ਸ਼ਨੀਵਾਰ, ਅਪ੍ਰੈਲ 27, 2024
ਸ਼ਨੀਵਾਰ, ਅਪ੍ਰੈਲ 27, 2024

HomeFact Checkਮਹਿਲਾ ਭਾਰਤੀ ਹਾਕੀ ਟੀਮ ਨੇ ਹਾਲ ਹੀ ਵਿੱਚ ਆਸਟ੍ਰੇਲੀਆ ਨੂੰ ਹਰਾਇਆ?

ਮਹਿਲਾ ਭਾਰਤੀ ਹਾਕੀ ਟੀਮ ਨੇ ਹਾਲ ਹੀ ਵਿੱਚ ਆਸਟ੍ਰੇਲੀਆ ਨੂੰ ਹਰਾਇਆ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਟੋਕੀਓ ਵਿੱਚ ਲੜਕੀਆਂ ਦੀ ਭਾਰਤੀ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ ਹਰਾਇਆ ਪਰ ਲੜਕੀਆਂ ਦੀ ਕੋਈ ਹੌਸਲਾ ਅਫ਼ਜ਼ਾਈ ਨਹੀਂ ਕਰ ਰਿਹਾ

Fact
ਇਹ ਤਸਵੀਰਾਂ ਟੋਕੀਓ ਓਲੰਪਿਕ 2020 ਦੀਆਂ ਹਨ ਜਿਥੇ ਕੁਆਰਟਰ ਫਾਈਨਲ ਮੁਕਾਬਲੇ ਵਿਚ ਮਹਿਲਾ ਭਾਰਤੀ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ 1-0 ਨਾਲ ਹਰਾਇਆ ਸੀ।

ਐਤਵਾਰ ਨੂੰ ਖੇਡੇ ਗਏ ਵਲਰਡ ਕੱਪ ਦੇ ਫਾਈਨਲ ਮੈਚ ਵਿੱਚ ਆਸਟ੍ਰੇਲੀਆ 6ਵੀਂ ਵਾਰ ਵਰਲਡ ਚੈਂਪੀਅਨ ਬਣਿਆ ਆਸਟ੍ਰੇਲੀਆ। ਨਰੇਂਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਮੈਚ ਵਿੱਚ ਆਸਟ੍ਰੇਲੀਆ ਨੇ ਇਤਿਹਾਸ ਰਚਦਿਆਂ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ। ਇੰਡਿਆ ਦੀ ਟੀਮ ਨੇ ਆਸਟ੍ਰੇਲੀਆ ਨੂੰ 241 ਦੌੜਾਂ ਦਾ ਟੀਚਾ ਦਿੱਤਾ ਸੀ।

ਇਸ ਦੌਰਾਨ ਭਾਰਤੀ ਮਹਿਲਾ ਹਾਕੀ ਟੀਮ ਦੀ ਜਸ਼ਨ ਮਨਾਉਂਦਿਆਂ ਦੀ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਆਸਟ੍ਰੇਲੀਆ ਦੀ ਟੀਮ ਨੂੰ ਟੋਕੀਓ ਵਿਚ ਕਰਾਰੀ ਹਾਰ ਦਿੱਤੀ ਪਰ ਲੜਕੀਆਂ ਦੀ ਕੋਈ ਹੌਸਲਾ ਅਫ਼ਜ਼ਾਈ ਨਹੀਂ ਕਰ ਰਿਹਾ।

ਫੇਸਬੁੱਕ ਪੇਜ ਹਰਦੀਪ ਭੁੱਲਰ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਕ੍ਰਿਕੇਟ ਟੀਮ ਹਾਰ ਗਈ ਤਾਂ ਮਾਤਮ ਛਾ ਗਿਆ। ਓਧਰ ਜਪਾਨ ਦੇ ਟੋਕੀਓ ਸ਼ਹਿਰ ਵਿੱਚ ਭਾਰਤੀ ਹਾਕੀ ਟੀਮ ਲੜਕੀਆਂ ਨੇ ਆਸਟਰੇਲੀਆ ਨੂੰ ਹਰਾਇਆ ਹੈ ਉਨ੍ਹਾਂ ਲੜਕੀਆਂ ਦਾ ਕੋਈ ਹੌਸਲਾ ਅਫ਼ਜ਼ਾਈ ਨਹੀਂ ਕਰ ਰਿਹਾ।’

ਮਹਿਲਾ ਭਾਰਤੀ ਹਾਕੀ ਟੀਮ ਨੇ ਹਾਲ ਹੀ ਵਿੱਚ ਆਸਟ੍ਰੇਲੀਆ ਨੂੰ ਹਰਾਇਆ?

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ ਅਤੇ ਇਨ੍ਹਾਂ ਤਸਵੀਰਾਂ ਨੂੰ ਰਿਵਰਸ ਇਮੇਜ ਸਰਚ ਕੀਤਾ। ਸਾਨੂੰ ਇਹ ਤਸਵੀਰ 2 ਅਗਸਤ 2021 ਨੂੰ ‘The Gaurdian’ ਦੁਆਰਾ ਪ੍ਰਕਾਸ਼ਿਤ ਖਬਰ ਦੇ ਵਿੱਚ ਅਪਲੋਡ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਇਸ ਖਬਰ ਦੇ ਮੁਤਾਬਕ ਭਾਰਤੀ ਮਹਿਲਾ ਹਾਕੀ ਟੀਮ ਨੇ ਓਲੰਪਿਕ 2021 ਦੇ ਕੁਆਰਟਰ ਫਾਈਨਲ ਮੁਕਾਬਲੇ ਵਿਚ ਆਸਟ੍ਰੇਲੀਆ ਦੀ ਟੀਮ ਨੂੰ 1-0 ਨਾਲ ਹਰਾਇਆ।

ਮਹਿਲਾ ਭਾਰਤੀ ਹਾਕੀ ਟੀਮ ਨੇ ਹਾਲ ਹੀ ਵਿੱਚ ਆਸਟ੍ਰੇਲੀਆ ਨੂੰ ਹਰਾਇਆ?

ਇਸ ਦੇ ਨਾਲ ਹੀ ਸਾਨੂੰ ਇਸ ਮੈਚ ਦੀਆਂ ਕਈ ਤਸਵੀਰਾਂ Yahoo News ਦੀ ਖਬਰ ਦੁਆਰਾ ਸਾਂਝੀ ਮਿਲੀ। ਗੌਰਤਲਬ ਹੈ ਕਿ ਟੋਕੀਓ 2020 ਓਲਿੰਪਿਕ 23 ਜੁਲਾਈ – 8 ਅਗਸਤ ਤਕ ਹੋਈ ਸੀ।

ਓਲਿੰਪਿਕ ਨੇ ਆਪਣੇ ਅਧਿਕਾਰਿਕ ਟਵੀਟਰ ਅਕਾਊਂਟ (ਹੁਣ ਐਕਸ) ਤੇ ਇਸ ਮੈਚ ਦੇ ਆਖ਼ਿਰੀ ਪਲਾਂ ਨੂੰ ਸ਼ੇਅਰ ਕੀਤਾ ਸੀ।

Conclusion

ਕੁੱਲ ਮਿਲਾ ਕੇ ਇਹ ਸਪਸ਼ਟ ਹੈ ਕਿ ਸੋਸ਼ਲ ਮੀਡਿਆ ਤੇ ਹਾਲੀਆ ਦੱਸਕੇ ਵਾਇਰਲ ਹੋ ਰਹੀਆਂ ਤਸਵੀਰਾਂ ਹਾਲੀਆ ਨਹੀਂ ਹਨ। ਇਹ ਤਸਵੀਰਾਂ ਟੋਕੀਓ ਓਲੰਪਿਕ 2020 ਦੀਆਂ ਹਨ ਜਿਥੇ ਕੁਆਰਟਰ ਫਾਈਨਲ ਮੁਕਾਬਲੇ ਵਿਚ ਮਹਿਲਾ ਭਾਰਤੀ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ 1-0 ਨਾਲ ਹਰਾਇਆ ਸੀ।

Result: Missing Context

Our Sources

Media report published by The Guardian
Media report published by Yahoo News

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular