Claim
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸੀ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦੇ ਨੇਤਾ ਅਤੇ ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਬਿਆਨ ਦਿੰਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਫਗਵਾੜਾ ਨਗਰ ਨਿਗਮ ਚੋਣਾਂ ਹਾਰਨ ਤੋਂ ਬਾਅਦ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਬਿਆਨ ਦਿੱਤਾ।
ਫੇਸਬੁੱਕ ਪੇਜ ‘ਆਮ ਆਦਮੀ ਪਾਰਟੀ ਗੁਰਦਾਸਪੁਰ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ, ‘ਤ੍ਰਿਪਤ ਨੇ ਪ੍ਰਤਾਪ ਦਾ ਪਾ ਦਿੱਤਾ ਖਿਲਾਰਾ’

Fact
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਕਰਦਿਆਂ ਸਭ ਤੋਂ ਪਹਿਲਾਂ ਯੂ ਟਿਊਬ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਮੀਡਿਆ ਅਦਾਰਾ ‘ਦੈਨਿਕ ਸਵੇਰਾ’ ਦੁਆਰਾ ਅਗਸਤ 22, 2019 ਨੂੰ ਅਪਲੋਡ ਮਿਲੀ। ਵੀਡੀਓ ‘ਚ 1 ਮਿੰਟ 59 ਸੈਕਿੰਡ ਤੇ ਵਾਇਰਲ ਹੋ ਰਹੇ ਬਿਆਨ ਨੂੰ ਸੁਣਿਆ ਜਾ ਸਕਦਾ ਹੈ। ਰਿਪੋਰਟਰ ਦੁਆਰਾ ਸਵਾਲ ਪੁੱਛਣ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ਵਿੱਚ ਪ੍ਰਤਾਪ ਸਿੰਘ ਬਾਜਵਾ ਨੂੰ ਰਾਜ ਸਭਾ ਦੇ ਵਿੱਚ ਆਵਾਜ਼ ਚੁੱਕਣੀ ਚਾਹੀਦੀ ਸੀ ਅਤੇ ਉਹ ਆਪਣੀ ਡਿਊਟੀ ਵਿੱਚ ਫੇਲ ਹੋਏ।
ਸਾਨੂੰ ਇਹ ਵੀਡੀਓ ਦੈਨਿਕ ਸਵੇਰਾ ਦੁਆਰਾ ਆਪਣੇ ਅਧਿਕਾਰਿਕ ਫੇਸਬੁੱਕ ਪੇਜ ਤੇ ਵੀ ਅਪਲੋਡ ਮਿਲੀ।
ਅਸੀਂ ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਸਰਚ ਕੀਤਾ ਕੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਹਾਲ ਹੀ ਵਿੱਚ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਕੋਈ ਬਿਆਨ ਦਿੱਤਾ। ਆਪਣੀ ਸਰਚ ਦੇ ਦੌਰਾਨ ਸਾਨੂੰ ਅਜਿਹਾ ਕੋਈ ਵੀ ਬਿਆਨ ਨਹੀਂ ਮਿਲਿਆ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ 5 ਸਾਲ ਪੁਰਾਣੀ ਹੈ। ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Sources
Video uploaded by Dainiv Savera, Dated August 22, 2019
Self Analysis