ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਪੱਤਰਕਾਰ ਪ੍ਰੱਗਿਆ ਮਿਸ਼ਰਾ ਦੇ ਕਤਲ ਦੀ ਖਬਰ ਵਾਇਰਲ ਹੋਈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਨੇਪਾਲੀ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਆਲੋਚਨਾ?
ਸੋਸ਼ਲ ਮੀਡੀਆ ਤੇ ਨੇਪਾਲੀ ਸੰਸਦ ਦੇ ਨਾਮ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੇਪਾਲ ਦੀ ਸੰਸਦ ਦੇ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਗਈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇਕ ਮੈਂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦੇ ਹੋਏ ਸੁਣਿਆ ਜਾ ਸਕਦਾ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਦਾ ਨੇਪਾਲ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਵੀਡੀਓ ਅਸਲ ਵਿਚ ਹਿਮਾਚਲ ਤੋਂ ਕਾਂਗਰਸ ਵਿਧਾਇਕ ਜਗਤ ਸਿੰਘ ਨੇਗੀ ਦਾ ਹੈ ਜਿਨ੍ਹਾਂ ਨੇ ਬਜਟ ਸੈਸ਼ਨ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਸੀ।

ਪੱਤਰਕਾਰ ਪ੍ਰੱਗਿਆ ਮਿਸ਼ਰਾ ਦਾ ਦਿਨ ਦਿਹਾੜੇ ਕੀਤਾ ਗਿਆ ਕਤਲ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੁੰਭ ਮੇਲੇ ਨੂੰ ਬੇਬਾਕੀ ਨਾਲ ਕਵਰ ਕਰਨ ਵਾਲੀ ਪੱਤਰਕਾਰ ਪ੍ਰੱਗਿਆ ਮਿਸ਼ਰਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ। ਵਾਇਰਲ ਵੀਡੀਓ ਵਿੱਚ ਇੱਕ ਵਿਅਕਤੀ ਇਕ ਔਰਤ ਨੂੰ ਚਾਕੂਆਂ ਦੇ ਨਾਲ ਕਤਲ ਕਰਦੇ ਹੋਏ ਦੇਖਿਆ ਜਾ ਸਕਦਾ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਪੱਤਰਕਾਰ ਪ੍ਰਗਿਆ ਮਿਸ਼ਰਾ ਬਿਲਕੁੱਲ ਠੀਕ ਹਨ ਅਤੇ ਉਨ੍ਹਾਂ ਦਾ ਇਸ ਖ਼ਬਰ ਨਾਲ ਕੋਈ ਸਬੰਧ ਨਹੀਂ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਕੋਰੋਨਾ ਵਾਇਰਸ ਕਾਰਨ ਗੁਜਰਾਤ ਦੇ ਹਸਪਤਾਲਾਂ ਵਿੱਚ ਹੋਏ ਇਹ ਹਾਲਾਤ?
ਸੋਸ਼ਲ ਮੀਡੀਆ ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬੈੱਡ ਦੇ ਉੱਤੇ ਤਿੰਨ ਮਰੀਜ਼ਾਂ ਨੂੰ ਪਏ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਗੁਜਰਾਤ ਦੇ ਹਸਪਤਾਲ ਦੀ ਹੈ ਜਿਥੇ ਕੋਰੋਨਾ ਵਾਇਰਸ ਕਾਰਨ ਮਰੀਜ਼ਾਂ ਨੂੰ ਬੈੱਡ ਨਹੀਂ ਮਿਲ ਰਹੇ ਹਨ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਗੁਜਰਾਤ ਦੀ ਨਹੀਂ ਸਗੋਂ ਨਾਗਪੁਰ ਦੇ ਇੱਕ ਹਸਪਤਾਲ ਦੀ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਆਕਸੀਜਨ ਸਿਲੰਡਰ ਫੜ ਜ਼ਮੀਨ ਤੇ ਬੈਠੀ ਰਹੀ ਬਜ਼ੁਰਗ ਔਰਤ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬਜ਼ੁਰਗ ਔਰਤ ਆਕਸੀਜਨ ਮਾਸਕ ਪਾ ਕੇ ਜ਼ਮੀਨ ਤੇ ਬੈਠੇ ਦਿਖਾਈ ਦੇ ਸਕਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਕੋਰੋਨਾ ਵਾਇਰਸ ਨਾਲ ਜੋੜਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਯੂਜ਼ਰ ਸਰਬਜੀਤ ਸਿੰਘ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ,”ਭਾਰਤ ਨੂੰ ਆਤਮ- ਨਿਰਭਰ ਭਾਰਤ ਦਿਖਾਉਂਦੀ ਇਕ ਸੁੰਦਰ ਤਸਵੀਰ। ਜਿੰਨੀ ਜਲਦੀ ਅਸੀ ਸਰਕਾਰ ਦੀ ਅਸਲੀਅਤ ਸਮਝਣਗੇ ਉਨੀ ਛੇਤੀ ਹੀ ਸਾਡਾ ਅਤੇ ਦੇਸ਼ ਦਾ ਭਲਾ ਹੋਵੇਗਾ।” ਸੋਸ਼ਲ ਮੀਡੀਆ ਤੇ ਇਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬਜ਼ੁਰਗ ਔਰਤ ਆਕਸੀਜਨ ਮਾਸਕ ਪਾ ਕੇ ਜ਼ਮੀਨ ਤੇ ਬੈਠੇ ਦਿਖਾਈ ਦੇ ਸਕਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਕੋਰੋਨਾ ਵਾਇਰਸ ਨਾਲ ਜੋੜਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?

ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਦੇ 150 ਡਾਕਟਰ ਨਿਕਲੇ ਕੋਰੋਨਾ ਪਾਜ਼ੀਟਿਵ?
ਸੋਸ਼ਲ ਮੀਡੀਆ ਤੇ ਖਬਰ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਸੈਕਟਰ 16, ਚੰਡੀਗਡ਼੍ਹ ਦੇ ਡਾਕਟਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਬੰਦ ਕਰ ਦਿੱਤਾ ਗਿਆ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਫ਼ਰਜ਼ੀ ਹੈ। ਸਰਕਾਰੀ ਹਸਪਤਾਲ, ਸੈਕਟਰ 16 ਪੂਰੀ ਤਰ੍ਹਾਂ ਦੇ ਨਾਲ ਖੁੱਲ੍ਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044