ਸ਼ਨੀਵਾਰ, ਅਪ੍ਰੈਲ 20, 2024
ਸ਼ਨੀਵਾਰ, ਅਪ੍ਰੈਲ 20, 2024

HomeFact Checkਕੀ ਟਿਕਟਾਕ ਦੇ ਫਾਊਂਡਰ ਨੇ ਭਾਰਤੀ ਯੂਜ਼ਰਾਂ ਖਿਲਾਫ ਦਿੱਤਾ ਇਹ ਬਿਆਨ?

ਕੀ ਟਿਕਟਾਕ ਦੇ ਫਾਊਂਡਰ ਨੇ ਭਾਰਤੀ ਯੂਜ਼ਰਾਂ ਖਿਲਾਫ ਦਿੱਤਾ ਇਹ ਬਿਆਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਕਲੇਮ:

ਟਿਕਟਾਕ ਦੇ ਫਾਊਂਡਰ ਯਹਾਂਗ ਯਿਮਿੰਗ ਨੇ ਕਿਹਾ ਕਿ ਉਨ੍ਹਾਂ ਨੇ ਟਿਕਟਾਕ ਵਿਹਲੇ ਅਤੇ ਬੇਰੁਜ਼ਗਾਰ ਲੋਕਾਂ ਦੇ ਲਈ ਬਣਾਈ ਸੀ ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਭਾਰਤ ਵਿੱਚ ਇਸ ਤਰ੍ਹਾਂ ਦੇ ਲੋਕ ਸਭ ਤੋਂ ਵੱਧ ਹੋਣਗੇ।

Tiktok founder statement on India - newschecker.in

ਵੇਰੀਫਿਕੇਸ਼ਨ:

ਭਾਰਤ ਸਰਕਾਰ ਦੁਆਰਾ 59 ਚੀਨੀ ਐਪ ਦੇ ਉੱਤੇ ਬੈਨ ਲਗਾਉਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਵੱਖ ਵੱਖ ਤਰ੍ਹਾਂ ਦੇ ਦਾਅਵੇ ਵਾਇਰਲ ਹੋ ਰਹੇ ਹਨ। 

ਇਸ ਵਿੱਚ ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਟਿਕਟਾਕ ਦੇ ਫਾਊਂਡਰ ਯਹਾਂਗ ਯਿਮਿੰਗ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ ਟਿਕਟਾਕ ਵਿਹਲੇ ਅਤੇ ਬੇਰੁਜ਼ਗਾਰ ਲੋਕਾਂ ਦੇ ਲਈ ਬਣਾਈ ਸੀ ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਭਾਰਤ ਵਿੱਚ ਇਸ ਤਰ੍ਹਾਂ ਦੇ ਲੋਕ ਸਭ ਤੋਂ ਵੱਧ ਹੋਣਗੇ।

Tiktok founder statement on India - newschecker.in

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਖਾਸ ਤੌਰ ਤੋਂ ਸ਼ੇਅਰ ਚੈਟ ਦੇ ਉੱਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਕਈ ਹੋਰਨਾਂ ਭਾਸ਼ਾਵਾਂ ਦੇ ਵਿੱਚ ਵੀ ਇਸ ਪੋਸਟ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਤੁਸੀਂ ਨੀਚੇ ਕੁਝ ਟਵੀਟ ਦੇ ਸਕ੍ਰੀਨ ਸ਼ਾਟ ਦੇਖ ਸਕਦੇ ਹੋ।

Tiktok founder statement on India - newschecker.in

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਪੋਸਟ ਦੀ ਜਾਂਚ ਸ਼ੁਰੂ ਕੀਤੀ ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਤੇ ਕੁਝ ਕੀਵਰਡਸ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।

Tiktok founder statement on India - newschecker.in

ਹਾਲਾਂਕਿ, ਸਰਚ ਦੇ ਦੌਰਾਨ ਸਾਨੂੰ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ ਜਿਸ ਤੋਂ ਸਪੱਸ਼ਟ ਹੋ ਸਕੇ ਕਿ ਟਿਕਟਾਕ ਦੇ ਫਾਊਂਡਰ ਯਹਾਂਗ ਯਿਮਿੰਗ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਦਿੱਤਾ ਹੈ। ਗੌਰਤਲਬ ਹੈ ਕਿ ਜੇਕਰ ਯਹਾਂਗ ਯਿਮਿੰਗ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਦਿੱਤਾ ਹੁੰਦਾ ਤਾਂ ਇਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਪ੍ਰਕਾਸ਼ਿਤ ਹੁੰਦੀ।

ਇਸ ਦੇ ਨਾਲ ਹੀ ਸਾਨੂੰ ਸ਼ੱਕ ਹੋਇਆ ਕਿ ਜੇਕਰ ਟਿਕਟਾਕ ਦੇ ਫਾਊਂਡਰ ਯਹਾਂਗ ਯਿਮਿੰਗ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਦਿੱਤਾ ਹੁੰਦਾ ਤਾਂ ਇਸ ਨੂੰ ਲੈ ਕੇ ਕਾਫੀ ਬਵਾਲ ਹੋਣਾ ਸੀ।

ਹੁਣ ਅਸੀਂ ਵਾਇਰਲ ਪੋਸਟ ਨੂੰ ਲੈ ਕੇ ਟਿਕਟਾਕ ਦੇ ਅਧਿਕਾਰੀਕ ਇੰਸਟਾਗਰਾਮਟਵਿੱਟਰ ਅਤੇ ਵੈੱਬਸਾਈਟ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਟਿਕਟਾਕ ਦੇ ਫਾਊਂਡਰ ਯਹਾਂਗ ਯਿਮਿੰਗ ਦਾ ਇਸ ਤਰ੍ਹਾਂ ਦਾ ਕੋਈ ਇੰਟਰਵਿਊ ਨਹੀਂ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਇਹ ਬਿਆਨ ਦਿੱਤਾ ਹੋਵੇ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਟਿਕਟਾਕ ਦੇ ਫਾਊਂਡਰ ਯਹਾਂਗ ਯਿਮਿੰਗ ਨੇ ਭਾਰਤੀ ਯੂਜ਼ਰਾਂ ਦੇ ਖਿਲਾਫ ਇਸ ਤਰ੍ਹਾਂ ਦਾ ਕੋਈ ਵੀ ਬਿਆਨ ਨਹੀਂ ਦਿੱਤਾ ਹੈ।

ਟੂਲਜ਼ ਵਰਤੇ:  

  • ਗੂਗਲ ਸਰਚ
  • ਮੀਡੀਆ ਰਿਪੋਰਟ
  • ਟਵਿੱਟਰ ਸਰਚ 

ਰਿਜ਼ਲਟ – ਗੁੰਮਰਾਹਕੁੰਨ ਦਾਅਵਾ      

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular