ਸ਼ੁੱਕਰਵਾਰ, ਅਪ੍ਰੈਲ 19, 2024
ਸ਼ੁੱਕਰਵਾਰ, ਅਪ੍ਰੈਲ 19, 2024

HomeFact Checkਹਰਿਆਣਾ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਦੌਰਾਨ ਜਖਮੀ ਹੋਏ ਕਿਸਾਨ ਦੀ ਹੈ...

ਹਰਿਆਣਾ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਦੌਰਾਨ ਜਖਮੀ ਹੋਏ ਕਿਸਾਨ ਦੀ ਹੈ ਇਹ ਵਾਇਰਲ ਤਸਵੀਰ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਹਰਿਆਣਾ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਦੌਰਾਨ ਜਖਮੀ ਹੋਏ ਕਿਸਾਨ ਦੀ ਤਸਵੀਰ

Fact
ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕਰਨ ਹੈ। ਵਾਇਰਲ ਹੋ ਰਹੀ ਤਸਵੀਰ ਜੁਲਾਈ 2019 ਦੀ ਹੈ ਜਦੋਂ ਦਿੱਲੀ ਦੇ ਮੁਖਰਿਜੀ ਨਗਰ ਵਿਖੇ ਸਿੱਖ ਡਰਾਈਵਰ ਅਤੇ ਪੁਲਿਸ ਵਾਲਿਆਂ ਦੇ ਵਿਚ ਝੜਪ ਹੋ ਗਈ ਸੀ।

ਘੱਟੋ-ਘੱਟ ਸਮਰਥਨ ਮੁੱਲ ’ਤੇ ਸੂਰਜਮੁਖੀ ਦੀ ਖਰੀਦ ਸ਼ੁਰੂ ਨਾ ਕਰਨ ’ਤੇ ਕਿਸਾਨਾਂ ਨੇ ਮੰਗਲਵਾਰ ਦੁਪਹਿਰ ਨੂੰ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ, ਜਿਸ ਕਾਰਨ ਦੂਰ-ਦੂਰ ਤੱਕ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਦੇ ਮੁਤਾਬਕ ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਦੇ ਹੁਕਮਾਂ ’ਤੇ ਸ਼ਾਮ ਸਵਾ ਸੱਤ ਵਜੇ ਪੁਲੀਸ ਨੇ ਧਰਨਕਾਰੀ ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਲਾਠੀਚਾਰਜ ਕਰ ਦਿੱਤਾ, ਜਿਸ ਕਾਰਨ ਧਰਨੇ ਵਾਲੀ ਥਾਂ ’ਤੇ ਭਗਦੜ ਮੱਚ ਗਈ। ਪੁਲੀਸ ਨੇ ਦਰਜਨਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਜ਼ਖ਼ਮੀ ਹੋ ਗਏ। ਪੁਲੀਸ ਨੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ

ਇਸ ਘਟਨਾ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ। ਅਜਿਹਾ ਹੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਜ਼ਖਮੀ ਲੋਕਾਂ ਦੀਆਂ ਤਸਵੀਰਾਂ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਇਸ ਪ੍ਰਦਰਸ਼ਨ ਦੌਰਾਨ ਜ਼ਖਮੀ ਹੋਏ ਕਿਸਾਨਾਂ ਦੀਆਂ ਹਨ। ਵਾਇਰਲ ਹੋ ਰਹੀ ਤਸਵੀਰ ਦੇ ਵਿਚ ਇਕ ਵਿਅਕਤੀ ਜ਼ਖਮੀ ਹਾਲਤ ਦੇ ਵਿਚ ਦੇਖਿਆ ਜਾ ਦਸਕਦਾ ਹੈ।

ਹਰਿਆਣਾ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਦੌਰਾਨ ਜਖਮੀ ਹੋਏ ਕਿਸਾਨ ਦੀ ਹੈ ਇਹ ਵਾਇਰਲ ਤਸਵੀਰ
Screengrab from Instagram post by @sakshimalik_official

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਸੋਸ਼ਲ ਮੀਡਿਆ ਤੇ ਵਾਇਰਲ ਤਸਵੀਰ ਨੂੰ ਖੰਗਾਲਿਆ। ਗੂਗਲ ਰਿਵਰਸ ਇਮੇਜ ਸਰਚ ਦੇ ਦੌਰਾਨ ਸਾਨੂੰ ਕਈ ਰਿਜ਼ਲਟ ਪ੍ਰਾਪਤ ਹੋਏ ਜਿਸ ਵਿੱਚ ਵਾਇਰਲ ਹੋ ਰਹੀ ਤਸਵੀਰ ਮਿਲੀ।

ਸਰਚ ਦੌਰਾਨ ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਜੂਨ 2019 ਦੀ ਹੈ ਜਦੋਂ ਦਿੱਲੀ ਦੇ ਮੁਖਰਿਜੀ ਨਗਰ ਵਿਖੇ ਸਿੱਖ ਡਰਾਈਵਰ ਅਤੇ ਪੁਲਿਸ ਵਾਲਿਆਂ ਦੇ ਵਿਚ ਝੜਪ ਹੋ ਗਈ ਸੀ। ਝੜਪ ਦੇ ਦੌਰਾਨ ਸਿੱਖ ਡਰਾਈਵਰ ਨੂੰ ਜ਼ਖਮੀ ਹਾਲਤ ਦੇ ਵਿਚ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਤੇ ਵਾਇਰਲ ਤਸਵੀਰ ਉਸ ਵੇਲੇ ਦੀ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਜ ਤਕ ਦੀ ਰਿਪੋਰਟ ਮੁਤਾਬਕ ਆਟੋ ਚਾਲਕ ਸਰਬਜੀਤ ਨੇ ਪੁਲਿਸ ਕਰਮਚਾਰੀਆਂ ਦੇ ਇਕ ਸਮੂਹ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਕਰਮੀਆਂ ਨੇ ਸਰਬਜੀਤ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕੀਤੀ। ਝੜਪ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਭਾਈਚਾਰੇ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਸ ਮਾਮਲੇ ਦੇ ਵਿੱਚ ਦੋਹਾਂ ਧਿਰਾਂ ਨੇ ਇਕ ਦੂਜੇ ਦੇ ਖਿਲਾਫ ਐਫਆਈਆਰ ਦਰਜ ਕੀਤੀਆਂ ਗਈਆਂ ਸਨ।

ਹਰਿਆਣਾ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਦੌਰਾਨ ਜਖਮੀ ਹੋਏ ਕਿਸਾਨ ਦੀ ਹੈ ਇਹ ਵਾਇਰਲ ਤਸਵੀਰ
Courtesy: Aaj Tak

NDTV ਦੁਆਰਾ 25 ਜੂਨ, 2019 ਨੂੰ ਪ੍ਰਕਾਸ਼ਿਤ ਲੇਖ ਦੇ ਮੁਤਾਬਕ, 16 ਜੁਲਾਈ 2019 ਨੂੰ ਦਿੱਲੀ ਦੇ ਮੁਖਰਜੀ ਨਗਰ ਇਲਾਕੇ ਵਿੱਚ ਕੁਝ ਪੁਲਿਸ ਮੁਲਾਜ਼ਮਾਂ ਅਤੇ ਇੱਕ ਸਿੱਖ ਟੈਂਪੂ ਡਰਾਈਵਰ ਵਿਚਕਾਰ ਝਗੜਾ ਹੋ ਗਿਆ। ਝੜਪ ਦੀਆਂ ਕੁਝ ਵਾਇਰਲ ਵੀਡੀਓਜ਼ ਵਿੱਚ, ਇੱਕ ਸਿੱਖ ਵਿਅਕਤੀ ਤਲਵਾਰ ਲੈ ਕੇ ਪੁਲਿਸ ਦੇ ਪਿੱਛੇ ਭੱਜਦਾ ਦੇਖਿਆ ਜਾ ਸਕਦਾ ਹੈ ਜਦਕਿ ਦੂਜੀ ਵੀਡੀਓ ਵਿੱਚ ਕੁਝ ਪੁਲਿਸ ਵਾਲੇ ਵਿਅਕਤੀ ਨੂੰ ਲਾਠੀਆਂ ਨਾਲ ਕੁੱਟਦੇ ਦਿਖਾਈ ਦੇ ਰਹੇ ਹਨ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਦਿੱਲੀ ਪੁਲਿਸ ਨੇ ਦੋ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਸੀ।

ਇਸ ਟੋਂ ਪਹਿਲਾਂ ਵੀ ਇਹ ਤਸਵੀਰ ਫਰਜ਼ੀ ਦਾਅਵੇ ਦੇ ਨਾਲ ਵਾਇਰਲ ਹੋ ਚੁੱਕੀ ਹੈ। Newschecker ਦੁਆਰਾ ਪਹਿਲਾਂ ਵੀ ਇਸ ਵਾਇਰਲ ਤਸਵੀਰ ਤੇ ਫੈਕਟ ਚੈਕ ਕੀਤਾ ਜਾ ਚੁੱਕਾ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕਰਨ ਹੈ। ਵਾਇਰਲ ਹੋ ਰਹੀ ਤਸਵੀਰ ਜੁਲਾਈ 2019 ਦੀ ਹੈ ਜਦੋਂ ਦਿੱਲੀ ਦੇ ਮੁਖਰਿਜੀ ਨਗਰ ਵਿਖੇ ਸਿੱਖ ਡਰਾਈਵਰ ਅਤੇ ਪੁਲਿਸ ਵਾਲਿਆਂ ਦੇ ਵਿਚ ਝੜਪ ਹੋ ਗਈ ਸੀ।

Result: False

Our Sources
Media report published by NDTV on July 25, 2019
Media report published by Aaj Tak on July 24, 2019
Media report published by Times of India on July 17, 2019


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular