਼ਟਰਪਤੀ ਦੇ ਘਰ ਅਮਰੀਕੀ ਡਾਲਰਾਂ ਦਾ ਖ਼ਜ਼ਾਨਾ ਜੋ ਹੁਣ ਤਾਲੀਬਾਨ ਦਾ ਹੈ।” ਇਸ ਵੀਡੀਓ ਨੂੰ ਹੁਣ ਤਕ 60,000 ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਵਾਇਰਲ ਵੀਡੀਓ ਨੂੰ ਖੰਗਾਲਣ ਦੇ ਲਈ ਅਸੀਂ ਸਭ ਤੋਂ ਪਹਿਲਾਂ ਵੀਡੀਓ ਦੇ ਕੀ ਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ Yandex ਰਿਵਰਸ ਇਮੇਜ ਟੂਲ ਦੀ ਮਦਦ ਦੇ ਨਾਲ ਸਰਚ ਕੀਤਾ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਕਈ ਸੋਸ਼ਲ ਮੀਡੀਆ ਪੋਸਟਾਂ ‘ਤੇ ਅਪਲੋਡ ਮਿਲੀ। ਅਸੀਂ ਪਾਇਆ ਕਿ ਕਈ ਸੋਸ਼ਲ ਮੀਡਿਆ ਯੂਜ਼ਰਾਂ ਨੇ ਇਸ ਵੀਡੀਓ ਨੂੰ ਅਫਰੀਕਨ ਰਾਸ਼ਟਰਪਤੀ ਦੀ ਕੁੜੀ ਨਾਲ ਜੋੜਕੇ ਸ਼ੇਅਰ ਕੀਤਾ ਤਾਂ ਕਈ ਸੋਸ਼ਲ ਮੀਡਿਆ ਯੂਜ਼ਰਾਂ ਨੇ ਇਸ ਵੀਡੀਓ ਨੂੰ ਇਰਾਨ ਦੇ ਪਹਿਲੇ ਉਪ-ਰਾਸ਼ਟਰਪਤੀ ਇਸ਼ਾਕ਼ ਜਹਾਂਗੀਰੀ ਦੇ ਪਰਿਵਾਰ ਨਾਲ ਜੋੜਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੇ ਦੌਰਾਨ ਸਾਨੂੰ ਸਭ ਤੋਂ ਪੁਰਾਣਾ ਪੋਸਟ 27 ਜਨਵਰੀ 2020 ਨੂੰ ਅਪਲੋਡ ਕੀਤਾ ਮਿਲਿਆ। ਟਵਿੱਟਰ ‘ਤੇ cheshm_abi ਨਾਂਅ ਦੇ ਯੂਜ਼ਰ ਨੇ ਵੀਡੀਓ ਨੂੰ ਇਰਾਨ ਦੇ ਪਹਿਲੇ ਉਪ-ਰਾਸ਼ਟਰਪਤੀ ਇਸ਼ਾਕ਼ ਜਹਾਂਗੀਰੀ ਦੇ ਪਰਿਵਾਰ ਨਾਲ ਜੋੜਕੇ ਸ਼ੇਅਰ ਕੀਤਾ। ਯੂਜ਼ਰ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਇਰਾਨ ਦੇ ਸ਼ਾਹੀ ਪਰਿਵਾਰ ਤੇ ਭ੍ਰਸ਼ਟ ਹੋਣ ਦਾ ਆਰੋਪ ਲਗਾਇਆ।
ਪੁਰਾਣੇ ਵੀਡੀਓ ਨੂੰ Taliban ਨਾਲ ਜੋੜਕੇ ਕੀਤਾ ਸ਼ੇਅਰ
ਇਸੇ ਤਰ੍ਹਾਂ ਇੰਸਟਾਗ੍ਰਾਮ ‘ਤੇ ਵੀ ਇੱਕ ਯੂਜ਼ਰ ਨੇ ਅਗਸਤ 2020 ਵਿਚ ਪਾਰਸੀ ਭਾਸ਼ਾ ਵਿਚ ਕੈਪਸ਼ਨ ਲਿਖਦਿਆਂ ਵੀਡੀਓ ਨੂੰ ਇਰਾਨ ਦੇ ਪਹਿਲੇ ਉਪ-ਰਾਸ਼ਟਰਪਤੀ ਇਸ਼ਾਕ਼ ਜਹਾਂਗੀਰੀ ਦੇ ਪਰਿਵਾਰ ਨਾਲ ਜੋੜਕੇ ਸ਼ੇਅਰ ਕੀਤਾ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣਾ ਹੈ ਅਤੇ ਇਸ ਦਾ ਮੌਜੂਦਾ ਅਫ਼ਗ਼ਾਨਿਸਤਾਨ ਦੇ ਹਾਲਾਤਾਂ ਦੇ ਨਾਲ ਸਬੰਧ ਨਹੀਂ ਹੈ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਵਾਇਰਲ ਹੋ ਰਹੀ ਵੀਡੀਓ ਦੀ ਅਸਲ ਸਚਾਈ ਨਹੀਂ ਜਾਣ ਪਾਏ ਹਾਂ। ਜਾਣਕਾਰੀ ਮਿਲਣ ਤੇ ਅਸੀਂ ਆਰਟੀਕਲ ਨੂੰ ਅਪਡੇਟ ਕਰਾਂਗੇ।

ਅੱਗੇ ਵਧਦੇ ਹੋਏ ਅਸੀਂ ਇਹ ਸਰਚ ਕਰਨਾ ਸ਼ੁਰੂ ਕੀਤਾ ਕਿ ਕੀ ਤਾਲਿਬਾਨੀਆਂ ਨੇ ਅਸ਼ਰਫ ਘਾਨੀ ਦੇ ਖਜ਼ਾਨੇ ‘ਤੇ ਕਬਜ਼ਾ ਕੀਤਾ ਹੈ? ਸਾਨੂੰ ਵਾਇਰਲ ਦਾਅਵੇ ਨਾਲ ਸੰਬੰਧਿਤ ਕੋਈ ਖਬਰ ਨਹੀਂ ਮਿਲੀ। ਹਾਲਾਂਕਿ, ਸਾਨੂੰ ਮੀਡਿਆ ਸੰਸਥਾਨ ‘India TV’ ਦੁਆਰਾ ਪ੍ਰਕਾਸ਼ਿਤ ਰਿਪੋਰਟ ਮਿਲੀ ਜਿਸ ਦੇ ਮੁਤਾਬਕ ਅਫ਼ਗ਼ਾਨਿਸਤਾਨ ਦੇ ਡਿਪਲੋਮੈਟ ਨੇ ਦਾਅਵਾ ਕੀਤਾ ਕਿ ਅਫ਼ਗ਼ਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਪੈਸਿਆਂ ਦਾ ਬੈਗ ਲੈ ਕੇ ਦੇਸ਼ ਤੋਂ ਫਰਾਰ ਹੋਏ ਹਨ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਪਿਛਲੇ ਸਾਲ ਜਨਵਰੀ ਦਾ ਹੈ। ਵਾਇਰਲ ਹੋ ਰਹੀ ਵੀਡੀਓ ਦਾ ਅਫ਼ਗ਼ਾਨਿਸਤਾਨ ਦੇ ਹਾਲਾਤਾਂ ਦੇ ਨਾਲ ਸਬੰਧ ਨਹੀਂ ਹੈ।
Result: Misleading
Sources
https://twitter.com/chawshin_83/status/1221725404911689731
https://www.instagram.com/p/CEgV4Flg3wG/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ