ਕਲੇਮ: ਫਤਿਹਵੀਰ ਸਿੰਘ ਯਾਦ ਹੈ ਬੋਰਵੈੱਲ ‘ਚ ਡਿੱਗ ਗਿਆ ਸੀ, ਉਹਨਾ ਦੇ ਘਰ ਦੁਬਾਰਾ ਪੁੱਤ ਹੋਇਆ ਹੈ।
ਵੇਰੀਫੀਕੇਸ਼ਨ :
ਸੰਗਰੂਰ ਦੇ ਪਿੰਡ ਭਗਵਾਨਪੁਰ ‘ਚ ਪਿਛਲੇ ਸਾਲ ਬੋਰਵੈਲ ‘ਚ ਡਿੱਗਣ ਕਰਕੇ ਜਾਨ ਗਵਾਉੇਨਾ ਵਾਲਾ ਮਾਸੂਮ ਫਤਿਹਵੀਰ ਸਿੰਘ ਹਰ ਕਿਸੇ ਨੂੰ ਯਾਦ ਹੈ। ਫਤਿਹਵੀਰ ਦੀ ਮੌਤ ਨੂੰ ਅਜੇ ਸਾਲ ਵੀ ਨਹੀਂ ਹੋਇਆ ਸੀ ਕਿ ਹੁਣ ਪਰਿਵਾਰ ਨੂੰ ਲੈ ਕੇ ਇਕ ਵੀਡੀਓ ਸੋਸ਼ਲ ਮੀਡੀਆਂ ‘ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਇਹ ਦੱਸਿਆ ਜਾ ਰਿਹਾ ਹੈ ਕਿ ਫਹਿਤਵੀਰ ਦੀ ਮਾਂ ਦੀ ਸੁੰਨੀ ਹੋਈ ਗੋਦ ਇਕ ਵਾਰ ਫਿਰ ਭਰ ਗਈ ਹੈ ਅਤੇ ਉਨ੍ਹਾਂ ਦੇ ਘਰ ਇਕ ਛੋਟੇ ਬੱਚੇ ਨੇ ਜਨਮ ਲਿਆ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਵਾਇਰਲ ਕੀਤਾ ਜਾ ਰਿਹਾ ਹੈ । ਫੇਸਬੁੱਕ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੈਟਫਾਰਮਾਂ ਉੱਤੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ । ਕੁਝ ਵਰਡਜ਼ ਦੀ ਮਦਦ ਦੇ ਨਾਲ ਅਸੀਂ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ ।ਸਰਚ ਦੇ ਦੌਰਾਨ ਸਾਨੂੰ ਇਹ ਵਾਇਰਲ ਵੀਡੀਓ ਪੰਜਾਬ ਦੇ ਇੱਕ ਮਾਡਲ ਜਸਪ੍ਰੀਤ ਪਵਾਰ ਦੇ ਫੇਸਬੁੱਕ ਪੇਜ਼ ‘ਤੇ ਮਿਲੀ ਜਿਸ ਨੂੰ 28 ਅਪ੍ਰੈਲ ਨੂੰ ਅਪਲੋਡ ਕੀਤਾ ਗਿਆ ਸੀ । ਇਸ ਦੌਰਾਨ ਸਾਨੂੰ ਜਸਪ੍ਰੀਤ ਦੁਆਰਾ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਸਪੱਸ਼ਟੀਕਰਨ ਮਿਲਿਆ । ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਸੋਸ਼ਲ ਮੀਡੀਆ ਤੇ ਉਨ੍ਹਾਂ ਦੇ ਪਰਿਵਾਰ ਦੀ ਵੀਡੀਓ ਨੂੰ ਗੁਮਰਾਹਕੁੰਨ ਦਾਅਵੇ ਦੇ ਨਾਲ ਵਾਇਰਲ ਕਰ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਿਹਾ ਬੱਚਾ ਉਨ੍ਹਾਂ ਦੇ ਭਰਾ ਦਾ ਹੈ ਅਤੇ ਉਸ ਬੱਚੇ ਦਾ ਨਾਂ ਵੀ ਫਤਿਹਵੀਰ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਟਿਕਟਾਕ ‘ਤੇ ਸ਼ੇਅਰ ਕੀਤਾ ਸੀ ਜਿਸ ਤੋਂ ਬਾਅਦ ਲੋਕਾਂ ਨੇ ਵੀਡੀਓ ਨੂੰ ਫ਼ਰਜ਼ੀ ਦਾਅਵੇ ਦੇ ਨਾਲ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ ।
ਅਸੀਂ ਵਾਇਰਲ ਹੋ ਰਹੀ ਇਸ ਵੀਡੀਓ ਦੀ ਹੋਰ ਗੰਭੀਰਤਾ ਦੇ ਨਾਲ ਜਾਂਚ ਕੀਤੀ। ਜਾਂਚ ਦੇ ਦੌਰਾਨ ਸਾਨੂੰ ਪੰਜਾਬ ਦੀ ਨਾਮੀ ਮੀਡੀਆ ਏਜੰਸੀ ‘ਜਗਬਾਣੀ’ ਦਾ ਲੇਖ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਫ਼ਤਹਿਵੀਰ ਸਿੰਘ ਦੇ ਪਰਿਵਾਰ ਦੇ ਨਾਲ ਗੱਲਬਾਤ ਕੀਤੀ । ਜਗਬਾਣੀ ਨਾਲ ਗੱਲਬਾਤ ਕਰਦੇ ਹੋਏ ਫਹਿਤਵੀਰ ਸਿੰਘ ਦੀ ਦਾਦੀ ਜਸਵੰਤ ਕੌਰ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖਬਰ ਨੂੰ ਝੂਠ ਦੱਸਿਆ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਉਨ੍ਹਾਂ ਦੇ ਦੇ ਪਰਿਵਾਰ ‘ਚ ਅਜਿਹਾ ਕੁਝ ਨਹੀਂ ਹੋਇਆ ਹੈ ਅਤੇ ਫਤਿਹਵੀਰ ਨੂੰ ਲੈ ਕੇ ਅਫਵਾਹ ਫੈਲਾਈ ਜਾ ਰਹੀ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਫ਼ਤਹਿਬੀਰ ਸਿੰਘ ਦੇ ਦਾਦਾ ਬੁੱਧ ਸਿੰਘ ਨੇ ਕਿਹਾ ਕਿ ਵਾਇਰਲ ਹੋ ਰਹੀ ਵੀਡੀਓ ‘ਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਫਤਿਹਵੀਰ ਨੂੰ ਲੈ ਕੇ ਸਾਨੂੰ ਵੀ ਫੋਨ ਬਹੁਤ ਆ ਰਹੇ ਹਨ ਜਦਕਿ ਇਹ ਮਹਿਜ਼ ਸਿਰਫ ਇਕ ਅਫਵਾਹ ਹੈ ।
ਜ਼ਖਮ ਹੋਏ ਫਿਰ ਤੋਂ ਤਾਜ਼ਾ, ਫਤਿਹਵੀਰ ਦੀ ਵਾਇਰਲ ਹੋਈ ਵੀਡੀਓ ਦਾ ਜਾਣੋ ਕੀ ਹੈ ਅਸਲ ਸੱਚ (ਤਸਵੀਰਾਂ)
ਸੰਗਰੂਰ (ਹਨੀ)- ਇਥੋਂ ਦੇ ਪਿੰਡ ਭਗਵਾਨਪੁਰ ‘ਚ ਪਿਛਲੇ ਸਾਲ ਬੋਰਵੈਲ ‘ਚ ਡਿੱਗਣ ਕਰਕੇ ਜਾਨ ਗਵਾਉੇਨਾ ਵਾਲਾ ਮਾਸੂਮ ਫਤਿਹਵੀਰ ਸਿੰਘ ਕਿਸ ਨੂੰ ਯਾਦ ਨਹੀਂ ਹੋਵੇਗਾ। ਫਤਿਹਵੀਰ ਦੀ ਮੌਤ ਨੂੰ ਅਜੇ ਸਾਲ ਵੀ ਨਹੀਂ ਹੋਇਆ ਸੀ ਕਿ ਹੁਣ ਪਰਿਵਾਰ ਨੂੰ ਲੈ ਕੇ ਇਕ ਵੀਡੀਓ ਸੋਸ਼ਲ ਮੀਡੀਆਂ ‘ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਦੌਰਾਨ ਸਾਨੂੰ ਇੱਕ ਹੋਰ ਮੀਡੀਆ ਏਜੰਸੀ ‘ਪੰਜਾਬੀ ਲੋਕ’ ਦੇ ਯੂਟਿਊਬ ਚੈਨਲ ਉੱਤੇ ਇੱਕ ਵੀਡੀਓ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਫਤਹਿਵੀਰ ਸਿੰਘ ਦੇ ਪਰਿਵਾਰ ਦੇ ਨਾਲ ਗੱਲਬਾਤ ਕੀਤੀ।ਮੀਡੀਆ ਦੇ ਨਾਲ ਗੱਲਬਾਤ ਦੇ ਦੌਰਾਨ ਫ਼ਤਹਿਬੀਰ ਸਿੰਘ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਅਫਵਾਹ ਦੱਸਿਆ ਅਤੇ ਕਿਹਾ ਕਿ ਵੀਡੀਓ ਵਿੱਚ ਕੋਈ ਸਚਾਈ ਨਹੀਂ ਹੈ ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਗੁਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਕੋਈ ਸੱਚਾਈ ਨਹੀਂ ਹੈ ।
ਟੂਲਜ਼ ਵਰਤੇ:
- *ਗੂਗਲ ਸਰਚ
- *ਮੀਡਿਆ ਰਿਪੋਰਟ
- *ਯੂ ਟਿਊਬ ਸਰਚ
- *ਫੇਸਬੁੱਕ ਸਰਚ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)