Fact Check
ਕੀ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੂੰ ਗੁਰਦੁਆਰਾ ਸਾਹਿਬ ਚੋਂ ਕੱਢਿਆ ਬਾਹਰ? ਪੜ੍ਹੋ ਵਾਇਰਲ ਦਾਅਵੇ ਦਾ ਸੱਚ
ਕਲੇਮ:
ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੂੰ ਗੁਰਦੁਆਰੇ ਚੋਂ ਕੱਢਿਆ ਬਾਹਰ।
ਵੇਰੀਫਿਕੇਸ਼ਨ:
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੂੰ ਇੱਕ ਗੁਰਦੁਆਰੇ ਵਿੱਚੋਂ ਬਾਹਰ ਕੱਢ ਦਿੱਤਾ। ਵਾਇਰਲ ਵੀਡੀਓ ਨਾਲ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸਭ ਭਾਜਪਾ ਅਤੇ ਆਰਐੱਸਐੱਸ ਦੇ ਕੱਟੜਵਾਦ ਕਰਕੇ ਹੋ ਰਿਹਾ ਹੈ।ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤੱਕ ਡੇਢ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ ਜਦਕਿ 9,000 ਤੋਂ ਵੱਧ ਲੋਕਾਂ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਜਿਵੇਂ ਕਿ ਫੇਸਬੁੱਕ ਅਤੇ ਟਵਿੱਟਰ ਉੱਤੇ ਵੀ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਕੁਝ ਕੀ ਵਰਡਜ਼ ਦੀ ਮਦਦ ਨਾਲ ਅਸੀਂ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ The Indian Express ਦੀ ਇਕ ਵੀਡੀਓ ਰਿਪੋਰਟ ਮਿਲੀ ਜਿਸ ਨੂੰ ਮਈ 2,2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।ਵੀਡੀਓ ਰਿਪੋਰਟ ਦੇ ਮੁਤਾਬਕ ਨਾਮੀ ਅਦਾਕਾਰ ਸੰਨੀ ਦਿਓਲ 2019 ਦੀ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰਦੁਆਰਾ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿਖੇ ਮੱਥਾ ਟੇਕਣ ਪਹੁੰਚੇ ਸਨ। ਰਿਪੋਰਟ ਦੇ ਮੁਤਾਬਕ ਸੰਨੀ ਦਿਓਲ ਦੇ ਨਾਲ ਉਨ੍ਹਾਂ ਦੇ ਹਜ਼ਾਰਾਂ ਹੀ ਸਮਰਥਕ ਗੁਰਦੁਆਰਾ ਸਾਹਿਬ ਵੀ ਪਹੁੰਚੇ ਸਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਅਤੇ ਇੰਡੀਅਨ ਐਕਸਪ੍ਰੈੱਸ ਵੱਲੋਂ ਪ੍ਰਕਾਸ਼ਿਤ ਵੀਡੀਓ ਰਿਪੋਰਟ ਵਿੱਚ ਕਾਫੀ ਸਮਾਨਤਾ ਹੈ।ਤੁਸੀਂ ਦੇਖ ਸਕਦੇ ਹੋ ਕਿ ਇੰਡੀਅਨ ਐਕਸਪ੍ਰੈੱਸ ਵੱਲੋਂ ਪ੍ਰਕਾਸ਼ਤ ਵੀਡੀਓ ਵਿੱਚ ਸੰਨੀ ਦਿਓਲ ਉਹੀ ਕੱਪੜਿਆਂ ਵਿੱਚ ਨਜ਼ਰ ਆ ਰਹੇ ਹਨ।
ਅਸੀਂ ਪਾਇਆ ਕਿ ਕਈ ਹੋਰ ਨਾਮਵਰ ਮੀਡੀਆ ਏਜੰਸੀਆਂ ਨੇ ਵੀ ਸੰਨੀ ਦਿਓਲ ਦੇ ਗੁਰਦੁਆਰਾ ਡੇਰਾ ਬਾਬਾ ਨਾਨਕ , ਗੁਰਦਾਸਪੁਰ ਵਿਖੇ ਨਤਮਸਤਕ ਹੋਣ ਨੂੰ ਲੈ ਕੇ ਲੇਖ ਪ੍ਰਕਾਸ਼ਿਤ ਕੀਤੇ।
BJP candidate Sunny Deol offers prayers at Dera Baba Nanak Gurdwara
ਅਸੀਂ ਗੂਗਲ ਕੀ ਵਰਡ ਸਰਚ ਦੀ ਮਦਦ ਦੇ ਨਾਲ ਇਸ ਖ਼ਬਰ ਨੂੰਹੋਰ ਖੰਗਾਲਣ ਦੀ ਕੋਸ਼ਿਸ਼ ਕੀਤੀ ਪਰ ਸਰਚ ਦੇ ਦੌਰਾਨ ਸਾਨੂੰ ਕਿਸੇ ਦੀ ਮੀਡੀਆ ਏਜੰਸੀ ਦੁਆਰਾ ਇਸ ਖਬਰ ਦੇ ਸਬੰਧ ਵਿੱਚ ਕੋਈ ਲੇਖ ਨਹੀਂ ਮਿਲਿਆ ਜਿਸ ਤੋਂ ਸਪੱਸ਼ਟ ਹੋ ਸਕੇ ਕਿ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੂੰ ਗੁਰਦੁਆਰੇ ਚੋਂ ਬਾਹਰ ਕੱਢਿਆ ਗਿਆ ਸੀ।
ਸਾਡੀ ਜਾਂਚ ਤੇ ਵਿੱਚ ਸਾਬਿਤ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ ਇੱਕ ਸਾਲ ਪੁਰਾਣੀ ਹੈ ਜਦੋਂ 2019 ਦੀ ਲੋਕ ਸਭਾ ਚੋਣਾਂ ਨੂੰ ਲੈ ਕੇ ਸੰਨੀ ਦਿਓਲ ਗੁਰਦਾਸਪੁਰ ਦੇ ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ।
ਟੂਲਜ਼ ਵਰਤੇ:
- ਗੂਗਲ ਸਰਚ
- ਮੀਡੀਆ ਰਿਪੋਰਟ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)