Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਕਲੇਮ:
ਰੇਲਵੇ ਸਟੇਸ਼ਨ ਤੇ ਇੱਕ ਹੋਰ ਮਾਂ ਆਪਣੇ ਮਾਸੂਮ ਬੱਚੇ ਨੂੰ ਦੁੱਧ ਪਿਆਉਂਦਿਆਂ ਹੀ ਛੱਡ ਗਈ। ਕੁਝ ਦਿਨ ਪਹਿਲਾਂ ਵੀ ਇਹੋ ਜਿਹੀ ਘਟਨਾ ਦੇਖਣ ਨੂੰ ਮਿਲੀ ਸੀ। ਇਹ ਦੂਜੀ ਘਟਨਾ ਹੈ।
ਵੇਰੀਫਿਕੇਸ਼ਨ:
ਸੋਸ਼ਲ ਮੀਡੀਆ ਤੇ ਇਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬੱਚਾ ਆਪਣੀ ਮ੍ਰਿਤਕ ਮਾਂ ਨਾਲ ਲਿਪਟ ਕੇ ਦੁੱਧ ਪੀਂਦਾ ਹੋਇਆ ਦਿਖਾਈ ਦੇ ਰਿਹਾ ਹੈ। ਵਾਇਰਲ ਤਸਵੀਰ ਨੂੰ ਪਲਾਇਨ ਕਰ ਰਹੇ ਮਜ਼ਦੂਰਾਂ ਦੇ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਕੁਲਵੰਤ ਸਿੰਘ ਮੁਹਾਲੀ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਹੋਇਆਂ ਲਿਖਿਆ, ਰੇਲਵੇ ਸਟੇਸ਼ਨ ਤੇ ਇੱਕ ਹੋਰ ਮਾਂ ਆਪਣੇ ਮਾਸੂਮ ਬੱਚੇ ਨੂੰ ਦੁੱਧ ਪਿਆਉਂਦਿਆਂ ਹੀ ਛੱਡ ਗਈ। ਕੁਝ ਦਿਨ ਪਹਿਲਾਂ ਵੀ ਇਹੋ ਜਿਹੀ ਘਟਨਾ ਦੇਖਣ ਨੂੰ ਮਿਲੀ ਸੀ। ਇਹ ਦੂਜੀ ਘਟਨਾ ਹੈ। ਤੁਸੀਂ ਇਸ ਪੋਸਟ ਦਾ ਆਰਕਾਈਵ ਲਿੰਕ ਇਥੇ ਕਲਿੱਕ ਕਰਕੇ ਦੇਖ ਸਕਦੇ ਹੋ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਉੱਤੇ ਇਸ ਤਸਕਰ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਬਿਹਾਰ ਦੇ ਮੁਜ਼ੱਫਰਪੁਰ ਰੇਲਵੇ ਸਟੇਸ਼ਨ ਤੋਂ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਇੱਕ ਮਾਸੂਮ ਬੱਚਾ ਆਪਣੀ ਮ੍ਰਿਤਕ ਮਾਂ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।
ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨਾਮਵਰ ਮੀਡੀਆ ਏਜੰਸੀ ਇੰਡੀਆ ਟੂਡੇ ਵਿੱਚ 25 ਮਈ,2017 ਨੂੰ ਪ੍ਰਕਾਸ਼ਿਤ ਇੱਕ ਲੇਖ ਵਿੱਚ ਮਿਲੀ। ਇੰਡੀਆ ਟੂਡੇ ਦੀ ਰਿਪੋਰਟ ਦੇ ਮੁਤਾਬਕ ਇਹ ਤਸਵੀਰ ਮੱਧ ਪ੍ਰਦੇਸ਼ ਦੇ ਦਮੋਹ ਜ਼ਿਲੇ ਦੀ ਹੈ ਜਿੱਥੇ ਰੇਲਵੇ ਟਰੈਕ ਦੇ ਨੇੜੇ ਇੱਕ ਬੱਚਾ ਆਪਣੀ ਮ੍ਰਿਤਕ ਮਾਂ ਨਾਲ ਲਿਪਟ ਕੇ ਦੁੱਧ ਪੀਣ ਦੀ ਕੋਸ਼ਿਸ਼ ਕਰ ਰਿਹਾ ਹੈ।
ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਨਾਮਵਰ ਮੀਡੀਆ ਏਜੰਸੀ ਨਿਊਜ਼ ਨੇਸ਼ਨ ਦੀ ਵੀਡੀਓ ਰਿਪੋਰਟ ਮਿਲੀ ਜਿਸ ਵਿੱਚ ਵਾਇਰਲ ਹੋ ਰਹੀ ਤਸਵੀਰ ਦੇ ਬਾਰੇ ਵਿੱਚ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੋਈ ਸੀ। 25 ਮਈ,2017 ਨੂੰ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਕ ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਤੋਂ ਦਿਲ ਦਹਿਲਾਉਣ ਵਾਲੀ ਤਸਵੀਰ ਸਾਹਮਣੇ ਆਈ ਹੈ ਜਿੱਥੇ ਰੇਲਵੇ ਟਰੈਕ ਦੇ ਕੋਲ ਇੱਕ ਬੱਚਾ ਆਪਣੀ ਮ੍ਰਿਤਕ ਮਾਂ ਦਾ ਦੁੱਧ ਪੀਣ ਦੀ ਕੋਸ਼ਿਸ਼ ਕਰ ਰਿਹਾ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦਾ ਸਬੰਧ 2017 ਵਿੱਚ ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਵਿੱਚ ਹੋਈ ਘਟਨਾ ਨਾਲ ਹੈ। ਤਸਵੀਰ ਦਾ ਲਾਕਡਾਊਨ ਅਤੇ ਪਲਾਇਨ ਕਰ ਰਹੇ ਮਜ਼ਦੂਰਾਂ ਨਾਲ ਕੋਈ ਸੰਬੰਧ ਨਹੀਂ ਹੈ।
ਟੂਲਜ਼ ਵਰਤੇ:
- ਗੂਗਲ ਰਿਵਰਸ ਇਮੇਜ ਸਰਚ
- ਫੇਸਬੁੱਕ ਸਰਚ
- ਮੀਡੀਆ ਰਿਪੋਰਟ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.