ਸੋਮਵਾਰ, ਅਕਤੂਬਰ 14, 2024
ਸੋਮਵਾਰ, ਅਕਤੂਬਰ 14, 2024

HomeFact Checkਕੀ ਟੋਲ ਬੂਥ ਤੇ 12 ਘੰਟੇ ਦੀ ਪਰਚੀ ਮੰਗ ਕੇ 12 ਘੰਟੇ...

ਕੀ ਟੋਲ ਬੂਥ ਤੇ 12 ਘੰਟੇ ਦੀ ਪਰਚੀ ਮੰਗ ਕੇ 12 ਘੰਟੇ ਤੱਕ ਬਿਨਾਂ ਟੋਲ ਟੈਕਸ ਦਿੱਤੇ ਯਾਤਰਾ ਕੀਤੀ ਜਾ ਸਕਦੀ ਹੈ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਟਿੰਗ ਨੂੰ ਸ਼ੇਅਰ ਕਰ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਟੌਲ ਬੂਥ ਤੇ 12 ਘੰਟੇ ਦੀ ਪਰਚੀ ਮੰਗ ਕੇ 12 ਘੰਟੇ ਤੱਕ ਬਿਨਾਂ ਟੋਲ ਟੈਕਸ ਦਿੱਤੇ ਯਾਤਰਾ ਕੀਤੀ ਜਾ ਸਕਦੀ ਹੈ।

ਟੋਲ ਟੈਕਸ ਭਾਰਤ ਸਰਕਾਰ ਦੁਆਰਾ ਲਿਆ ਜਾਣ ਵਾਲਾ ਅਜਿਹਾ ਟੈਕਸ ਹੈ ਜਿਸ ਨੂੰ ਸੜਕ ਤੇ ਚੱਲ ਰਹੇ ਹਰ ਚਾਲਕ ਨੂੰ ਦੇਣਾ ਪੈਂਦਾ ਹੈ। ਪੈਸੇਂਜਰ ਕਾਰ ਯੂਨਿਟ ਦੀ ਸ਼੍ਰੇਣੀ ਵਿੱਚ ਆਉਣ ਵਾਲੇ ਵਹੀਕਲਾਂ ਨੂੰ ਟੋਲ ਟੈਕਸ ਨਹੀਂ ਦੇਣਾ ਪੈਂਦਾ। ਹਾਲਾਂਕਿ ਭਾਰਤੀ ਰਾਸ਼ਟਰੀ ਰਾਜਮਾਰਗ ਇਸ ਸੰਬੰਧ ਵਿਚ ਸਮੇਂ ਸਮੇਂ ਤੇ ਬਦਲਾਅ ਕਰਦਾ ਰਹਿੰਦਾ ਹੈ।

ਇਸੇ ਕੜੀ ਤਹਿਤ ਅਖ਼ਬਾਰ ਦੀ ਕਟਿੰਗ ਨੂੰ ਸ਼ੇਅਰ ਕਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਟੋਲ ਬੂਥ ਤੇ 12 ਘੰਟੇ ਦੀ ਪਰਚੀ ਮੰਗ ਕੇ 12 ਘੰਟੇ ਤੱਕ ਬਿਨਾਂ ਟੋਲ ਟੈਕਸ ਦਿੱਤੇ ਯਾਤਰਾ ਕੀਤੀ ਜਾ ਸਕਦੀ ਹੈ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।

ਟੋਲ ਬੂਥ ਤੇ 12 ਘੰਟੇ ਦੀ ਪਰਚੀ ਮੰਗ ਕੇ 12 ਘੰਟੇ ਤੱਕ ਬਿਨਾਂ ਟੋਲ ਟੈਕਸ ਦਿੱਤੇ ਯਾਤਰਾ ਕੀਤੀ ਜਾ ਸਕਦੀ ਹੈ

ਅਸੀਂ ਪਾਇਆ ਕਿ ਪਿਛਲੇ ਕਈ ਸਾਲਾਂ ਤੋਂ ਇਸ ਦਾਅਵੇ ਨੂੰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

ਟੋਲ ਬੂਥ ਤੇ 12 ਘੰਟੇ ਦੀ ਪਰਚੀ ਮੰਗ ਕੇ 12 ਘੰਟੇ ਤੱਕ ਬਿਨਾਂ ਟੋਲ ਟੈਕਸ ਦਿੱਤੇ ਯਾਤਰਾ ਕੀਤੀ ਜਾ ਸਕਦੀ ਹੈ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਦਾਅਵੇ ਨੂੰ ਖੰਗਾਲਿਆ ਪਰ ਇਸ ਦੌਰਾਨ ਸਾਨੂੰ ਕੋਈ ਠੋਸ ਜਾਣਕਾਰੀ ਨਹੀਂ ਮਿਲੀ।

ਇਸ ਤੋਂ ਬਾਅਦ ਅਸੀਂ ਟੋਲ ਬੂਥ ਤੇ 12 ਘੰਟੇ ਦੀ ਪਰਚੀ ਮੰਗ ਕੇ 12 ਘੰਟੇ ਤੱਕ ਬਿਨਾਂ ਟੋਲ ਟੈਕਸ ਕੀ ਬੋਰਡ ਨੂੰ ਗੂਗਲ ਤੇ ਲੱਭਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? 

ਇਸ ਦੌਰਾਨ ਸਾਨੂੰ ਦੈਨਿਕ ਭਾਸਕਰ , ਅਮਰ ਉਜਾਲਾ ਸਮੇਤ ਕਈ ਹੋਰ ਮੀਡੀਆ ਸੰਸਥਾਨਾਂ ਦੁਆਰਾ ਪ੍ਰਕਾਸ਼ਿਤ ਕਈ ਪੁਰਾਣੇ ਲੇਖ ਮਿਲੇ ਜਿਸ ਵਿੱਚ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਵਾਇਰਲ ਹੋ ਰਿਹਾ ਦਾਅਵਾ ਗ਼ਲਤ ਕਿਉਂਕਿ ਜਦੋਂ ਵੀ ਕੋਈ ਵਿਅਕਤੀ ਟੋਲ ਬੂਥ ਪਾਰ ਕਰਦਾ ਹੈ ਉਦੋਂ ਹੀ ਟੋਲ ਪਰਚੀ ਦੀ ਵੈਲੀਡਿਟੀ ਖ਼ਤਮ ਹੋ ਜਾਂਦੀ ਹੈ। ਇਸ ਦੇ ਨਾਲ ਸਾਨੂੰ ਇਹ ਜਾਣਕਾਰੀ ਵੀ ਮਿਲੀ ਕਿ ਇਹ ਦਾਅਵਾ ਪਿਛਲੇ ਕਈ ਸਾਲਾਂ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।

ਅਮਰ ਉਜਾਲਾ ਦੁਆਰਾ ਪ੍ਰਕਾਸ਼ਿਤ ਲੇਖ ਵਿੱਚ ਸਾਨੂੰ Ministry of Road Transport and Highways ਦੁਆਰਾ ਸਤੰਬਰ ਨੂੰ ਸ਼ੇਅਰ ਕੀਤਾ ਗਿਆ ਇੱਕ ਟਵੀਟ ਮਿਲਿਆ ਜਿਸ ਵਿਚ ਵਾਇਰਲ ਦਾਅਵੇ ਨੂੰ ਗਲਤ ਦੱਸਦੇ ਹੋਏ ਸਪੱਸ਼ਟੀਕਰਨ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸਾਨੂੰ ਪੀਆਈਬੀ ਦੁਆਰਾ ਹਾਲ ਹੀ ਵਿੱਚ ਕੀਤਾ ਗਿਆ ਟਵੀਟ ਵੀ ਮਿਲਿਆ। ਹਾਲਾਂਕਿ ਅਸੀਂ ਆਪਣੀ ਸਰਚ ਦੇ ਦੌਰਾਨ ਵਾਇਰਲ ਹੋ ਰਹੀ ਅਖਬਾਰ ਦੀ ਕਲਿਪਿੰਗ ਦਾ ਅਸਲ ਸਰੋਤ ਨਹੀਂ ਲੱਭ ਸਕੇ ਹਾਂ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਵਾਇਰਲ ਹੋ ਰਿਹਾ ਦਾਅਵਾ 2017 ਤੋਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ।

Result: False

Our Sources

Tweet by PIB Fact check on August 21, 2022
Tweet by Ministry of Road Transport and Highways on December 28, 2018

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular