UPTET (ਉੱਤਰ ਪ੍ਰਦੇਸ਼ ਟੀਚਰ ਐਲਿਜੀਬਲਿਟੀ ਟੈਸਟ) ਦਾ ਪੇਪਰ ਲੀਕ ਹੋਣ ਦੇ ਕਾਰਨ ਕੈਂਸਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਨੂੰ ਖੁੱਲ੍ਹੇ ਆਸਮਾਨ ਦੇ ਨੀਚੇ ਸੋਂਦੇ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ UPTET ਪੇਪਰ ਦੇਣ ਆਏ ਵਿਦਿਆਰਥੀਆਂ ਦੀ ਹੈ।
ਟਵਿਟਰ ਯੂਜ਼ਰ ਨਿਰਪੱਖ ਆਵਾਜ਼ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਯੂ ਪੀ ਦਾ UPTET ਪੇਪਰ ਹੋਇਆ ਲੀਕ। ਪੇਪਰ ਹੋਇਆ ਲੀਕ ਤਾਂ ਕਰਨਾ ਪਿਆ ਮੁਲਤਵੀ।’

ਇਸ ਦੇ ਨਾਲ ਹੀ ਅਸੀਂ ਪਾਇਆ ਕਿ ਫੇਸਬੁੱਕ ਤੇ ਕੁਝ ਯੂਜ਼ਰ ਇਸ ਤਸਵੀਰ ਨੂੰ ਪੰਜਾਬ ਪ੍ਰੀਖਿਆਵਾਂ ਦੇ ਨਾਲ ਜੋੜਕੇ ਸ਼ੇਅਰ ਕਰ ਰਹੇ ਹਨ।

ਅਸੀਂ ਪਾਇਆ ਕਿ ਪੰਜਾਬੀ ਤੋਂ ਇਲਾਵਾ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਤੇ ਤੰਜ ਕੱਸਿਆ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਉੱਤਰ ਪ੍ਰਦੇਸ਼ ਦਾ ਟੀਚਰ ਐਲੀਜੀਬਿਲਟੀ ਟੈਸਟ ਦਾ ਪੇਪਰ ਲੀਕ ਹੋਣ ਦੇ ਕਾਰਨ ਪ੍ਰੀਖਿਆ ਨੂੰ ਰੱਦ ਕਰਨਾ ਪਿਆ ਜਿਸ ਮਗਰੋਂ ਪੁਲੀਸ ਨੇ ਇਸ ਮਾਮਲੇ ਦੇ ਵਿੱਚ 23 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਜਾਂਚ ਦੇ ਲਈ ਸਭ ਤੋਂ ਪਹਿਲਾਂ ਕੁਝ ਕੀ ਵਰਡ ਦੀ ਮਦਦ ਨਾਲ ਵਾਇਰਲ ਦਾਅਵੇ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਉੱਤਰ ਪ੍ਰਦੇਸ਼ ਪੁਲੀਸ ਫੈਕਟ ਚੈੱਕ ਦੁਆਰਾ ਇਸ ਤਸਵੀਰ ਨੂੰ ਲੈ ਕੇ ਇਕ ਟਵੀਟ ਮਿਲਿਆ।
ਇਸ ਟਵੀਟ ਦੇ ਮੁਤਾਬਕ ਪੁਲੀਸ ਨੇ ਉੱਤਰ ਪ੍ਰਦੇਸ਼ ਟੀਚਰ ਐਲਿਜੀਬਲਿਟੀ ਟੈਸਟ ਨੂੰ ਲੈ ਕੇ ਗੁੰਮਰਾਹਕੁਨ ਟਵੀਟ ਕਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਆਪਣੀ ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਟਵੀਟ ਮਿਲਿਆ ਜਿਸ ਵਿੱਚ ਉੱਤਰ ਪ੍ਰਦੇਸ਼ ਪੁਲੀਸ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਉੱਤਰ ਪ੍ਰਦੇਸ਼ ਟੀਚਰ ਐਲੀਜੀਬਿਲਟੀ ਟੈਸਟ ਦੇਣ ਆਏ ਵਿਦਿਆਰਥੀਆਂ ਦੀ ਨਹੀਂ ਹੈ। ਇਹ ਤਸਵੀਰ ਰਾਜਸਥਾਨ ਦੇ ਨੌਜਵਾਨਾਂ ਦੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਵਾਇਰਲ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਇੰਡੀਅਨ ਐਕਸਪ੍ਰੈੱਸ ਦੁਆਰਾ ਪ੍ਰਕਾਸ਼ਤ ਇਕ ਆਰਟੀਕਲ ਮਿਲਿਆ। 29 ਨਵੰਬਰ ਨੂੰ ਪ੍ਰਕਾਸ਼ਿਤ ਆਰਟੀਕਲ ਦੇ ਮੁਤਾਬਕ ਰਾਜਸਥਾਨ ਬੇਰੁਜ਼ਗਾਰ ਮਹਾਸੰਘ ਨੇ ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਦੇ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ।

Newschecker ਨੇ ਰਾਜਸਥਾਨ ਬੇਰੁਜ਼ਗਾਰ ਮਹਾਸੰਘ ਦੇ ਪ੍ਰਧਾਨ ਉਪੇਨ ਯਾਦਵ ਦੇ ਨਾਲ ਗੱਲਬਾਤ ਕੀਤੀ ਅਤੇ ਪਾਇਆ ਕਿ ਇਹ ਤਸਵੀਰ ਰਾਜਸਥਾਨ ਬੇਰੁਜ਼ਗਾਰ ਮਹਾਸੰਘ ਦੇ ਧਰਨਾ ਪ੍ਰਦਰਸ਼ਨ ਦੀ ਹੈ।
ਉਪੇਨ ਯਾਦਵ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਤਸਵੀਰ ਉਨ੍ਹਾਂ ਦੇ ਧਰਨੇ ਦੀ ਹੈ ਉਨ੍ਹਾਂ ਨੇ ਕਿਹਾ ਕਿ ਉਹ ਲਖਨਊ ਦੇ ਕਾਂਗਰਸ ਦਫ਼ਤਰ ਵਿਖੇ ਇਕੱਠੇ ਹੋਏ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਈਕੋ ਗਾਰਡਨ ਜਾਣ ਦੇ ਲਈ ਕਿਹਾ ਜਿੱਥੇ ਇਹ ਤਸਵੀਰ 27 ਨਵੰਬਰ ਨੂੰ ਖਿੱਚੀ ਗਈ ਸੀ।
ਉਪੇਨ ਯਾਦਵ ਨੇ ਆਪਣੇ ਫੇਸਬੁੱਕ ਪੇਜ਼ ਤੇ ਲਾਈਵ ਵੀਡੀਓ ਪਾਇਆ। ਵੀਡੀਓ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਅਤੇ ਲਾਈਵ ਵੀਡੀਓ ਵਿੱਚ ਸਮਾਨਤਾ ਦੇਖੀ ਜਾ ਸਕਦੀ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਉੱਤਰ ਪ੍ਰਦੇਸ਼ ਟੀਚਰ ਐਲਿਜੀਬਲਿਟੀ ਟੈਸਟ ਦੇਣ ਆਏ ਵਿਦਿਆਰਥੀਆਂ ਦੀ ਨਹੀਂ ਹੈ। ਇਹ ਤਸਵੀਰ ਰਾਜਸਥਾਨ ਦੇ ਨੌਜਵਾਨਾਂ ਦੁਆਰਾ ਬੇਰੁਜ਼ਗਾਰੀ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਦੀ ਹੈ।
Result: False
Our Sources
UP Police Fact Check: https://twitter.com/UPPViralCheck/status/1464913589970423808
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ