ਕਲੇਮ :
ਦੇਖੋ ਕਿਵੇਂ ਨਿਹੰਗਾਂ ਵੱਲੋਂ ਕੀਤਾ ਜਾ ਰਿਹਾ ਧੱਕਾ । ਇਹ ਠੀਕ ਹੈ ਜਾਂ ਗਲਤ।
ਵੇਰੀਫਿਕੇਸ਼ਨ :
ਪਟਿਆਲਾ ਵਿਖੇ ਨਿਹੰਗਾਂ ਅਤੇ ਪੁਲਿਸ ਦੇ ਦਰਮਿਆਨ ਹੋਈ ਝੜਪ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਾਫੀ ਵੀਡੀਓ ਵਾਇਰਲ ਹੋ ਰਹੀਆਂ ਹਨ।ਇਸ ਵਿੱਚ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਨਿਹੰਗ ਸਿੰਘ ਘੋੜਿਆਂ ਦੇ ਉੱਤੇ ਸਵਾਰ ਹੋ ਕੇ ਇੱਕ ਬੱਸ ‘ਤੇ ਬਰਛਿਆਂ ਦੇ ਨਾਲ ਹਮਲਾ ਕਰਦੇ ਹੋਏ ਦਿਖਾਈ ਦੇ ਰਹੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾ ‘ਤੇ ਇਸ ਵੀਡੀਓ ਨੂੰ ਕਾਫੀ ਤੇਜ਼ੀ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਕੁਝ ਟੂਲਸ ਅਤੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਅਸੀਂ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ । ਜਾਂਚ ਦੇ ਦੌਰਾਨ ਸਾਨੂੰ ਨਾਮੀ ਮੀਡੀਆ ਏਜੰਸੀ ‘ਦੈਨਿਕ ਭਾਸਕਰ’ ਤੇ ਇਸ ਮਾਮਲੇ ਨੂੰ ਲੈ ਕੇ ਇੱਕ ਲੇਖ ਮਿਲਿਆ ਜਿਸ ਨੂੰ 29 ਸਤੰਬਰ,2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ ।
ਦੈਨਿਕ ਭਾਸਕਰ ਵਿੱਚ ਪ੍ਰਕਾਸ਼ਿਤ ਲੇਖ ਦੇ ਮੁਤਾਬਕ ਨਕੋਦਰ ਤੋਂ ਕਪੂਰਥਲਾ ਆ ਰਹੀ ਪੀਆਰਟੀਸੀ ਬੱਸ ਨੇ ਨਿਹੰਗਾਂ ਦੇ ਘੋੜੇ ਨੂੰ ਸੁੰਦਰ ਬ੍ਰਿਜ ਦੇ ਨੇੜੇ ਜਾਂਦੇ ਹਲਕੀ ਟੱਕਰ ਮਾਰ ਜਿਸ ਤੋਂ ਬਾਅਦ ਨਿਹੰਗ ਸਿੰਘਾਂ ਨੇ ਬੱਸ ਤੇ ਕਿਰਪਾਨਾਂ ਅਤੇ ਬਰਛਿਆਂ ਦੇ ਨਾਲ ਹਮਲਾ ਕਰ ਦਿੱਤਾ ਅਤੇ ਬੱਸ ਦੀ ਭੰਨ ਤੋੜ ਕੀਤੀ । ਬੱਸ ਉੱਤੇ ਹੋਏ ਹਮਲੇ ਨੂੰ ਵੇਖਦੇ ਹਨ ਡਰਾਈਵਰ ਨੇ ਭੱਜ ਕੇ ਜਾਨ ਬਚਾਈ ਅਤੇ ਇਸ ਘਟਨਾ ਦੇ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ।
ड्राइवर ने भागकर बचाई जान, कहा- मैंने साइड नहीं मारी, सिंहों ने जानबूझ कर किया हमला जीएम बोले-सिंहों का आरोप है उनके घोड़े को बस की साइड लगी, पुलिस जांच कर रही | Singhs attacked upon a PRTC Bus driver with sharp arms in Kapurthala
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਦੀ ਜਾਂਚ ਜਾਰੀ ਰੱਖੀ । ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਮੀਡੀਆ ਏਜੰਸੀ ਦੈਨਿਕ ਜਾਗਰਣ ਦਾ ਲੇਖ ਮਿਲਿਆ । 24 ਸਤੰਬਰ,2019 ਨੂੰ ਪ੍ਰਕਾਸ਼ਿਤ ਹੋਏ ਇਸ ਲੇਖ ਦੇ ਮੁਤਾਬਕ ਕਪੂਰਥਲਾ ਨਕੋਦਰ ਰੋਡ ਤੇ ਸਥਿਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਨੇੜੇ ਕਪੂਰਥਲਾ ਪੀਆਰਟੀਸੀ ਬੱਸ ਤੇ ਕਿਰਪਾਨਾਂ ਅਤੇ ਬਰਛਿਆਂ ਨਾਲ ਹਮਲਾ ਕਰਨ ਦੇ ਦੋਸ਼ੀ ਪਾਏ ਗਏ ਨਿਹੰਗ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫਤਾਰ ਤੋਂ ਬਾਹਰ ਹਨ । ਜਾਣਕਾਰੀ ਦੇ ਮੁਤਾਬਿਕ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅਣਪਛਾਤੇ ਨਿਹੰਗ ਸਿੰਘਾਂ ਦੇ ਖ਼ਿਲਾਫ਼ ਪੁਲਿਸ ਨੇ ਚੌਕੀ ਕਲਾਸੰਘਿਆਂ ਵਿਖੇ ਕੇਸ ਦਰਜ ਕੀਤਾ ਗਿਆ ਸੀ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪਿਛਲੇ ਸਾਲ ਸਤੰਬਰ ਦੀ ਹੈ ਅਤੇ ਇਸ ਵੀਡੀਓ ਦਾ ਪਟਿਆਲਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਦੇ ਵਿੱਚ ਹੋਈ ਝੜਪ ਨਾਲ ਕੋਈ ਸੰਬੰਧ ਨਹੀਂ ਹੈ । ਇਸ ਵੀਡੀਓ ਨੂੰ ਇੱਕ ਖ਼ਾਸ ਬਰਾਦਰੀ ਨੂੰ ਭੜਕਾਉਣ ਦੇ ਮਕਸਦ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ
ਟੂਲਜ਼ ਵਰਤੇ:
*ਗੂਗਲ ਸਰਚ
*ਮੀਡਿਆ ਰਿਪੋਰਟ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)