ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਵੱਡੀ ਤਾਦਾਦ ਦੇ ਵਿੱਚ ਲੋਕਾਂ ਨੂੰ ਗੱਡੀਆਂ ਦੀ ਭੰਨਤੋੜ ਕਰਦਿਆਂ ਅਤੇ ਪੱਥਰਬਾਜ਼ੀ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਉੱਤਰ ਪ੍ਰਦੇਸ਼ (Uttar Pradesh) ਦੀ ਹੈ ਜਿਥੇ ਬੀਜੇਪੀ ਲੀਡਰਾਂ ਦਾ ਇਸ ਤਰ੍ਹਾਂ ਸਵਾਗਤ ਕੀਤਾ ਗਿਆ।
ਫੇਸਬੁੱਕ ਪੇਜ “Gavy Art’s Bains” ਨੇ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ “ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਦਾ ਜ਼ੋਰਦਾਰ ਸਵਾਗਤ, ਆਏਗਾ ਤੋ ਮੋਦੀ ਹੀ।’ ਇਸ ਵੀਡੀਓ ਨੂੰ ਹੁਣ ਤਕ 5,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।
ਫੇਸਬੁੱਕ ਪੇਜ ‘ਪੰਜਆਬ ਟੀਵੀ’ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਕਿਸਾਨ ਅੰਦੋਲਨ ਨਾਲ ਜੋੜਕੇ ਸ਼ੇਅਰ ਕਰਦਿਆਂ ਲਿਖਿਆ,’ਕਿਸਾਨ ਅੰਦੋਲਨ ਦੇ ਖਤਮ ਹੋਣ ਤੋਂ ਬਾਅਦ UP ਵਿੱਚ BJP ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।’
ਅਸੀਂ ਪਾਇਆ ਕਿ ਹੋਰਨਾਂ ਭਾਸ਼ਾਵਾਂ ਦੇ ਵਿੱਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੋਰ ਦੇ ਨਾਲ ਵੇਖਿਆ ਅਤੇ ਕੁਝ ਕੀ ਵਰਡ ਸਰਚ ਦੇ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਸਰਚ ਦੇ ਦੌਰਾਨ ਸਾਨੂੰ ਦੈਨਿਕ ਭਾਸਕਰ ਦੁਆਰਾ ਪ੍ਰਕਾਸ਼ਿਤ ਖਬਰ ਮਿਲੀ। ਆਰਟੀਕਲ ਦੇ ਵਿੱਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੇ ਸਮਾਨ ਵੀਡੀਓ ਮਿਲਿਆ। ਅਸੀਂ ਪਾਇਆ ਕਿ ਆਰਟੀਕਲ ਵਿੱਚ ਪ੍ਰਕਾਸ਼ਿਤ ਵੀਡੀਓ ਅਤੇ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੀਆਂ ਗੱਡੀਆਂ ਮੇਲ ਖਾ ਰਹੀਆਂ ਹਨ।

ਦੈਨਿਕ ਭਾਸਕਰ ਦੀ ਰਿਪੋਰਟ ਦੇ ਮੁਤਾਬਕ “ਆਗਰਾ ਦੇ ਪਿਨਾਹਟ ‘ਚ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਨੇਤਾ ਅਰਿਦਮਨ ਸਿੰਘ ਦੀ ਬਾਈਕ ਰੈਲੀ ਦੌਰਾਨ ਹੰਗਾਮਾ ਹੋ ਗਿਆ ਜਿਥੇ ਸਾਬਕਾ ਮੰਤਰੀ ਅਤੇ ਸਾਬਕਾ ਬਲਾਕ ਪ੍ਰਧਾਨ ਸੁਗਰੀਵ ਸਿੰਘ ਚੌਹਾਨ ਦੇ ਸਮਰਥਕ ਆਪਸ ਵਿੱਚ ਭਿੜ ਗਏ ਅਤੇ ਦੋਨਾਂ ਤਰਫ਼ੋਂ ਪਥਰਾਅ ਅਤੇ ਵਾਹਨਾਂ ਦੀ ਭੰਨਤੋੜ ਕੀਤੀ ਗਈ। ਇਸ ਪਥਰਾਅ ਦੇ ਵਿਚ ਕਈ ਲੋਕ ਜ਼ਖਮੀ ਹੋ ਗਏ ਸਨ।”
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਕਰਨ ‘ਤੇ ਸਾਨੂੰ ਵਾਇਰਲ ਹੋ ਰਹੋ ਵੀਡੀਓ ਨੂੰ ਲੈ ਕੇ ਯੂਪੀ ਤਕ ਦੀ ਯੂ ਟਿਊਬ ਰਿਪੋਰਟ ਮਿਲੀ। ਯੂਟਿਊਬ ਰਿਪੋਰਟ ਦੇ ਵਿਚ ਵੀ ਵਾਇਰਲ ਹੋ ਰਹੀ ਵੀਡੀਓ ਦੇ ਦ੍ਰਿਸ਼ ਦੇਖੇ ਜਾ ਸਕਦੇ ਸਨ।
ਤੁਸੀਂ ਨੀਚੇ ਦਿੱਤੀ ਗਏ ਕੋਲਾਜ਼ ਵਿੱਚ ਸਮਾਨਤਾਵਾਂ ਦੇਖ ਸਕਦੇ ਹੋ।

ਸਰਚ ਦੇ ਦੌਰਾਨ ਸਾਨੂੰ ਮੀਡਿਆ ਸੰਸਥਾਨ ‘ਲਾਈਵ ਹਿੰਦੁਸਤਾਨ’ ਦੁਆਰਾ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਵੀਡੀਓ ਮਿਲੀ। ਲਾਈਵ ਹਿੰਦੁਸਤਾਨ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਦੇ ਵਿਚ ਵੀ ਵਾਇਰਲ ਹੋ ਰਹੀ ਵੀਡੀਓ ਦੇ ਦ੍ਰਿਸ਼ ਦੇਖੇ ਜਾ ਸਕਦੇ ਸਨ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਭਾਜਪਾ ਲੀਡਰਾਂ ਦੇ ਸਮਰਥਕਾਂ ਵਿੱਚ ਹੋਈ ਆਪਸੀ ਝੜਪ ਦੀ ਹੈ।
Result: Misleading
Our Sources
YouTube/AajTak: https://youtu.be/omdGTR93CzI
Live Hindustan: https://twitter.com/Live_Hindustan/status/1468185399675678721
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ